ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਵੀ ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਮੁਜ਼ਾਹਰਾ ਕਰਦੇ ਹੋਏ ਅੱਜ ਖੇਤੀ ਕਾਨੂੰਨਾਂ ਲਈ ਸ਼ੁਰੂ ਕੀਤੇ ਗਏ ਸੰਘਰਸ਼ ਨੂੰ 6 ਮਹੀਨੇ ਦਾ ਸਮਾਂ ਬੀਤ ਚੁੱਕਾ।
26 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਇਹ ਕਿਸਾਨੀ ਸੰਘਰਸ਼ ਅੱਜ 6 ਮਹੀਨੇ ਪੂਰੇ ਕਰ ਚੁੱਕਾ ਹੈ। ਕੇਂਦਰ ਸਰਕਾਰ ਵੱਲੋਂ ਖੇਤੀ ਕਨੂੰਨਾਂ ਨੂੰ ਲੈ ਕੇ ਕੋਈ ਵੀ ਕਦਮ ਚੁੱਕਿਆ ਨਹੀਂ ਹੈ, ਜਿਸ ਨੂੰ ਵੇਖਦੇ ਹੋਏ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਅੱਜ 26 ਮਈ ਨੂੰ ਕਾਲਾ ਦਿਵਸ ਮਨਾਏ ਜਾਣ ਦਾ ਐਲਾਨ ਕੀਤਾ ਗਿਆ ਸੀ। ਹੁਣ ਬਾਦਲਾਂ ਦੀ ਰਿਹਾਇਸ਼ ਤੋਂ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਅੱਜ ਇੱਥੇ ਪੰਜਾਬ ਪੱਧਰ ਤੇ ਕਿਸਾਨਾਂ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿੱਚ ਧਰਨਾ ਪ੍ਰਦਰਸ਼ਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਉਥੇ ਹੀ ਪੰਜਾਬ ਦੇ ਸਾਰੇ ਲੋਕਾਂ ਨੂੰ ਅੱਜ ਕਾਲਾ ਦਿਵਸ ਮਨਾਏ ਜਾਣ ਦੀ ਅਪੀਲ ਕੀਤੀ ਗਈ ਹੈ ਕਿ ਸਾਰੇ ਲੋਕ ਆਪਣੇ ਘਰਾਂ ਦੀਆਂ ਛੱਤਾਂ ਉਪਰ ਝੰਡੇ ਲਹਿਰਾ ਕੇ ਕੇਂਦਰ ਸਰਕਾਰ ਦਾ ਵਿਰੋਧ ਕਰਨ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਅੱਜ ਪਿੰਡ ਬਾਦਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਤੇ ਕਾਲੇ ਝੰਡੇ ਲਹਿਰਾਏ ਗਏ ਹਨ।
ਇਸ ਤੋਂ ਇਲਾਵਾ ਨਾਲ ਹੀ ਕੇਸਰੀ-ਖਾਲਸਾਈ ਝੰਡਾ ਵੀ ਲਹਿਰਾਇਆ ਗਿਆ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਲੋਕਾਂ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਮੂਹ ਵਰਕਰਾਂ ਨੂੰ ਆਪਣੇ ਘਰਾਂ ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ ਹੈ। ਪੰਜਾਬ ਵਿੱਚ ਅੱਜ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਛੇ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਹੋਏ ਕਿਸਾਨਾਂ ਵੱਲੋਂ ਅੱਜ ਦਾ ਦਿਨ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …