ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਕੋਰੋਨਾ ਦੀ ਸਥਿਤੀ ਨੂੰ ਮੱਦੇ ਨਜ਼ਰ ਰੱਖਦੇ ਹੋਏ ਹੀ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਭਾਰਤ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਕਿ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਆਪਣੇ ਸੂਬੇ ਵਿੱਚ ਕਰੋਨਾ ਸਥਿਤੀ ਦੇ ਅਨੁਸਾਰ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਜਾਰੀ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਸਨ। ਸੂਬੇ ਦੇ ਮੁੱਖ ਮੰਤਰੀਆਂ ਵੱਲੋਂ ਕਰੋਨਾ ਸਥਿਤੀ ਦੇ ਅਨੁਸਾਰ ਹੀ ਫੈਸਲੇ ਲਏ ਜਾ ਰਹੇ ਹਨ। ਪੰਜਾਬ ਵਿੱਚ ਲਗਾਤਾਰ ਕਰੋਨਾ ਕੇਸਾਂ ਦੇ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਹੀ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਸੂਬੇ ਵਿੱਚ ਤਾਲਾਬੰਦੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ, ਤੇ ਉੱਥੇ ਹੀ ਕਰਫਿਊ ਵੀ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਨੇ ਹੁਣ ਇਸ ਤਰੀਕ ਤੱਕ ਲਈ ਸਖ਼ਤ ਪਾਬੰਦੀਆਂ ਦਾ ਕਰਤਾ ਐਲਾਨ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਵਿੱਚ ਕੈਪਟਨ ਸਰਕਾਰ ਵੱਲੋਂ ਕਰੋਨਾ ਕੇਸਾਂ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ 15 ਮਈ ਤੱਕ ਲਈ ਤਾਲਾਬੰਦੀ ਕਰਦੇ ਹੋਏ ਸਖਤ ਹਦਾਇਤਾਂ ਜਾਰੀ ਕੀਤੀਆਂ।
ਅੱਜ ਇਕ ਵਾਰ ਫਿਰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੇ ਜਾਣ ਤੋਂ ਬਾਅਦ ਜਾਰੀ ਹਦਾਇਤਾਂ ਨੂੰ 31 ਮਈ ਤੱਕ ਲਈ ਵਧਾ ਦਿੱਤਾ ਗਿਆ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਨੂੰ ਯੋਜਨਾਬੱਧ ਤਰੀਕੇ ਨਾਲ ਦੁਕਾਨਾਂ ਖੋਲਣ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਸਾਰੇ ਅਧਿਕਾਰੀ ਆਪੋ ਆਪਣੇ ਖੇਤਰਾਂ ਵਿੱਚ ਪਾਬੰਦੀਆਂ ਦੀ ਸਖਤੀ ਨਾਲ ਪਾਲਣਾ ਕਰਵਾਉਣ,
ਅਗਰ ਕੋਈ ਵੀ ਵਿਅਕਤੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਜੁਰਮਾਨਾ ਵੀ ਕੀਤਾ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਅਗਰ ਕਰੋਨਾ ਕੇਸਾਂ ਵਿਚ ਕਮੀ ਆਉਂਦੀ ਨਜ਼ਰ ਨਹੀਂ ਆਉਂਦੀ ਤਾਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਹੋਰ ਸਖ਼ਤੀ ਵਰਤੀ ਜਾ ਸਕਦੀ ਹੈ। ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਲਾਗੂ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਨੂੰ 31 ਮਈ ਤੱਕ ਜਾਰੀ ਰੱਖਿਆ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …