ਆਈ ਤਾਜ਼ਾ ਵੱਡੀ ਖਬਰ
ਜਿੱਥੇ ਕੋਰੋਨਾ ਮਹਾਂਮਾਰੀ ਦਾ ਕਹਿਰ ਅਜੇ ਪੂਰੀ ਦੁਨੀਆਂ ਦੇ ਵਿੱਚ ਥੰਮਿਆ ਨਹੀਂ ਹੈ । ਅਜੇ ਵੀ ਦਿਨ ਪ੍ਰਤੀ ਦਿਨ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ । ਜੇਕਰ ਗੱਲ ਕੀਤੀ ਜਾਵੇ ਬੱਚਿਆਂ ਦੇ ਸਕੂਲਾਂ ਨੂੰ ਲੈ ਕੇ , ਤਾਂ ਕਾਫ਼ੀ ਲੰਬੇ ਸਮੇਂ ਤੋਂ ਸਕੂਲ ਕਾਲਜ ਬੰਦ ਹੋਏ ਪਏ ਸਨ । ਜਿਸ ਦੇ ਚੱਲਦੇ ਬੱਚੇ ਆਪਣੇ ਘਰਾਂ ਦੇ ਵਿੱਚ ਹੀ ਆਨਲਾਈਨ ਪੜ੍ਹਾਈ ਕਰ ਰਹੇ ਸਨ । ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਦੇ ਸਮੇਂ ਕਈ ਵਾਰ ,ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਸੀ । ਪਰ ਜਿਵੇਂ ਜਿਵੇਂ ਕੋਰੋਨਾ ਦੇ ਮਾਮਲੇ ਘਟਣੇ ਸ਼ੁਰੂ ਹੋ ਰਹੇ ਸਨ , ਉਸਦੇ ਚਲਦੇ ਹੁਣ ਵੱਖ ਵੱਖ ਰਾਜਾਂ ਦੀਆਂ ਸਰਕਾਰਾਂ ਦੇ ਵਲੋਂ ਆਪਣੇ – ਆਪਣੇ ਰਾਜ ਤੇ ਵਿੱਚ ਸਕੂਲ ਖੋਲ੍ਹੇ ਜਾ ਰਹੇ ਹਨ ।
ਪਰ ਹੁਣ ਇਸੇ ਵਿਚਕਾਰ ਸਕੂਲਾਂ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਦਰਅਸਲ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਦੇ ਵੱਲੋਂ ਹਿਦਾਇਤਾਂ ਜਾਰੀ ਕੀਤੀਆਂ ਗੲੀਅਾਂ ਹਨ । ਇਨ੍ਹਾਂ ਹਦਾਇਤਾਂ ਦੇ ਅਨੁਸਾਰ ਡਿਜ਼ਾਜਸਟਰ ਮੈਨੇਜਮੈਂਟ ਐਕਟ, 2005 ਅਤੇ ਫੌਜ਼ਦਾਰੀ ਜ਼ਾਬਤਾ ਦੀ ਧਾਰਾ 144 ਅਧੀਨ ਦੇ ਹੁਕਮਾਂ ਦੀ ਵਰਤੋਂ ਕਰਦੇ ਹੋਏ ਹੁਣ ਮੋਹਾਲੀ ਦੇ ਡਿਪਟੀ ਕਮਿਸ਼ਨਰ ਦੇ ਵੱਲੋਂ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ । ਮੋਹਾਲੀ ਦੇ ਵਿਚ ਕੋਰੋਨਾ ਦੇ ਕੇਸਾਂ ਦੇ ਵਿੱਚ ਵਾਧਾ ਹੋ ਰਿਹਾ ਹੈ ਜਿਸ ਕਾਰਨ ਮੁਹਾਲੀ ਪ੍ਰਸ਼ਾਸਨ ਦੇ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਪ੍ਰਾਇਮਰੀ ਸਕੂਲਾਂ ਦੀਆਂ ਚੌਥੀ ਤਕ ਦੀਆਂ ਜਮਾਤਾਂ ਨੂੰ ਤੁਰੰਤ ਬੰਦ ਕਰ ਦਿੱਤਾ ਜਾਵੇ ।
ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਮੋਹਾਲੀ ਪ੍ਰਸ਼ਾਸਨ ਦੇ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ।ਉਥੇ ਇਸ ਸੰਬੰਧੀ ਜਾਣਕਾਰੀ ਸਾਂਝੇ ਕਰਦੇ ਹੋਏ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਹਾਲੀ ਦੇ ਵਿਚ ਕੋਰੋਨਾ ਦੇ ਮਾਮਲਿਆਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ।
ਜਿਸ ਕਾਰਨ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਚੌਥੀ ਕਲਾਸ ਤੱਕ ਦੀਆਂ ਜਮਾਤਾਂ ਨੂੰ ਬੰਦ ਰੱਖਣਗੇ । ਇਨ੍ਹਾਂ ਹੀ ਨਹੀਂ ਸਗੋਂ ਜੋ ਬੱਚੇ ਸਕੂਲਾਂ ਵਿੱਚ ਪੜ੍ਹਨ ਲਈ ਆ ਰਹੇ ਹਨ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਖਾਸ ਪੁਖਤਾ ਪ੍ਰਬੰਧ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਬੱਚਿਆਂ ਦੀਆਂ ਸੁਰੱਖਿਆ ਨੂੰ ਲੈ ਕੇ ਕੀਤਾ ਗਿਆ ਹੈ । ਤਾਂ ਜੋ ਬੱਚਿਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਇਆ ਜਾ ਸਕੇ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …