Breaking News

ਹੁਣੇ ਹੁਣੇ ਪੰਜਾਬ ਚ ਇਸ ਦਿਨ ਦੀ ਛੁੱਟੀ ਦਾ ਹੋਇਆ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਜਿੱਥੇ ਕਰੋਨਾ ਮਹਾਮਾਰੀ ਦੇ ਚਲਦੇ ਹੋਏ ਲੋਕ ਘਰਾਂ ਦੇ ਵਿੱਚ ਹੀ ਰਹੇ।ਉਥੇ ਹੀ ਵਿੱਦਿਅਕ ਅਦਾਰੇ ਅਤੇ ਦਫ਼ਤਰਾਂ ਦੇ ਵਿੱਚ ਵੀ ਕੰਮ ਠੱਪ ਹੋਣ ਕਾਰਨ ਜ਼ਿਆਦਾਤਰ ਕਰਮਚਾਰੀ ਆਪਣੇ ਘਰਾਂ ਵਿੱਚ ਰਹੇ ਤੇ ਛੁੱਟੀਆਂ ਦਾ ਭਰਪੂਰ ਅਨੰਦ ਲਿਆ। ਵਿੱਦਿਅਕ ਅਦਾਰਿਆਂ ਵਿੱਚ ਬੱਚੇ ਅਜੇ ਵੀ ਸਕੂਲ ਨਹੀਂ ਜਾ ਰਹੇ ਤੇ ਆਨਲਾਈਨ ਪੜ੍ਹਾਈ ਹੀ ਕਰ ਰਹੇ ਹਨ। ਕਰੋਨਾ ਮਹਾਮਾਰੀ ਵਿਚ ਸਭ ਤੋਂ ਜ਼ਿਆਦਾ ਬੱਚੇ ਖੁਸ਼ ਹੋਏ,ਜਿਨ੍ਹਾਂ ਨੂੰ ਸਕੂਲ ਨਹੀਂ ਜਾਣਾ ਪਿਆ।

ਜਿਨ੍ਹਾਂ ਨੇ ਇਸ ਸਾਲ ਘਰ ਦੇ ਵਿੱਚ ਰਹਿਕੇ ਆਨਲਾਈਨ ਪੜ੍ਹਾਈ ਜਾਰੀ ਰੱਖੀ ਹੈ। ਤਿਉਹਾਰਾਂ ਦਾ ਮੌਸਮ ਹੋਣ ਦੇ ਕਾਰਨ ਆਉਣ ਵਾਲੇ ਮਹੀਨੇ ਵਿੱਚ ਵੀ ਛੁੱਟੀਆਂ ਦੀ ਛੁੱਟੀਆ ਆ ਰਹੀਆਂ ਹਨ। ਇਸ ਮਹੀਨੇ ਦੇ ਵਿੱਚ ਵੀ ਤੁਸੀਂ ਅਜੇ ਛੁੱਟੀ ਦਾ ਅਨੰਦ ਮਾਣ ਸਕਦੇ ਹੋ।ਹੁਣੇ ਹੁਣੇ ਖਬਰ ਮਿਲੀ ਹੈ ਕਿ ਪੰਜਾਬ ਦੇ ਵਿਚ ਕੱਲ੍ਹ ਛੁੱਟੀ ਦਾ ਐਲਾਨ ਹੋਇਆ ਹੈ। ਆਲ ਇੰਡੀਆ ਬੈਂਕ ਆਫਿਸਰਜ਼ ਕਨਫੈਡਰੇਸ਼ਨ ਦੀ ਬੇਨਤੀ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਅਕਤੂਬਰ ਨੂੰ ਛੁੱਟੀ ਦੇ ਐਲਾਨ ਸਬੰਧੀ ਨੋਟੀਫੀਕੇਸ਼ਨ ਜਾਰੀ ਕੀਤਾ ਹੈ।

ਪੰਜਾਬ ਸਰਕਾਰ ਨੇ ਨੈਗੋਸ਼ਿਏਬਲ ਇੰਸਟਰੂਮੈਂਟਸ ਐਕਟ 1981 ਤਹਿਤ ਵਾਲਮੀਕ ਜੈਅੰਤੀ ਮੌਕੇ 31 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋ 23 ਦਸੰਬਰ 2019 ਨੂੰ ਜਨਤਕ ਛੁੱਟੀਆਂ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 6/5/2019-2PP 3/1199 ਚ ਸ਼ਿਵਰਾਤਰੀ, ਰਾਮ ਨੌਮੀ ,ਤੇ ਜਨਮ ਅਸ਼ਟਮੀ ਨੂੰ ਸ਼ਾਮਲ ਕੀਤਾ ਗਿਆ ਸੀ।ਪਰ ਮਹਾਰਿਸ਼ੀ ਵਾਲਮੀਕਿ ਜੈਯੰਤੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ।

ਪਰ ਹੁਣ ਇਸ ਨੂੰ ਸ਼ਾਮਲ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਨਾਲ ਸਭ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਿਉਂਕਿ ਛੁੱਟੀ ਹੋਣ ਦੇ ਕਾਰਨ ਸਭ ਲੋਕਾਂ ਵੱਲੋਂ ਹੁਣ ਮਹਾਰਿਸ਼ੀ ਵਾਲਮੀਕਿ ਜੈਯੰਤੀ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਵਾਲਮੀਕ ਜਯੰਤੀ ਦੇ ਮੌਕੇ ਤੇ ਸਭ ਨੂੰ ਵਧਾਈ ਦਿੱਤੀ ਗਈ ਹੈ ,ਤੇ ਨਾਲ ਹੀ ਕਰੋਨਾ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

Check Also

ਮਸ਼ਹੂਰ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ , ਪ੍ਰਸ਼ੰਸਕਾਂ ਨੂੰ ਕਿਹਾ ਅਰਦਾਸਾਂ ਕਰੋ

ਆਈ ਤਾਜਾ ਵੱਡੀ ਖਬਰ  ਹਰੇਕ ਕਲਾਕਾਰ ਇਹ ਕੋਸ਼ਿਸ਼ ਕਰਦਾ ਹੈ ਕਿ ਉਹ ਆਪਣੀ ਅਦਾਕਾਰੀ ਦੇ …