Breaking News

ਹੁਣੇ ਹੁਣੇ ਪੰਜਾਬ ਦੇ ਗਵਾਂਢ ਚ ਆਇਆ ਵੱਡਾ ਭੂਚਾਲ – ਕੰਬੀ ਧਰਤੀ

ਆਈ ਤਾਜਾ ਵੱਡੀ ਖਬਰ 

ਪਿਛਲੇ 2 ਸਾਲਾਂ ਦੌਰਾਨ ਜਿਥੇ ਲੋਕਾਂ ਨੂੰ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਇਨ੍ਹਾਂ ਕੁਦਰਤੀ ਆਫਤਾਂ ਦੇ ਚਲਦੇ ਹੋਏ ਭਾਰੀ ਨੁਕਸਾਨ ਹੋਇਆ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਇਸ ਸਾਲ ਵੀ ਜਾਰੀ ਹੈ। ਪਿਛਲੇ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੇ ਭੂਚਾਲ ਆ ਚੁੱਕੇ ਹਨ । ਉਥੇ ਹੀ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਸਾਲ ਦੀ ਸ਼ੁਰੂਆਤ ਵਿੱਚ ਵੀ ਫਿਰ ਤੋਂ ਭੂਚਾਲ ਆਉਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਨ੍ਹਾਂ ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਦੀ ਤਿਆਰੀ ਕੀਤੀ ਜਾ ਰਹੀ ਸੀ। ਉੱਥੇ ਹੀ ਭੂਚਾਲ ਆਉਣ ਦੀਆਂ ਖਬਰਾਂ ਸਾਹਮਣੇ ਆ ਗਈਆਂ। ਹੁਣ ਪੰਜਾਬ ਦੇ ਗਵਾਂਢ ਵਿੱਚ ਵੱਡਾ ਭੂਚਾਲ ਆਇਆ ਹੈ ਜਿੱਥੇ ਕੰਬੀ ਧਰਤੀ , ਜਿਸ ਬਾਰੇ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉੱਤਰੀ ਪਾਕਿਸਤਾਨ ਵਿਚ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ’ 5.3 ਮਾਪੀ ਗਈ ਹੈ। ਅੱਜ ਇਹ ਭੂਚਾਲ ਪਾਕਿਸਤਾਨ ਦੇ ਉੱਤਰੀ ਹਿੱਸੇ ਸਥਿਤ ਖੈਬਰ ਪਖਤੂਨਖਵਾ ਸੂਬੇ ਦੇ ਕੁਝ ਹਿੱਸਿਆਂ ‘ਵਿੱਚ ਆਇਆ ਦੱਸਿਆ ਗਿਆ ਹੈ। ਜਿੱਥੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਉਥੇ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਪੈਦਾ ਹੋ ਗਿਆ ਹੈ। ਇਹ ਉਪਚਾਰ ਸ਼ਨੀਵਾਰ ਸ਼ਾਮ ਨੂੰ ਸਾਢੇ ਛੇ ਵਜੇ ਦੇ ਕਰੀਬ ਆਇਆ ਹੈ।

ਜਿਸ ਸਮੇਂ ਵੱਖ-ਵੱਖ ਖੇਤਰਾਂ ਦੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਉਸ ਸਮੇਂ ਲੋਕ ਡਰ ਦੇ ਮਾਰੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਪਾਕਿਸਤਾਨ ਵਿਚ ਜਿਥੇ ਅੱਜ 5.3 ਤੀਵਰਤਾ ਦਾ ਭੁਚਾਲ ਆਇਆ ਹੈ। ਇਸ ਤੋਂ ਪਹਿਲਾਂ 8 ਦਸੰਬਰ ਨੂੰ ਕਰਾਚੀ ਦੇ ਕੁਝ ਹਿੱਸਿਆਂ ‘ਚ 4.1 ਤੀਬਰਤਾ ਦਾ ਭੂਚਾਲ ਆਇਆ ਸੀ।

ਅੱਜ ਆਏ ਇਸ ਭੂਚਾਲ ਵਿਚ ਅਜੇ ਤੱਕ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਅੱਜ ਸ਼ਾਮ ਕਰੀਬ 6.15 ਵਜੇ ਭੂਚਾਲ ਜਿੱਥੇ ਅਫਗਾਨਿਸਤਾਨ-ਤਜ਼ਾਕਿਸਤਾਨ ਸਰਹੱਦ ‘ਤੇ ਆਇਆ, ਉੱਥੇ ਹੀ ਇਸ ਭੂਚਾਲ ਦੇ ਝਟਕੇ ਚਿਤਰਾਲ, ਮਦਰਨ, ਬਾਜ਼ੌਰ, ਮਲਕੰਦ, ਪੱਬੀ, ਓਕੋਰਾ, ਸਵਾਤ, ਪੇਸ਼ਾਵਰ, ਲੋਅਰ ਦੀਰ, ਸਵਾਬੀ, ਨੌਸ਼ੇਰਾ, ਇਸਾਲਮਾਬਾਦ, ਰਾਜਧਾਨੀ ਅਤੇ ਇਸ ਦੇ ਨੇੜਲੇ ਇਲਾਕਿਆਂ ‘ਚ ਮਹਿਸੂਸ ਕੀਤੇ ਗਏ। ਉੱਥੇ ਲੋਕਾਂ ਵਿਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …