Breaking News

ਹੁਣੇ ਹੁਣੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਦੇਸ਼ ਅੰਦਰ ਕਿਸਾਨੀ ਨੂੰ ਢਾਹ ਲਾਉਣ ਵਾਲੇ ਕਾਲੇ ਕਾਨੂੰਨ ਜਿਸ ਸਮੇਂ ਤੋਂ ਲਾਗੂ ਕੀਤੇ ਗਏ ਹਨ। ਉਸ ਸਮੇਂ ਤੋਂ ਹੀ ਦੇਸ਼ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ 26 ਨਵੰਬਰ ਤੋਂ ਕੜਾਕੇ ਦੀ ਠੰਢ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਹਨ। ਇਸ ਸੰਘਰਸ਼ ਵਿਚ ਜਿਥੇ ਪੰਜਾਬ ਦੇ ਕਲਾਕਾਰ ਅਤੇ ਗਾਇਕ ਤੇ ਹਰ ਵਰਗ ਦੇ ਲੋਕਾਂ ਵੱਲੋਂ ਇਸ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ।

ਇਨ੍ਹਾਂ ਖੇਤੀ ਕਾਨੂੰਨਾ ਕਰਕੇ ਭਾਜਪਾ ਤੇ ਸ਼੍ਰੋਮਣੀ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਟੁੱਟ ਚੁੱਕਾ ਹੈ। ਕੇਂਦਰ ਸਰਕਾਰ ਦੇ ਖਿਲਾਫ ਜਾ ਕੇ ਬਹੁਤ ਸਾਰੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਦਿੱਲੀ ਦੇ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਸੀਨੀਅਰ ਮੈਂਬਰ ਹਰਿੰਦਰਪਾਲ ਸਿੰਘ ਅਤੇ ਜਤਿੰਦਰ ਸਿੰਘ ਸਾਹਨੀ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਾਥ ਛੱਡ ਦਿੱਤਾ ਹੈ।

ਇਨ੍ਹਾਂ ਦੋਹਾਂ ਨੇ ਬਾਦਲ ਦੇ ਧੜੇ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿੱਚ ਸਰਨਾ ਦੇ ਮੈਂਬਰ ਬਣ ਗਏ ਹਨ। ਉਨ੍ਹਾਂ ਵੱਲੋਂ ਬਾਦਲ ਦਾ ਸਾਥ ਛੱਡਣ ਦਾ ਕਾਰਨ ਭ੍ਰਿਸ਼ਟਾਚਾਰ ਦੇ ਮੁੱਦੇ ਅਤੇ ਨਰਾਜ਼ਗੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਵਿੱਚ ਹੋ ਰਹੇ ਭ੍ਰਿਸ਼ਟਾਚਾਰ ਅਤੇ ਕਮੇਟੀ ਉਪਰ ਹੋ ਰਹੀਆਂ ਐਫ ਆਈ ਆਰ ਤੋਂ ਨਰਾਜ਼ ਚਲਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾ ਰਹੇ ਦਸਵੰਧ , ਜਾਨੀ ਕਿ ਗੁਰੂ ਦੀ ਗੋਲਕ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਬਾਦਲ ਦੀ ਕਮੇਟੀ ਬਰਬਾਦੀ ਦੇ ਕੰਢੇ ਉਪਰ ਹੈ ਅਤੇ ਇਸ ਸਬੰਧੀ ਸੰਗਤ ਨੂੰ ਸਮਝਾਉਣਾ ਮੁਸ਼ਕਿਲ ਹੈ। ਕਿਉਂਕਿ ਦਿੱਲੀ ਕਮੇਟੀ ਵੱਲੋਂ ਪੰਥਕ ਮਰਿਆਦਾ ਨੂੰ ਤਾਰ ਤਾਰ ਕਰਦੇ ਹੋਏ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਬਾਦਲ ਪਾਰਟੀ ਵੱਲੋਂ ਪੰਜਾਬ ਅਤੇ ਦਿੱਲੀ ਕਮੇਟੀ ਨੂੰ ਬਰਬਾਦੀ ਦੇ ਕੰਢੇ ਤੇ ਲੈ ਆਂਦਾ ਹੈ। ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਹਰਵਿੰਦਰ ਸਿੰਘ ਸਰਨਾ ਵੱਲੋਂ ਉਨ੍ਹਾਂ ਦੋਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਿਰੋਪਾ ਦੇ ਕੇ ਸਵਾਗਤ ਕੀਤਾ ਗਿਆ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …