ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਬੀਤੇ ਕੁਝ ਦਿਨਾਂ ਤੋਂ ਹੋਣਵਾਲੀ ਬਰਸਾਤ ਨੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਦਿੱਤੀ ਹੈ। ਬਰਸਾਤ ਨਾ ਹੋਣ ਕਾਰਨ ਬਿਜਲੀ ਦੀ ਭਾਰੀ ਕਿੱਲਤ ਹੋਣ ਤੇ ਵੀ ਲੋਕਾਂ ਵਿੱਚ ਹਾਹਾਕਾਰ ਮੱਚ ਗਈ ਸੀ। ਜਿਸਦੇ ਚੱਲਦੇ ਹੋਏ ਸਰਕਾਰ ਵੱਲੋਂ ਇੰਡਸਟਰੀਅਲ ਏਰੀਏ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਨੂੰ ਬੰਦ ਕਰ ਦਿੱਤਾ ਗਿਆ ਸੀ। ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਫਸਲ ਵਾਸਤੇ ਪਾਣੀ ਦੀ ਵਰਤੋਂ ਕਰਨ ਲਈ ਬਿਜਲੀ ਦਿੱਤੀ ਜਾ ਸਕੇ। ਉਥੇ ਹੀ ਹੋਈ ਹੁਣ ਬਰਸਾਤ ਕਿਸਾਨਾਂ ਦੀ ਫ਼ਸਲਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ।
ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਵਿਚ ਹੋਣ ਵਾਲੀ ਬਰਸਾਤ ਦਾ ਅਸਰ ਪੰਜਾਬ ਵਿੱਚ ਵੀ ਵੇਖਿਆ ਜਾ ਰਿਹਾ ਹੈ ਜਿਥੇ ਨਦੀਆਂ ਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਪਹਿਲਾਂ ਦੇ ਮੁਕਾਬਲੇ ਵਧਣ ਕਾਰਨ ਬਿਜਲੀ ਦੀ ਸਮੱਸਿਆ ਵੀ ਦੂਰ ਹੋ ਗਈ ਹੈ। ਇਸ ਲਈ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਦਯੋਗ ਜਗਤ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਨੂੰ ਮੁੜ ਬਹਾਲ ਕਰ ਦਿੱਤਾ ਸੀ। ਹੁਣ ਪੰਜਾਬ ਦੇ ਮੌਸਮ ਬਾਰੇ ਵੱਡਾ ਅਲਰਟ ਜਾਰੀ ਹੋਇਆ ਹੈ। ਪੰਜਾਬ ਵਿੱਚ ਜਿੱਥੇ ਹੋਣ ਵਾਲੀ ਬਰਸਾਤ ਨੇ ਗਰਮੀ ਨੂੰ ਠੱਲ ਪਾਈ ਹੈ।
ਉਥੇ ਹੀ ਮੌਸਮ ਵਿਭਾਗ ਵੱਲੋਂ ਮੌਸਮ ਸਬੰਧੀ ਸਮੇਂ ਸਮੇਂ ਤੇ ਜਾਣਕਾਰੀ ਮੁਹਈਆ ਕਰਵਾਈ ਜਾਂਦੀ ਹੈ। ਹੁਣ ਦਿੱਤੀ ਗਈ ਜਾਣਕਾਰੀ ਅਨੁਸਾਰ 19 ਜੁਲਾਈ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੇ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋ ਇਲਾਵਾ ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਦੀਆਂ ਕੁਝ ਥਾਵਾਂ ਤੇ ਵੀ 19 ਜੁਲਾਈ ਨੂੰ ਭਾਰੀ ਮੀਂਹ ਪੈ ਸਕਦਾ ਹੈ।
ਉਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪੱਛਮੀ ਅਤੇ ਦੱਖਣੀ ਭਾਰਤ ਵਿੱਚ 23 ਜੁਲਾਈ ਤੱਕ ਭਾਰੀ ਮੀਂਹ ਪੈਣ ਦਾ ਅਨੁਮਾਨ ਲਾਇਆ ਗਿਆ ਹੈ। ਇਸ ਤੋਂ ਇਲਾਵਾ ਮੱਧਪ੍ਰਦੇਸ਼, ਪੂਰਬੀ ਰਾਜਸਥਾਨ, ਗੁਜਰਾਤ, ਉੱਤਰ ਪ੍ਰਦੇਸ਼ ਵਿਚ ਵੀ ਇਸ ਸਮੇਂ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਪੰਜਾਬ ਅਤੇ ਉੱਤਰ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ 19 ਜੁਲਾਈ ਤੋਂ ਲੈ ਕੇ 21 ਜੁਲਾਈ ਤੱਕ ਭਾਰੀ ਬਰਸਾਤ ਹੋ ਸਕਦੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …