ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ
ਸੂਬੇ ਅੰਦਰ ਦਿਨੋ-ਦਿਨ ਕਰੋਨਾ ਦਾ ਕਹਿਰ ਫਿਰ ਤੋਂ ਵਧਦਾ ਜਾ ਰਿਹਾ ਹੈ। ਜਿਸ ਕਾਰਨ ਸੂਬਾ ਸਰਕਾਰ ਵੱਲੋਂ ਸਖਤ ਫੈਸਲੇ ਲੈਂਦੇ ਹੋਏ, ਕਈ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਵਿਦਿਅਕ ਅਦਾਰਿਆਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ 31 ਮਾਰਚ ਤੱਕ ਲਈ ਸਕੂਲ ਬੰਦ ਕੀਤੇ ਗਏ ਹਨ ਅਤੇ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ।
ਇਸ ਕਰੋਨਾ ਦੇ ਚੱਲਦੇ ਮੁੜ ਤੋਂ ਲੋਕਾਂ ਨੂੰ ਆਰਥਿਕ ਮੰ-ਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਪੰਜਾਬ ਸਰਕਾਰ ਨੇ 10 ਅਪ੍ਰੈਲ ਤੱਕ ਲਈ ਕੋਰੋਨਾ ਕਾਰਨ ਲਾਈ ਇਹ ਪਾਬੰਦੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਸੂਬਾ ਸਰਕਾਰ ਵੱਲੋਂ ਕਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਜਿਥੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉਥੇ ਹੀ ਲੋਕਾਂ ਨੂੰ ਆਉਣ ਵਾਲੇ ਦਿਨ ਅਤੇ ਤਿਉਹਾਰਾਂ ਨੂੰ ਲੈ ਕੇ ਚੌਕਸ ਰਹਿਣ ਦੀ ਵੀ ਅਪੀਲ ਕੀਤੀ ਗਈ ਹੈ। ਅਚਾਨਕ ਹੋਏ ਕਰੋਨਾ ਦੇ ਵਾਧੇ ਨੂੰ ਧਿਆਨ ਵਿਚ ਰੱਖਦਿਆਂ,
ਪੰਜਾਬ ਸਰਕਾਰ ਨੇ 10 ਅਪ੍ਰੈਲ, 2021 ਤੱਕ ਆਮ ਲੋਕਾਂ ਲਈ ਅਜਾਇਬ ਘਰਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਤਾਂ ਜੋ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ। ਅੱਜ ਪੰਜਾਬ ਸਰਕਾਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖਾਲਸਾ ਨੂੰ ਵੀ ਤੁਰੰਤ ਪ੍ਰਭਾਵ ਨਾਲ ਬੰਦ ਕੀਤਾ ਜਾਵੇਗਾ। ਕਿਉ ਕੇ ਵਿਸਾਖੀ ਦੇ ਮੌਕੇ ਭਾਰੀ ਗਿਣਤੀ ਵਿੱਚ ਲੋਕ ਆਨੰਦਪੁਰ ਸਾਹਿਬ ਵਿਖੇ ਸ਼ਿਰਕਤ ਕਰ ਰਹੇ ਹਨ।
ਸਿੱਖ ਵਿਰਾਸਤ ਅਤੇ ਸੱਭਿਆਚਾਰ ਦੇ ਇਸ ਵਿਸ਼ਵ ਪ੍ਰਸਿੱਧ ਅਜਾਇਬ ਘਰ ਵਿਚ ਜਨਤਕ ਦਾਖਲੇ ’ਤੇ ਸਖ਼ਤੀ ਨਾਲ ਪਾਬੰਦੀ ਹੋਵੇਗੀ। ਇਨ੍ਹੀਂ ਦਿਨੀਂ ਬਹੁਤ ਸਾਰੇ ਸਿੱਖ ਸੰਗਤ ਸ੍ਰੀ ਆਨੰਦ ਪੁਰ ਸਾਹਿਬ ਵਿਖੇ ਹੋਲਾ ਮਹੱਲਾ ਸਮਾਗਮਾਂ ਵਿਚ ਹਿੱਸਾ ਲੈਣ ਲਈ ਪਹੁੰਚ ਰਹੀ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਇਸ ਸਮਾਗਮ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਵੱਡੀ ਗਿਣਤੀ ਵਿਚ ਇਕ ਜਗ੍ਹਾ ਇਕੱਤਰ ਨਾ ਹੋਣ। ਕਿਉਂਕਿ ਕਰੋਨਾ ਦੇ ਵਧ ਰਹੇ ਮਾਮਲੇ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …