ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਜਿਥੇ ਲਗਾਤਾਰ ਮੌਸਮ ਵਿੱਚ ਤਬਦੀਲੀ ਦਰਜ ਕੀਤੀ ਜਾ ਰਹੀ ਹੈ ਉੱਥੇ ਹੀ ਹੋ ਰਹੀ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ ਅਤੇ ਠੰਡ ਦੇ ਆਉਣ ਦਾ ਵੀ ਅਹਿਸਾਸ ਹੋਇਆ ਹੈ। ਇਕ ਦਮ ਬਦਲੇ ਹੋਏ ਇਸ ਮੌਸਮ ਦੇ ਕਾਰਨ ਕਾਫੀ ਬਦਲਾਅ ਦਰਜ ਕੀਤੇ ਜਾ ਰਹੇ ਹਨ । ਪੰਜਾਬ ਤੋਂ ਇਲਾਵਾ ਗੁਆਂਢੀ ਸੂਬਿਆਂ ਵਿੱਚ ਵੀ ਬਰਸਾਤ ਹੋਣ ਕਾਰਨ ਮੌਸਮ ਵਿਚ ਕਾਫ਼ੀ ਤਬਦੀਲੀ ਆ ਗਈ ਹੈ। ਉੱਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਸਬੰਧੀ ਪਹਿਲਾਂ ਹੀ ਜਾਣਕਾਰੀ ਜਾਰੀ ਕਰ ਦਿੱਤੀ ਜਾਂਦੀ ਹੈ ਤਾਂ ਜੋ ਕਿਸਾਨ ਅਤੇ ਕਾਰੋਬਾਰੀ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਸਕਣ।
ਇਨ੍ਹਾਂ ਦਿਨਾਂ ਵਿਚ ਹੋਣ ਵਾਲੀ ਬਰਸਾਤ ਜਿੱਥੇ ਫ਼ਸਲਾਂ ਲਈ ਕਾਫੀ ਨੁਕਸਾਨਦਾਇਕ ਸਾਬਤ ਹੋ ਰਹੀ ਹੈ। ਉੱਥੇ ਹੀ ਇਸ ਬਰਸਾਤ ਦੇ ਕਾਰਨ ਕਈ ਹਾਦਸੇ ਵਾਪਰਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਪੰਜਾਬ ਦੇ ਮੌਸਮ ਬਾਰੇ ਵੱਡਾ ਅਲਰਟ ਜਾਰੀ ਹੋਇਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਮੌਸਮ ਕਿਸ ਤਰ੍ਹਾਂ ਦਾ ਰਹੇਗਾ। ਅੱਜ ਸਵੇਰ ਤੋਂ ਹੀ ਜਿੱਥੇ ਪੰਜਾਬ ਦੇ ਵੱਖ ਵੱਖ ਖੇਤਰਾਂ ਵਿਚ ਬਰਸਾਤ ਸ਼ੁਰੂ ਹੋ ਚੁੱਕੀ ਹੈ। ਉਥੇ ਹੀ ਸਵੇਰ ਤੋਂ ਸ਼ੁਰੂ ਹੋਈ ਇਸ ਬਰਸਾਤ ਨੇ ਸਭ ਪਾਸੇ ਪੰਜਾਬ ਵਿੱਚ ਜਲ ਥਲ ਕਰ ਦਿੱਤਾ ਹੈ।
ਪੰਜਾਬ ਵਿੱਚ ਲੁਧਿਆਣਾ, ਮੋਗਾ ਅਤੇ ਜਲੰਧਰ ਵਿਚ ਸਵੇਰ ਤੋਂ ਹੀ ਬਾਰਸ਼ ਹੋਈ ਹੈ। ਇਨ੍ਹਾਂ ਜ਼ਿਲਿਆਂ ਵਿਚ ਹੋਣ ਵਾਲੀ ਵਧੇਰੇ ਬਰਸਾਤ ਕਾਰਨ ਲੋਕਾਂ ਨੂੰ ਸਵੇਰ ਦੇ ਸਮੇਂ ਆਪਣੇ ਕੰਮ-ਕਾਰ ਉਪਰ ਜਾਣ ਵਿਚ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਦੁਪਹਿਰ ਦੇ ਸਮੇਂ ਜਿਥੇ ਹਲਕੀ ਧੁੱਪ ਨਿਕਲ ਸਕਦੀ ਹੈ ਉਥੇ ਹੀ ਸਾਰਾ ਦਿਨ ਰੁਕ ਰੁਕ ਕੇ ਬਾਰਿਸ਼ ਹੁੰਦੀ ਰਹੇਗੀ ਅਤੇ ਲੋਕਾਂ ਨੂੰ ਠੰਡੀਆਂ ਹਵਾਵਾਂ ਦਾ ਸਾਹਮਣਾ ਕਰਨਾ ਪਵੇਗਾ।
ਬਰਸਾਤ ਦੇ ਨਾਲ ਚੱਲਣ ਵਾਲੀਆਂ ਠੰਡੀਆਂ ਹਵਾਵਾਂ ਦੇ ਕਾਰਣ ਪਾਰਾ ਕਾਫੀ ਘਟ ਗਿਆ ਹੈ। ਉੱਥੇ ਹੀ ਸਵੇਰੇ 7 ਵਜੇ ਦੇ ਕਰੀਬ ਤਾਪਮਾਨ 21 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜਿੱਥੇ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਹੋਣ ਵਾਲੀ ਬਰਸਾਤ ਕਾਰਨ ਅਤੇ ਠੰਡੀਆਂ ਹਵਾਵਾਂ ਕਾਰਨ ਪੰਜਾਬ ਦੇ ਮੌਸਮ ਵਿਚ ਬਦਲਾਅ ਆ ਗਿਆ ਹੈ। ਉਥੇ ਹੀ ਲੋਕਾਂ ਨੂੰ ਲੱਗ ਰਿਹਾ ਹੈ ਕਿ ਸਰਦੀ ਨੇ ਦਸਤਕ ਦੇ ਦਿੱਤੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …