ਆਈ ਤਾਜਾ ਵੱਡੀ ਖਬਰ
ਭਾਰਤ ਵਿੱਚ ਸਰਕਾਰ ਵੱਲੋਂ ਲੋਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਬਦਲਾਅ ਕੀਤੇ ਜਾ ਰਹੇ ਹਨ। ਭਾਰਤ ਵਿੱਚ ਆਵਾਜਾਈ ਦੇ ਵਿੱਚ ਵੀ ਬਦਲਾਅ ਕੀਤੇ ਗਏ ਹਨ। ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਨਿਯਮ ਬਣਾਏ ਜਾਂਦੇ ਹਨ। ਜਿਸ ਦੇ ਜ਼ਰੀਏ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਸਰਕਾਰ ਵੱਲੋਂ ਆਏ ਦਿਨ ਹੀ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਆਵਾਜਾਈ ਦੇ ਵਾਸਤੇ ਜ਼ਿਆਦਾਤਰ ਲੋਕਾਂ ਵੱਲੋਂ ਸੜਕੀ ਮਾਰਗ ਦੀ ਵਰਤੋਂ ਕੀਤੀ ਜਾਂਦੀ ਹੈ।
ਦੂਰੀ ਚਾਹੇ ਛੋਟੀ ਹੋਵੇ ਜਾਂ ਵੱਡੀ ਮਨੁੱਖ ਸੜਕੀ ਮਾਰਗ ਦੀ ਵਰਤੋਂ ਕਰਕੇ ਆਪਣੀ ਮੰਜ਼ਿਲ ਉੱਪਰ ਪਹੁੰਚ ਜਾਂਦਾ ਹੈ। ਆਵਾਜਾਈ ਦੇ ਇਸ ਮਾਰਗ ਰਾਹੀਂ ਮਨੁੱਖ ਕਈ ਤਰਾਂ ਦੇ ਪੜਾਅ ਪਾਰ ਕਰਦਾ ਹੋਇਆ ਆਪਣੀ ਮੰਜਿਲ ‘ਤੇ ਪੁੱਜਦਾ ਹੈ। ਸਫਰ ਦੌਰਾਨ ਵਾਹਨ ਚਾਲਕ ਨੂੰ ਬਹੁਤ ਸਾਰੀ ਕਾਗਜੀ ਕਾਰਵਾਈ ਦੀ ਵੀ ਜ਼ਰੂਰਤ ਪੈਂਦੀ ਹੈ। ਇਨ੍ਹਾਂ ਕਾਗਜ਼ਾਂ ਨੂੰ ਬਣਾਉਣ ਲਈ ਵਾਹਨ ਚਾਲਕ ਨੂੰ ਕਈ ਜਗ੍ਹਾ ਉਪਰ ਜਾਣਾ ਪੈਂਦਾ ਹੈ,ਇਸ ਕੰਮ ਲਈ ਕਾਫ਼ੀ ਸਮਾਂ ਬੀਤ ਜਾਂਦਾ ਹੈ।ਹਨ ਪੰਜਾਬ ਸਰਕਾਰ ਵੱਲੋਂ ਇਕ ਐਲਾਨ ਕੀਤਾ ਗਿਆ ਹੈ।
ਜਿਸ ਨਾਲ ਲੋਕਾਂ ਦੇ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਹੁਣ 35 ਤਰ੍ਹਾਂ ਦੀਆਂ ਸੇਵਾਵਾਂ ਇਕ ਹੀ ਜਗ੍ਹਾ ਤੇ ਦੇਣ ਦਾ ਐਲਾਨ ਕੀਤਾ ਹੈ। ਹੁਣ ਇਹ ਸਾਰੀਆਂ ਸਹੂਲਤਾਂ ਇੱਕ ਹੀ ਛੱਤ ਹੇਠ ਸੇਵਾ ਕੇਂਦਰ ਵਿੱਚ ਲੋਕਾਂ ਨੂੰ ਮਿਲ ਜਾਣਗੀਆ। ਇਸ ਸਬੰਧੀ ਸਰਕਾਰੀ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਹੁਣ ਸਾਰੀਆਂ ਇਹ ਸੇਵਾਵਾਂ ਜਨਤਾ ਨੂੰ ਸੇਵਾ ਕੇਂਦਰਾਂ ਤੋਂ ਮਿਲ ਜਾਣਗੀਆਂ। ਇਹ ਸਭ ਕੁਝ ਲੋਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਕੀਤਾ ਜਾ ਰਿਹਾ ਹੈ।
ਤਾਂ ਜੋ ਲੋਕਾਂ ਨੂੰ ਖੱਜਲ ਖ਼ੁਆਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਇਕ ਹੀ ਮਕਸਦ ਹੈ ਕਿ ਲੋਕਾਂ ਨੂੰ ਪੇਸ਼ ਆਉਣ ਵਾਲੀਆ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਦਾ ਹੈ। ਇਨ੍ਹਾਂ ਸੇਵਾਵਾਂ ਵਿੱਚ ਡੂਪਲੀਕੇਟ ਡਰਾਇਵਿੰਗ ਲਾਇਸੰਸ, ਰੀਨਿਊ ਲਾਇਸੰਸ, ਐਡਰੈੱਸ ਚੈਂਜ, ਰੀਪਲੇਸਮੈਂਟ ਲਾਇਸੰਸ, ਆਨਲਾਈਨ ਟੈਕਸ ਰਜਿਸਟਰਡ ਟਰਾਂਸਪੋਰਟ ਤੇ ਨਵੀਂ ਟਰਾਂਸਪੋਰਟ, ਟਰਾਂਸਫਰ, ਡੂਪਲੀਕੇਟ ਆਰਸੀ, ਐਡਰੈੱਸ ਚੇਂਜ, ਐਨਓਸੀ ਅਦਰ ਸਟੇਟ, ਚੈੱਕ ਈ-ਪੈਮੈਂਟ ਸਟੇਟਸ, ਐਨਓਸੀ, ਨਾਮ ਬਦਲੀ ਡਰਾਈਵਿੰਗ ਲਾਇਸੰਸ, ਮੋਬਾਈਲ ਅਪਡੇਟ, ਕੰਡੇਕਟਰ ਲਾਇਸੰਸ ਰੀਨਿਊ, ਆਦਿ 35 ਤਰ੍ਹਾਂ ਦੀਆਂ ਸੇਵਾਵਾਂ ਸ਼ਾਮਲ ਹਨ। ਹੁਣ ਸੇਵਾ ਕੇਂਦਰਾਂ ਵਿੱਚ ਪੰਜਾਬ ਸਰਕਾਰ ਦੇ 32 ਵਿਭਾਗਾਂ ਦੀਆਂ ਕੁੱਲ 327 ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …