ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਜਿਥੇ ਤਾਲਾਬੰਦੀ ਕੀਤੀ ਗਈ ਹੈ, ਉਥੇ ਹੀ ਰਾਤ ਦਾ ਕਰਫ਼ਿਊ ਵੀ ਲਾਗੂ ਕੀਤਾ ਗਿਆ ਹੈ। ਤਾਂ ਜੋ ਪੰਜਾਬ ਦੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਜਿਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਸਰਕਾਰ ਵੱਲੋਂ ਕਰੋਨਾ ਦੇ ਪਸਾਰ ਨੂੰ ਰੋਕਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿੱਥੇ ਸੂਬੇ ਅੰਦਰ ਸਰਕਾਰ ਵੱਲੋਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਇਕੱਠ ਨੂੰ ਹੋਣ ਤੋਂ ਰੋਕਿਆ ਗਿਆ ਹੈ।
ਉਥੇ ਹੀ ਅੰਤਿਮ ਸੰਸਕਾਰ ਅਤੇ ਵਿਆਹ ਸਮਾਗਮ ਵਿੱਚ ਵੀ 10 ਵਿਅਕਤੀਆਂ ਤੇ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਪ੍ਰਸਥਿਤੀਆਂ ਅਨੁਸਾਰ ਪੈਸੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿੱਥੇ ਹੁਣ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੇ ਸਮੇਂ ਵਿੱਚ ਕੁੱਝ ਹੋਰ ਛੋਟ ਦਿੱਤੀ ਗਈ ਹੈ। ਉੱਥੇ ਹੀ ਹਫ਼ਤਾਵਾਰੀ ਸ਼ਨੀਵਾਰ ਅਤੇ ਐਤਵਾਰ ਦੀ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਲਾਕਡਾਉਨ ਬਾਰੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ।
ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਗੱਲ ਕਰਨ ਤੋਂ ਬਾਅਦ ਅਗਲੇ ਦਿਨਾਂ ਸਬੰਧੀ ਕਰੋਨਾ ਪਾਬੰਦੀਆਂ ਬਾਰੇ ਜਾਣਕਾਰੀ ਜਾਰੀ ਕੀਤੀ ਗਈ ਹੈ। ਜਿੱਥੇ ਸਰਕਾਰ ਵੱਲੋਂ 10 ਜੂਨ ਤੱਕ ਲਈ ਤਾਲਾ ਬੰਦੀ ਕੀਤੀ ਗਈ ਸੀ। ਉਸ ਨੂੰ ਹੋਰ ਵਧਾ ਕੇ 15 ਜੂਨ ਤੱਕ ਕਰ ਦਿੱਤਾ ਗਿਆ ਹੈ। ਹੁਣ ਪਹਿਲਾਂ ਵਰਗੀਆਂ ਲਾਗੂ ਕੀਤੀਆਂ ਗਈਆਂ ਸਾਰੀਆਂ ਪਾਬੰਦੀਆਂ 15 ਜੂਨ ਤੱਕ ਜਾਰੀ ਰਹਿਣਗੀਆ। ਉੱਥੇ ਹੀ ਸਰਕਾਰ ਵੱਲੋਂ ਸ਼ਨੀਵਾਰ ਦੀ ਤਾਲਾਬੰਦੀ ਨੂੰ ਖ਼ਤਮ ਕਰ ਦਿੱਤਾ ਗਿਆ ਹੈ।
ਨਵੇਂ ਆਦੇਸ਼ਾਂ ਦੇ ਮੁਤਾਬਿਕ ਹੁਣ ਐਤਵਾਰ ਨੂੰ ਹੀ ਇੱਕ ਦਿਨ ਦੀ ਤਾਲਾਬੰਦੀ ਕੀਤੀ ਜਾਵੇਗੀ। ਸਰਕਾਰ ਦੇ ਇਸ ਨਵੇਂ ਐਲਾਨ ਨਾਲ ਬਹੁਤ ਸਾਰੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਫੈਸਲਾ ਅੱਜ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …