ਆਈ ਤਾਜਾ ਵੱਡੀ ਖਬਰ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹਈਆ ਕਰਵਾਏ ਜਾਣ ਦਾ ਵਾਅਦਾ ਕੀਤਾ ਗਿਆ ਸੀ। ਉਸ ਨੂੰ ਸਰਕਾਰ ਵੱਲੋਂ ਹੌਲੀ-ਹੌਲੀ ਪੂਰੇ ਵੀ ਕੀਤਾ ਜਾ ਰਿਹਾ ਹੈ। ਦੇਸ਼ ਵਿੱਚ ਪਿਛਲੇ ਸਾਲ ਕੀਤੀ ਗਈ ਤਾਲਾਬੰਦੀ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਬੇਰੋਜ਼ਗਾਰ ਹੋਣ ਤੇ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਬਹੁਤ ਸਾਰੇ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉੱਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਹੁਣ ਪੰਜਾਬ ਵਿੱਚ ਬੁੱਧਵਾਰ ਲਈ ਇਨ੍ਹਾਂ ਵੱਲੋਂ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਪੀਡਬਲਿਊਡੀ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਗੜ੍ਹਸ਼ੰਕਰ ਦੀ ਮੀਟਿੰਗ ਪ੍ਰਧਾਨ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਹੈ। ਜਿਸ ਵਿਚ ਮੰਗ ਕੀਤੀ ਗਈ ਹੈ ਕਿ 15 ਸਾਲਾਂ ਤੋਂ ਕੰਮ ਕਰ ਰਹੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ।
ਅਗਰ ਸਰਕਾਰ ਵਲੋ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ 7 ਜੁਲਾਈ ਨੂੰ ਪੂਰੇ ਪੰਜਾਬ ਵਿਚ ਵੱਖ ਵੱਖ ਸ਼ਹਿਰਾਂ ਵਿੱਚ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿੱਚ ਉਨ੍ਹਾਂ ਦੇ ਮਹਿਲਾਂ ਦਾ ਘਿਰਾਓ 13 ਜੁਲਾਈ ਨੂੰ ਕੀਤਾ ਜਾਵੇਗਾ। ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਤੇ 20 ਜੁਲਾਈ ਨੂੰ ਜਲ ਸਪਲਾਈ ਸਕੀਮਾਂ ਬੰਦ ਕਰ ਦਿੱਤੀਆਂ ਜਾਣਗੀਆਂ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਵੱਲੋਂ ਜ਼ੋਰਦਾਰ ਸਿਫਾਰਸ਼ ਦੇ ਬਾਵਜੂਦ ਵੀ ਫੀਲਡ ਕਾਮਿਆਂ ਨੂੰ ਬਾਕੀ ਵਿਭਾਗ ਦੇ ਕਰਮਚਾਰੀਆਂ ਦੇ ਬਰਾਬਰ ਤਨਖਾਹ ਸਕੇਲ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਦਰਜਾ ਚਾਰ ਕਰਮਚਾਰੀਆਂ ਨੂੰ ਘੱਟੋ-ਘੱਟ 26 ਹਜ਼ਾਰ ਰੁਪਏ ਦਾ ਮੁੱਢਲਾ ਤਨਖਾਹ ਸਕੇਲ ਦਿੱਤਾ ਜਾਵੇ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸੂਬਾਈ ਪ੍ਰਧਾਨ ਮੱਖਣ ਸਿੰਘ ਵਾਹਦ ਪੁਰੀ ਨੇ ਆਖਿਆ ਹੈ ਕਿ 2006 ਤੱਕ ਸਾਰੇ ਤਨਖਾਹ ਕਮਿਸ਼ਨ ਨੇ ਮੁਲਾਜ਼ਮਾਂ ਨੂੰ ਬਰਾਬਰ ਪੇ ਸਕੇਲ ਦਿਤੇ, ਪਰ 2011 ਵਿਚ ਮੰਤਰੀਆਂ ਦੀ ਕਮੇਟੀ ਨੇ ਫੀਲਡ ਕਾਮਿਆਂ ਨਾਲ ਧੋਖਾ ਕੀਤਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …