ਆਈ ਤਾਜ਼ਾ ਵੱਡੀ ਖਬਰ
ਮੌਸਮ ਦੀ ਤਬਦੀਲੀ ਕਾਰਨ ਜਿਥੇ ਲੋਕਾਂ ਨੂੰ ਸਿਹਤ ਸੰਬੰਧੀ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਉਥੇ ਹੀ ਹੋਣ ਵਾਲੀ ਇਹ ਬਰਸਾਤ ਫਸਲਾਂ ਲਈ ਵੀ ਨੁਕਸਾਨ ਦਾਇਕ ਸਾਬਤ ਹੋ ਰਹੀ ਹੈ। ਪਿਛਲੇ ਦਿਨੀਂ ਹੋਈ ਬਰਸਾਤ ਨੇ ਸਤੰਬਰ ਮਹੀਨੇ ਵਿਚ ਹੋਣ ਵਾਲੀ ਬਰਸਾਤ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਜਿੱਥੇ ਇਸ ਬਰਸਾਤ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ ਉੱਥੇ ਹੀ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖ਼ਬਰਾਂ ਵੀ ਆਏ ਦਿਨ ਸਾਹਮਣੇ ਆ ਰਹੀਆਂ ਹਨ। ਜਿੱਥੇ ਕਈ ਸੂਬਿਆਂ ਵਿੱਚ ਕੁਝ ਦਿਨਾਂ ਤੋਂ ਹੋਣ ਵਾਲੀ ਬਰਸਾਤ ਕਾਰਨ
ਬਹੁਤ ਸਾਰੇ ਹਾਦਸੇ ਵਾਪਰਨ ਕਾਰਨ ਬਹੁਤ ਸਾਰੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਇਆ ਹੈ। ਉੱਥੇ ਹੀ ਪੰਜਾਬ ਅੰਦਰ ਮੁੜ ਤੋਂ ਕਈ ਖੇਤਰਾਂ ਵਿਚ ਬਰਸਾਤ ਹੋ ਰਹੀ ਹੈ। ਹੁਣ ਪੰਜਾਬ ਦੇ ਮੌਸਮ ਸਬੰਧੀ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ ਜਿਥੇ ਹੁਣ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ ਜਿਥੇ ਸਮੇਂ-ਸਮੇਂ ਤੇ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ ਉਥੇ ਹੀ ਮੁੜ ਪੰਜਾਬ ਵਿੱਚ ਮੀਂਹ ਪੈਣ ਦੀ ਜਾਣਕਾਰੀ ਜਾਰੀ ਕੀਤੀ ਗਈ , ਜਿਸ ਵਿਚ ਦਿੱਲੀ ਅੰਦਰ 26 ਸਤੰਬਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਆਉਣ ਵਾਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕਈ ਜਗ੍ਹਾ ਤੇ ਭਾਰੀ ਬਰਸਾਤ ਹੋ ਸਕਦੀ ਹੈ। ਅੱਜ ਪੰਜਾਬ ਦੇ ਕਈ ਜ਼ਿਲਿਆਂ ਅਤੇ ਜਲੰਧਰ ਵਿਚ ਸਵੇਰ ਤੋਂ ਹੀ ਮੀਂਹ ਪੈਣਾ ਸ਼ੁਰੂ ਹੋਇਆ ਹੈ ਜੋ ਅਜੇ ਤੱਕ ਜਾਰੀ ਹੈ। ਓਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਦਾ ਮੌਸਮ ਇਸੇ ਤਰ੍ਹਾਂ ਸੁਹਾਵਣਾ ਰਹੇਗਾ ਅਤੇ ਇਸੇ ਤਰ੍ਹਾ ਦਿੱਲੀ ਦਾ ਮੌਸਮ ਵੀ ਸੁਹਾਵਣਾ ਹੋ ਜਾਵੇਗਾ
ਜਿੱਥੇ ਬਰਸਾਤ ਹੋਵੇਗੀ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼ ,ਹਰਿਆਣਾ, ਦਿੱਲੀ, ਛੱਤੀਸਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ। ਉੱਥੇ ਹੀ ਦੱਸਿਆ ਗਿਆ ਹੈ ਕਿ ਛੱਤੀਸਗੜ੍ਹ ਵੱਲ ਚਕਰਵਤੀ ਸਰਕੂਲੇਸ਼ਨ ਵੀ ਬਣ ਰਿਹਾ ਹੈ। ਜਿਸ ਕਾਰਣ ਇਨ੍ਹਾਂ ਸੂਬਿਆਂ ਵਿਚ ਬਰਸਾਤ ਹੋਵੇਗੀ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਕਲਾਈਮੇਟ ਮੌਸਮ ਦੇ ਉਪ ਪ੍ਰਧਾਨ ਮਹੇਸ਼ ਪਲਾਵਤ ਨੇ ਦੱਸਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਰਾਜਸਥਾਨ ਵਿਚ ਦਬਾਅ ਘੱਟ ਹੋ ਜਾਵੇਗਾ। ਉੱਥੇ ਕਿ ਅਗਲੇ ਪੰਜ ਤੋਂ ਛੇ ਦਿਨਾਂ ਦੇ ਦਰਮਿਆਨ ਭਾਰਤ ਦੇ ਕਈ ਖੇਤਰਾਂ ਵਿਚ ਬਰਸਾਤ ਹੋਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …