Breaking News

ਹੁਣੇ ਹੁਣੇ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਸੀਨੀਅਰ ਅਕਾਲੀ ਲੀਡਰ ਦੀ ਅਚਾਨਕ ਮੌਤ ਹੋ ਗਈ ਹੈ। ਇਸ ਖਬਰ ਦੇ ਆਉਣ ਨਾਲ ਅਕਾਲੀ ਦਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਵੱਖ ਵੱਖ ਵਡੇ ਲੀਡਰਾਂ ਵਲੋਂ ਇਸਤੇ ਅਫਸੋਸ ਪ੍ਰਗਟ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਅਤੇ ਬਜ਼ੁਰਗ ਸੀਨੀਅਰ ਅਕਾਲੀ ਆਗੂ ਜਥੇ. ਸੱਜਣ ਸਿੰਘ ਬੱਜੂਮਾਨ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਅੰਮ੍ਰਿਤਸਰ ਦੇ ਇੱਕ ਹਸਪਤਾਲ ‘ਚ ਆਖ਼ਰੀ ਸਾਹ ਲਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੱਜਣ ਸਿੰਘ ਬੱਜੂਮਾਨ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਭਾਈ ਲੌਂਗੋਵਾਲ ਕਿਹਾ ਕਿ ਸ. ਸੱਜਣ ਸਿੰਘ ਬੱਜੂਮਾਨ ਇੱਕ ਸੁਲਝੇ ਹੋਏ ਧਾਰਮਿਕ ਆਗੂ ਸਨ, ਜਿਨ੍ਹਾਂ ਨੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ‘ਚ ਵੱਡੀ ਸਹਿਯੋਗੀ ਭੂਮਿਕਾ ਨਿਭਾਈ।

ਉਹ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਵੀ ਰਹੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸ. ਬੱਜੂਮਾਨ ਦੇ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ-ਨਾਲ ਪੰਥਕ ਹਲਕਿਆਂ ‘ਚ ਵੀ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਬੱਜੂਮਾਨ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਅਤੇ ਅੰਤ੍ਰਿੰਗ ਮੈਂਬਰਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਵੀ ਸ. ਸੱਜਣ ਸਿੰਘ ਬੱਜੂਮਾਨ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ ਹੈ।

ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਸੱਜਣ ਸਿੰਘ ਬੱਜੂਮਾਨ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ: ਕਾਹਲੋਂ ਨੇ ਕਿਹਾ ਕਿ ਜਥੇਦਾਰ ਬੱਜੂਮਾਨ ਇਕ ਸੁਲਝੇ ਹੋਏ ਧਾਰਮਿਕ ਆਗੂ ਸਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ‘ਚ ਵੱਡੀ ਭੂਮਿਕਾ ਨਿਭਾਈ। ਉਹ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਵੀ ਰਹੇ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …