ਇਸ ਜਿਲ੍ਹੇ ਚ ਛੁਟੀ ਦਾ ਹੋਇਆ ਐਲਾਨ
ਪੰਜਾਬ ਭਰ ਦੇ ਨਾਲ ਪੂਰੇ ਦੇਸ਼ ਵਿੱਚ ਤਿਉਹਾਰਾਂ ਦਾ ਮੌਸਮ ਸ਼ੁਰੂ ਹੋ ਗਿਆ ਹੈ। ਕੋਰੋਨਾ ਵਾਇਰਸ ਦੇ ਚਲਦਿਆਂ ਭਾਵੇਂ ਤਿਉਹਾਰਾਂ ਨੂੰ ਪਹਿਲਾਂ ਵਾਂਗ ਨਹੀਂ ਮਨਾਇਆ ਜਾ ਰਿਹਾ ਪਰ ਫੇਰ ਵੀ ਇਨ੍ਹਾਂ ਤਿਉਹਾਰਾਂ ਦਾ ਲੋਕਾਂ ਵਿੱਚ ਉਤਸ਼ਾਹ ਪਹਿਲਾਂ ਵਾਂਗ ਹੀ ਦੇਖਿਆ ਜਾ ਰਿਹਾ ਹੈ। ਤਿਉਹਾਰਾਂ ਸੰਬੰਧੀ ਸਰਕਾਰ ਵੱਲੋਂ ਵੱਖ-ਵੱਖ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਹਨ।
ਜਿਨ੍ਹਾਂ ਦੇ ਵਿੱਚ ਲੋਕਾਂ ਦੀ ਸੁਰੱਖਿਅਤਾਂ ਤੋਂ ਲੈ ਕੇ ਇਨ੍ਹਾਂ ਤਿਓਹਾਰਾਂ ਪ੍ਰਤੀ ਸ਼ਰਧਾ ਭਾਵਨਾ ਦਰਸਾਉਣ ਲਈ ਸੰਦੇਸ਼ ਵੀ ਦਿੱਤੇ ਜਾਂਦੇ ਹਨ। ਇਨ੍ਹਾਂ ਤਿਉਹਾਰਾਂ ਦੌਰਾਨ ਆਪਣੇ ਦੇਸ਼ ਵਾਸੀਆਂ ਅਤੇ ਆਪਣੇ ਸੂਬੇ ਦੇ ਲੋਕਾਂ ਨੂੰ ਤਿਉਹਾਰਾਂ ਨਾਲ ਸਬੰਧਤ ਸੁਵਿਧਾਵਾਂ ਪਹੁੰਚਾਉਣ ਵੀ ਸਰਕਾਰ ਵੱਲੋਂ ਲਾਜ਼ਮੀ ਹੁੰਦਾ ਹੈ। ਇਨ੍ਹਾਂ ਤਿਉਹਾਰਾਂ ਦੇ ਚਲਦਿਆਂ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕਈ ਐਲਾਨ ਕੀਤੇ ਜਾਂਦੇ ਹਨ।
ਅਜਿਹਾ ਹੀ ਇੱਕ ਐਲਾਨ ਪੰਜਾਬ ਸਰਕਾਰ ਵੱਲੋਂ 2 ਨਵੰਬਰ ਲਈ ਕੀਤਾ ਗਿਆ ਹੈ। ਦਰਅਸਲ ਪੰਜਾਬ ਦੇ ਨਾਲ ਦੇਸ਼ਾਂ-ਵਿਦੇਸ਼ਾਂ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 2 ਨਵੰਬਰ ਨੂੰ ਸ਼ਰਧਾ ਪੂਰਵਕ ਮਨਾਇਆ ਜਾਵੇਗਾ। ਇਸ ਪਾਵਨ ਅਵਸਰ ਦੇ ਸੰਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ 2 ਨਵੰਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਬਾਰੇ ਗੱਲਬਾਤ ਕਰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 2 ਨਵੰਬਰ ਦਿਨ ਸੋਮਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ਮੌਕੇ ‘ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦੇ ਸੰਬੰਧ ਵਿੱਚ ਪਰਸੋਨਲ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਚੱਕ ਰਾਮ ਦਾਸ ਨਗਰ ਦੇ ਸੰਸਥਾਪਕ ਅਤੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਦੀ ਖੁਦਾਈ ਕਰਵਾਉਣ ਵਾਲੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਪੂਰੇ ਵਿਸ਼ਵ ਵਿੱਚ ਸੰਗਤਾਂ ਵੱਲੋਂ 2 ਨਵੰਬਰ ਨੂੰ ਧਾਰਮਿਕ ਰੀਤਾਂ ਅਨੁਸਾਰ ਮਨਾਇਆ ਜਾਵੇਗਾ। ਸ੍ਰੀ ਦਰਬਾਰ ਸਾਹਿਬ ਦੀ ਨੀਂਹ ਸੂਫੀ ਫਕੀਰ ਸਾਈਂ ਮੀਆਂ ਮੀਰ ਦੇ ਪਵਿਤਰ ਕਰ-ਕਮਲਾਂ ਨਾਲ ਰੱਖਵਾਉਣ ਦਾ ਸਿਹਰਾ ਵੀ ਸ੍ਰੀ ਗੁਰੂ ਰਾਮਦਾਸ ਜੀ ਨੂੰ ਹੀ ਜਾਂਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …