ਆਈ ਤਾਜ਼ਾ ਵੱਡੀ ਖਬਰ
ਇਕ ਬੇਹੱਦ ਹੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਦੇ ਆਉਣ ਤੋਂ ਬਾਅਦ ਉਨ੍ਹਾਂ ਘਰਾਂ ਵਿੱਚ ਸੋਗ ਦਾ ਮਾਹੌਲ ਛਾ ਗਿਆ ਹੈ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਹੁਣ ਉਨ੍ਹਾਂ ਤੋਂ ਦੂਰ ਹੋ ਚੁੱਕੇ ਹਨ। ਸਾਰੀ ਘਟਨਾ ਗਵਾਂਢੀ ਦੇਸ਼ ਤੋ ਸਾਹਮਣੇ ਆਈ ਆਈ ਹੈ। ਦਰਅਸਲ ਗਵਾਂਢੀ ਦੇਸ਼ ਪਾਕਿਸਤਾਨ ਵਿਚ ਘਟਨਾ ਵਾਪਰੀ ਹੈ। ਜਿੱਥੇ ਪਾਕਿਸਤਾਨ ਦਾ ਏਅਰ ਫੋਰਸ ਜਹਾਜ ਹਾਦਸਾ ਗ੍ਰਸਤ ਹੋ ਗਿਆ ਹੈ। ਜਹਾਜ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਪੂਰੇ ਇਲਾਕੇ ਵਿਚ ਦਿਹਸ਼ਤ ਦਾ ਮਾਹੌਲ ਪੈਦਾ ਹੋ ਗਿਆ। ਲੋਕਾਂ ਵਿਚ ਸਹਿਮ ਅਤੇ ਡਰ ਦਾ ਮਾਹੌਲ ਵੇਖਣ ਨੂੰ ਮਿਲਿਆ। ਪਾਕਿਸਤਾਨ ਦੇ ਏਅਰ ਫੋਰਸ ਦੇ ਜਹਾਜ ਨਾਲ ਵਾਪਰੀ ਇਸ ਘਟਨਾ ਤੋਂ ਬਾਅਦ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਾਇਲਟ ਦੀ ਇਸ ਘਟਨਾ ਵਿਚ ਮੌਤ ਹੋ ਚੁੱਕੀ ਹੈ। ਪਰ ਇਸ ਬਾਰੇ ਪਾਕਿਸਤਾਨ ਤੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
ਪਾਕਿਸਤਾਨ ਦੇ ਏਅਰ ਫੋਰਸ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਅਧਿਕਾਰਿਤ ਤੌਰ ਉੱਤੇ ਦੱਸੀ ਗਈ ਹੈ। ਇਸ ਦੀ ਪੁਸ਼ਟੀ ਕੀਤੀ ਗਈ ਹੈ ਕਿ ਜਹਾਜ਼ ਹਾਦਸਾਗ੍ਰਸਤ ਹੋਇਆ ਹੈ,ਪਰ ਕਿਸੇ ਪਾਇਲਟ ਦੀ ਇਸ ਹਾਦਸੇ ਵਿਚ ਮੌਤ ਵੀ ਹੋਈ ਹੈ ਇਹ ਪੁਸ਼ਟੀ ਨਹੀਂ ਕੀਤੀ ਗਈ ਹੈ। ਦਸਣਾ ਬਣਦਾ ਹੈ ਕਿ ਅੱਜ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਇਹ ਜਹਾਜ਼ ਹਾਦਸਾਗ੍ਰਸਤ ਹੋਇਆ ਹੈ ਜਿਸ ਵਿਚੋਂ ਧੂਆਂ ਨਿਕਲਦਾ ਵੇਖਿਆ ਗਿਆ। ਜਿਕਰਯੋਗ ਹੈ ਕਿ ਇਹ ਜਹਾਜ਼ ਟਰੇਨਿੰਗ ਜਹਾਜ ਸੀ ਜੋਕਿ ਇੱਥੇ ਖੈਬਰ ਪਖਤੂਨਖਵਾ ਵਿਖੇ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਿਆ।
ਇਸ ਹਾਦਸੇ ਦੀ ਜਾਂਚ ਲਈ ਬੋਰਡ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਹਾਦਸੇ ਦੇ ਕੀ ਕਾਰਨ ਸੀ ਉਸ ਦਾ ਪਤਾ ਲਗਾਇਆ ਜਾ ਸਕੇ। ਇਹ ਜਹਾਜ਼ ਰੋਟੀਨ ਟੈਸਟ ਦੌਰਾਨ ਹਾਦਸੇ ਦਾ ਸ਼ਿਕਾਰ ਹੋਇਆ। ਸੂਬੇ ਦੇ ਮਰਦਾਨ ਖੇਤਰ ਵਿਚ ਅਚਾਨਕ ਜਹਾਜ ਹਾਦਸੇ ਦਾ ਸ਼ਿਕਾਰ ਹੋਇਆ ਦੱਸਿਆ ਜਾ ਰਿਹਾ ਹੈ,ਪਰ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਪਾਇਆ ਜਿਸ ਕਾਰਨ ਬੋਰਡ ਨੂੰ ਜਾਂਚ ਲਈ ਗਠਿਤ ਕੀਤਾ ਗਿਆ ਹੈ। ਉਥੇ ਹੀ ਇਕ ਸਮਾਚਾਰ ਏਜੰਸੀ ਜੌ ਸੀਰੀਆ ਦੀ ਹੈ ਉਸ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਹਾਦਸੇ ਵਿਚ ਪਾਇਲਟ ਦੀ ਮੌਤ ਹੋ ਚੁੱਕੀ ਹੈ। ਏਜੰਸੀ ਦਾ ਕਹਿਣਾ ਹੈ ਕਿ ਜਹਾਜ਼ ਵਿਚੋਂ ਧੂਆਂ ਨਿਕਲਦਾ ਹੋਇਆ ਵੀ ਵੇਖਿਆ ਗਿਆ ਹੈ।
ਏਜੰਸੀ ਵਲੋਂ ਇਸ ਘਟਨਾ ਦੀ ਇਕ ਵੀਡਿਓ ਵੀ ਜਾਰੀ ਕੀਤੀ ਗਈ ਹੈ ਜਿਸ ਵਿਚ ਸਾਫ ਨਜ਼ਰ ਆਉਂਦਾ ਹੈ ਕਿ ਜਹਾਜ਼ ਵਿਚੋਂ ਧੂਆਂ ਨਿਕਲ ਰਿਹਾ ਹੈ ਅਤੇ ਜਹਾਜ਼ ਦਾ ਮਲਬਾ ਵੀ ਵੇਖਿਆ ਜਾ ਸਕਦਾ ਹੈ। ਬੇਹੱਦ ਹੀ ਹੈਰਾਨ ਕਰ ਦੇਣ ਵਾਲੀ ਗੱਲ ਇਹ ਹੈ ਕਿ ਪਾਕਿਸਤਾਨ ਦੇ ਵੱਲੋਂ ਪਾਇਲਟ ਦੀ ਮੌਤ ਬਾਰੇ ਪੁਸ਼ਟੀ ਨਹੀਂ ਕੀਤੀ ਗਈ ਹੈ । ਪਾਕਿਸਤਾਨ ਪਾਇਲਟ ਦੀ ਮੌਤ ਸਵੀਕਾਰ ਨਹੀਂ ਕਰ ਰਿਹਾ ਹੈ। ਦੇਸ਼ ਵਲੋਂ ਇਨਾਂ ਵੀ ਨਹੀਂ ਦੱਸਿਆ ਜਾ ਰਿਹਾ ਹੈ ਕਿ ਪਾਇਲਟ ਜਿੰਦਾ ਵੀ ਹੈ ਜਾਂ ਨਹੀਂ। ਫਿਲਹਾਲ ਇਸ ਘਟਨਾ ਤੋਂ ਬਾਅਦ ਜਾਂਚ ਲਈ ਬੋਰਡ ਬਣਾਇਆ ਗਿਆ ਹੈ, ਜੌ ਹਾਦਸੇ ਦੀ ਜਾਂਚ ਕਰਨ ਵਿਚ ਲੱਗਾ ਹੋਇਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …