ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਇਹ ਕੁਝ ਮਹੀਨੇ ਲਗਾਤਾਰ ਦਿਨ-ਤਿਉਹਾਰਾਂ ਵਾਲੇ ਮਹੀਨੇ ਹੁੰਦੇ ਹਨ। ਜਿਸ ਵਿੱਚ ਸਭ ਧਰਮਾਂ ਦੇ ਲੋਕਾਂ ਵੱਲੋਂ ਸਾਰੇ ਤਿਉਹਾਰਾਂ ਨੂੰ ਖੁਸ਼ੀ ਖੁਸ਼ੀ ਮਿਲ ਕੇ ਮਨਾਇਆ ਜਾਂਦਾ ਹੈ। ਜਿੱਥੇ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ ਉਥੇ ਹੀ ਸਿੱਖ ਧਰਮ ਵਿੱਚ ਆਉਂਦੇ ਦਿਨ ਤਿਉਹਾਰਾਂ ਨੂੰ ਹਰ ਇਨਸਾਨ ਵੱਲੋਂ ਬੜੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਜਿੱਥੇ ਦਸਾਂ ਗੁਰੂ ਸਾਹਿਬਾਨ ਨੇ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਨੂੰ ਵੀ ਗੁਰੂਘਰ ਅਤੇ ਬਾਣੀ ਨਾਲ ਜੋੜਿਆ ਹੋਇਆ ਹੈ। ਇਨਾਂ ਮਹਾਨ ਗੁਰੂਆਂ ਦੀ ਸਮਾਜ ਨੂੰ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਜਿਨ੍ਹਾਂ ਨੇ ਲੋਕਾਂ ਨੂੰ ਸੱਚ ਦੇ ਰਾਹ ਪਾਇਆ ਹੈ।
ਹੁਣ ਪੰਜਾਬ ਦੇ ਇਸ ਜ਼ਿਲੇ ਵਿੱਚ ਇਸ ਦਿਨ ਦੀ ਛੁੱਟੀ ਦਾ ਐਲਾਨ ਹੋ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿਥੇ ਬੀਤੇ ਕਲ ਪੰਜਾਬ ਵਿੱਚ ਮਹਾਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਉੱਥੇ ਹੀ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦਾ 487 ਪ੍ਰਕਾਸ਼ ਪੁਰਬ ਅੰਮ੍ਰਿਤਸਰ ਵਿੱਚ ਬੜੀ ਹੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਸਬੰਧੀ ਅੱਜ ਅੰਮ੍ਰਿਤਸਰ ਗੁਰੂ ਕੀ ਨਗਰੀ ਵਿਚ ਪੰਜ ਪਿਆਰਿਆਂ ਦੀ ਅਗਵਾਈ ਹੇਠ, ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤ ਵੱਲੋਂ ਹੁੰਮ ਹੁਮਾ ਕੇ ਹਾਜਰੀ ਭਰੀ ਗਈ ਹੈ।
ਉਥੇ ਹੀ ਸੰਗਤਾਂ ਵੱਲੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਅੰਮ੍ਰਿਤਸਰ ਦੀ ਧਰਤੀ ਨੂੰ ਪਵਿੱਤਰ ਕਰ ਦਿੱਤਾ ਗਿਆ ਹੈ। ਜਿੱਥੇ ਅਮ੍ਰਿਤਸਰ ਵਿੱਚ ਕੱਲ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੱਦੇਨਜ਼ਰ ਰਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਤਾਂ ਜੋ ਸਾਰੇ ਲੋਕ ਇਸ ਗੁਰਪੁਰਬ ਵਿੱਚ ਹਾਜ਼ਰੀ ਭਰ ਸਕਣ। ਉਨ੍ਹਾਂ ਵੱਲੋਂ ਕੀਤੀ ਗਈ ਛੁੱਟੀ ਦੇ ਐਲਾਨ ਨਾਲ ਜ਼ਿਲ੍ਹੇ ਅੰਦਰ ਸਾਰੇ ਹੀ ਸਰਕਾਰੀ ਵਿਦਿਅਕ ਅਦਾਰੇ, ਸਰਕਾਰੀ ਦਫਤਰ ਬੋਰਡ ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਛੁੱਟੀ ਦੇ ਐਲਾਨ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …