ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਵਿਰੋਧ ਲੰਮੇ ਸਮੇਂ ਤੋਂ ਚਲਦਾ ਆ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ਵਿੱਚ ਦੱਸੇ ਗਏ ਹਨ। ਜਿਸ ਨਾਲ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ। ਉੱਥੇ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦਸਦੇ ਹੋਏ ਇਨ੍ਹਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਲਾਗੂ ਕੀਤੇ ਗਏ ਹਨ।
ਇਸ ਕਿਸਾਨੀ ਸੰਘਰਸ਼ ਵਿਚ ਵਿਦੇਸ਼ਾਂ ਤੋਂ ਵੀ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਦੀਆਂ ਲਗਾਤਾਰ ਖ਼ਬਰਾਂ ਸਾਹਮਣੇ ਆਈਆਂ ਹਨ। ਪੰਜਾਬ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਭਾਜਪਾ ਲੀਡਰ ਨਾਲ ਅਜਿਹਾ ਹਾਦਸਾ ਵਾਪਰਿਆ ਹੈ ਜਿਸ ਦੀ ਦਿੱਲੀ ਤੱਕ ਚਰਚਾ ਹੋ ਰਹੀ ਹੈ। ਦੇਸ਼ ਅੰਦਰ ਜਿਥੇ ਕਿਸਾਨਾਂ ਵੱਲੋਂ ਭਾਜਪਾ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਅਤੇ ਉਨ੍ਹਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਤਾਂ ਜੋ ਇਸ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮਲੋਟ ਵਿਖੇ ਉਸ ਸਮੇਂ ਹਾਲਾਤ ਕਾਬੂ ਤੋਂ ਬਾਹਰ ਹੋ ਗਏ ਜਦੋਂ ਕਿਸਾਨਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਪ੍ਰਧਾਨ ਰਾਜੇਸ਼ ਪਠੇਲਾ ਗੋਰਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਕਿਸਾਨਾਂ ਵੱਲੋਂ ਭਾਜਪਾ ਦੇ ਆਗੂਆਂ ਦਾ ਵਿਰੋਧ ਕਰਦੇ ਹੋਏ, ਤੇ ਉਨ੍ਹਾਂ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਕਾਲੇ ਰੰਗ ਦੀ ਤੇਲ ਨੁਮਾ ਚੀਜ਼ ਭਾਜਪਾ ਆਗੂਆਂ ਦੀਆਂ ਗੱਡੀਆਂ ਉੱਪਰ ਸੁੱਟੀ ਗਈ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਵੀ ਕੀਤਾ ਗਿਆ।
ਇਸ ਤਰ੍ਹਾਂ ਦੀ ਸਥਿਤੀ ਉਸ ਸਮੇਂ ਤ-ਣਾ-ਅ-ਪੂ-ਰ-ਨ ਹੋ ਗਈ ਜਦੋਂ ਕਿਸਾਨ ਆਗੂਆਂ ਵੱਲੋਂ ਭਾਜਪਾ ਵਿਧਾਇਕ ਦੇ ਕੱਪੜੇ ਪਾੜ ਦਿੱਤੇ ਗਏ ਤਾਂ ਸਥਿਤੀ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਭਾਜਪਾ ਵਿਧਾਇਕ ਨੂੰ ਇਕ ਦੁਕਾਨ ਵਿਚ ਲਿਆ ਕੇ ਸੁਰੱਖਿਅਤ ਕੀਤਾ ਗਿਆ। ਉਥੇ ਹੀ ਭਾਜਪਾ ਆਗੂਆਂ ਵੱਲੋਂ ਇਸ ਘਟਨਾ ਨੂੰ ਗੁੰ-ਡਾ-ਗ-ਰ-ਦੀ ਦਾ ਨਾਮ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਭਾਜਪਾ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …