ਆਈ ਤਾਜਾ ਵੱਡੀ ਖਬਰ
ਜਿੱਥੇ ਭਾਰਤ ਵਿਚ ਇਕ ਤੋਂ ਬਾਅਦ ਇਕ ਕੁਦਰਤੀ ਮੁਸੀਬਤਾਂ ਦਾ ਆਉਣਾ ਲਗਾਤਾਰ ਜਾਰੀ ਹੈ। ਉਥੇ ਹੀ ਇਨ੍ਹਾਂ ਮੁਸੀਬਤਾਂ ਨੂੰ ਦੇਖਦੇ ਹੋਏ ਲੋਕਾਂ ਵਿੱਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਭਾਰਤ ਵਿਚ ਪਹਿਲਾ ਹੀ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਉਥੇ ਹੀ ਹੁਣ ਦੇਸ਼ ਵਿਚ ਬਲੈਕ ਫੰਗਸ ਦਾ ਖਤਰਾ ਵਧ ਰਿਹਾ ਹੈ। ਮੌਸਮ ਦੀ ਤਬਦੀਲੀ ਕਾਰਨ ਵੀ ਤੂਫਾਨ ,ਤੇ ਤੇਜ਼ ਹਨ੍ਹੇਰੀ ਕਾਰਨ ਵੀ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਲੋਕਾਂ ਵਲੋ ਕੁਦਰਤ ਨਾਲ ਖਿਲਵਾੜ ਕੀਤਾ ਜਾਂਦਾ ਹੈ,ਉਥੇ ਹੀ ਬਾਰ ਬਾਰ ਕੁਦਰਤ ਵਲੋ ਆਪਣੇ ਹੋਣ ਦਾ ਅਹਿਸਾਸ ਕਰਵਾਇਆ ਗਿਆ ਹੈ।
ਹੁਣ ਪੰਜਾਬ ਦੇ ਗਵਾਂਢ ਵਿੱਚ ਆਇਆ ਭੁਚਾਲ , ਜਿਸ ਨਾਲ ਧਰਤੀ ਕੰਬੀ ਹੈ । ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਪਿਛਲੇ ਮਹੀਨੇ ਦੇ ਵਿੱਚ ਭਾਰਤ ਵਿੱਚ ਕਈ ਜਗ੍ਹਾ ਤੇ ਭੂਚਾਲ ਆਉਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ ਉਥੇ ਹੀ ਅੱਜ ਮਹੀਨੇ ਦੀ ਸ਼ੁਰੂਆਤ ਵਿੱਚ ਫਿਰ ਤੋਂ ਜੰਮੂ-ਕਸ਼ਮੀਰ ਦੇ ਡੋਡਾ ਜਿਲ੍ਹੇ ਵਿਚ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਅੱਜ ਸ਼ਾਮੀ ਭੂਚਾਲ ਦੇ ਹਲਕੇ ਝਟਕੇ 3 ਵੱਜ ਕੇ 47 ਮਿੰਟ ਤਕ ਮਹਿਸੂਸ ਕੀਤੇ ਗਏ ਹਨ। ਹੁਣ ਤੱਕ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਭੂਚਾਲ਼ ਵਿਚ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖ਼ਬਰ ਪ੍ਰਾਪਤ ਨਹੀਂ ਹੋਈ ਹੈ।
ਉਥੇ ਹੀ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉੱਤੇ 3.1 ਮਾਪੀ ਗਈ ਹੈ। ਉੱਥੇ ਹੀ ਭੂਚਾਲ ਦੇ ਆਉਣ ਨਾਲ ਜ਼ਿਲ੍ਹੇ ਅੰਦਰ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਮਈ ਮਹੀਨੇ ਦੀ ਸ਼ੁਰੂਆਤ ਤੋਂ ਲੈ ਕੇ ਅਖੀਰ ਤੱਕ ਭਾਰਤ ਵਿੱਚ ਕਈ ਜਗ੍ਹਾ ਤੇ ਭੂਚਾਲ ਆਉਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਤੋਂ ਪਹਿਲਾਂ 22 ਮਈ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਅਤੇ ਲੱਦਾਖ ਵਿਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਸਨ।
ਉਸ ਸਮੇਂ ਇਹ ਭੂਚਾਲ ਰਿਕਟਰ ਪੈਮਾਨੇ ਤੇ 3.3 ਮਾਪਿਆ ਗਿਆ ਸੀ। ਭਾਰਤ ਵਿੱਚ ਜਿੱਥੇ ਇਨ੍ਹੀਂ ਦਿਨੀਂ ਭੂਚਾਲ ਆ ਰਹੇ ਹਨ ਉਥੇ ਹੀ ਭਾਰੀ ਤੂਫਾਨ ਅਤੇ ਤੇਜ਼ ਹਨੇਰੀ ਕਾਰਨ ਵੀ ਬਹੁਤ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …