ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਦਿਨੋਂ-ਦਿਨ ਕਰੋਨਾ ਦੇ ਕੇਸਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਜੋ ਕੇਂਦਰ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਚੀਨ ਤੋਂ ਸ਼ੁਰੂ ਹੋਈ ਇਸ ਕਰੋਨਾ ਦੀ ਦੂਜੀ ਭਿਆਨਕ ਲਹਿਰ ਨੇ ਭਾਰਤ ਵਿੱਚ ਭਾਰੀ ਤਬਾਹੀ ਮਚਾਈ ਹੈ। ਇਸ ਕਰੋਨਾ ਨਾਲ ਜਿੱਥੇ ਸਭ ਤੋਂ ਜ਼ਿਆਦਾ ਪ੍ਰਭਾਵਤ ਮਹਾਰਾਸ਼ਟਰ ਸੂਬਾ ਹੋਇਆ ਹੈ ,ਜਿਥੇ ਮੁੰਬਈ ਦੇ ਵਿੱਚ ਬਹੁਤ ਸਾਰੇ ਫ਼ਿਲਮੀ ਅਦਾਕਾਰ ਖੇਡ ਜਗਤ ਦੇ ਲੋਕ ਅਤੇ ਵੱਖ-ਵੱਖ ਸਖ਼ਸ਼ੀਅਤਾਂ ਵੀ ਇਸ ਦੀ ਚਪੇਟ ਵਿਚ ਆ ਚੁੱਕੀਆਂ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕਰ ਲਈ ਗਈ ਹੈ ਅਤੇ ਕੁਝ ਲੋਕ ਜ਼ਿੰਦਗੀ ਦੀ ਜੰਗ ਹਾਰ ਚੁੱਕੇ ਹਨ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਘਰ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ।
ਕਰੋਨਾ ਦੇਸ਼ ਦੇ ਹਰ ਕੋਨੇ ਕੋਨੇ ਵਿੱਚ ਆਪਣੇ ਪੈਰ ਪਸਾਰ ਰਹੀ ਹੈ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਦੇ ਭਰਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਦੇ ਛੋਟੇ ਭਰਾ ਅਸੀਮ ਬੈਨਰਜੀ ਪਿਛਲੇ ਦਿਨੀਂ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਉਨ੍ਹਾਂ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਸੀ ਤੇ ਉਹ ਪਿਛਲੇ ਇਕ ਮਹੀਨੇ ਤੋਂ ਇਸ ਕਰੋਨਾ ਦੇ ਪ੍ਰਭਾਵ ਕਾਰਨ ਬਿਮਾਰ ਚੱਲ ਰਹੇ ਹਨ।
ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਕੋਲਕਾਤਾ ਦੇ ਮੇਡਿੱਕਾ ਸੁਪਰਸਪੈਸ਼ਲਿਟੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉੱਥੇ ਹੀ ਜੇਰੇ ਇਲਾਜ ਦੌਰਾਨ ਸ਼ਨੀਵਾਰ ਸਵੇਰ ਉਨ੍ਹਾਂ ਦੀ ਹਾਲਤ ਵਧੇਰੇ ਗੰਭੀਰ ਹੋਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਹਸਪਤਾਲ ਦੇ ਚੇਅਰਮੈਨ ਡਾਕਟਰ ਆਲੋਕ ਰਾਏ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਕੀਤਾ ਜਾਵੇਗਾ।
ਇਸ ਗੱਲ ਦੀ ਜਾਣਕਾਰੀ ਉਨ੍ਹਾਂ ਦੇ ਪਰਿਵਾਰਕ ਸੂਤਰਾਂ ਵੱਲੋਂ ਪ੍ਰਾਪਤ ਹੋਈ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਰਾ ਦੇ ਦੇਹਾਂਤ ਦੀ ਖਬਰ ਸੁਣਦੇ ਹੀ ਰਾਜਨੀਤਿਕ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਬਹੁਤ ਸਾਰੀਆਂ ਰਾਜਨੀਤਿਕ ਸਖਸ਼ੀਅਤਾਂ ਵੱਲੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …