ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਖਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਦੇ ਚੱਲਦੇ ਹੋਏ ਲੋਕਾਂ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ,ਪੰਜਾਬ ਵਿਚ ਜਿਥੇ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਸਿਆਸੀ ਆਗੂਆਂ ਦਾ ਘਿਰਾਓ ਵੀ ਲਗਾਤਾਰ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਸਿਆਸੀ ਪਾਰਟੀਆਂ ਦੇ ਆਗੂਆ ਦੇ ਪਿੰਡਾਂ ਵਿੱਚ ਆਉਣ ਉੱਪਰ ਵੀ ਰੋਕ ਲਗਾ ਦਿੱਤੀ ਗਈ ਹੈ।
ਜਿੱਥੇ ਪੰਜਾਬ ਦੇ ਮੰਤਰੀਆਂ ਦਾ ਲੋਕਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦਾ ਸਰਕਾਰ ਨੂੰ ਡਰ ਸੀ ਉਹੀ ਹੋਇਆ ਹੈ। ਕਿਸਾਨਾਂ ਵਿੱਚ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤੇ ਜਾਣ ਤੇ ਰੋਸ ਪਾਇਆ ਜਾ ਰਿਹਾ ਹੈ। ਉਥੇ ਹੀ ਲੋਕਾਂ ਦੇ ਰੋਸ ਦਾ ਸਾਹਮਣਾ ਮੰਤਰੀਆਂ ਨੂੰ ਕਰਨਾ ਪੈ ਰਿਹਾ ਹੈ। ਅੱਜ ਸੰਗਰੂਰ ਦੇ ਲੌਂਗੋਵਾਲ ਵਿੱਚ ਸਥਿਤੀ ਉਸ ਸਮੇਂ ਗੰਭੀਰ ਬਣ ਗਈ ਜਦੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੇ ਮੌਕੇ ਤੇ ਹਾਜ਼ਰ ਹੋਣ ਆਏ ਮੰਤਰੀਆਂ ਨੂੰ ਲੋਕਾਂ ਦਾ ਗੁੱਸਾ ਦੇਖ ਕੇ ਮੌਕੇ ਤੋਂ ਬਚਾਅ ਕਰਦੇ ਹੋਏ ਭੱਜਣਾ ਪੈ ਗਿਆ।
ਜਦੋਂ ਕਿ ਕਿਸਾਨਾਂ ਨੂੰ ਪਤਾ ਲੱਗਾ ਕਿ ਸਿਆਸੀ ਪਾਰਟੀਆਂ ਦੇ ਕੁਝ ਆਗੂ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਆ ਰਹੇ ਹਨ। ਫਿਰ ਕਿਸਾਨਾਂ ਵੱਲੋਂ ਇਸ ਮੌਕੇ ਤੇ ਸਮਾਗਮ ਵਿਚ ਆਏ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਅਤੇ ਸਾਧੂ ਸਿੰਘ ਧਰਮਸੋਤ ਦਾ ਭਾਰੀ ਵਿਰੋਧ ਕੀਤਾ ਗਿਆ। ਜਿੱਥੇ ਭਾਰੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ। ਉਥੇ ਹੀ ਦੋਨੋਂ ਕੈਬਨਿਟ ਮੰਤਰੀ ਲੋਕਾਂ ਦੇ ਰੋਸ ਨੂੰ ਵੇਖਦੇ ਹੋਏ ਆਪਣੀ ਗੱਡੀ ਵਿੱਚ ਉਥੋਂ ਚਲੇ ਗਏ। ਜਿਨ੍ਹਾਂ ਨੇ ਗੁੱਸੇ ਵਿੱਚ ਆਏ ਹੋਏ ਕਿਸਾਨਾਂ ਵੱਲੋਂ ਆਪਣਾ ਬਚਾਅ ਕੀਤਾ।
ਕਿਸਾਨ ਇਸ ਗੱਲ ਤੋਂ ਗੁੱਸੇ ਵਿੱਚ ਹਨ ਕਿ ਉਹ ਪਿਛਲੇ 9 ਮਹੀਨਿਆ ਤੋ ਦਿੱਲੀ ਦੀਆਂ ਸਰਹੱਦਾਂ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਪਰ ਕਿਸੇ ਵੀ ਸਿਆਸੀ ਪਾਰਟੀ ਵੱਲੋਂ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਜਾ ਰਿਹਾ। ਇਸ ਬਾਰੇ ਕਿਸਾਨਾਂ ਨੇ ਕਿਹਾ ਕਿ ਇਸ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਦਾ ਬਾਈਕਾਟ ਕਰਦੇ ਹੋਏ ਇਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …