ਆਈ ਤਾਜਾ ਵੱਡੀ ਖਬਰ
ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾ ਦਾ ਭਾਰਤ ਦੇ ਸਭ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪੰਜਾਬ ਦੇ ਵਿਚ ਵੀ ਰਿਲਾਇੰਸ ਦੇ ਪੈਟ੍ਰੋਲ ਪੰਪ, ਮਾਲਜ਼, ਅਤੇ ਜੀਓ ਦੇ ਟਾਵਰਾਂ ਦੀ ਵੀ ਬਿਜਲੀ ਸਪਲਾਈ ਕੱਟ ਕੇ ਵਿਰੋਧ ਕਰਦੇ ਹੋਏ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਦਾ ਸੇਕ ਕੇਂਦਰ ਸਰਕਾਰ ਤੱਕ ਪਹੁੰਚ ਸਕੇ। ਬਹੁਤ ਸਾਰੇ ਭਾਜਪਾ ਵਰਕਰਾਂ ਵੱਲੋਂ ਤਾਂ ਕਿਸਾਨਾਂ ਦਾ ਸਾਥ ਦਿੰਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਗਿਆ ਹੈ।
ਇਸ ਕਿਸਾਨੀ ਸੰਘਰਸ਼ ਨੂੰ ਤਿੰਨ ਮਹੀਨੇ ਤੋਂ ਵੱਧ ਸਮਾਂ ਹੋ ਚੱਲਿਆ ਹੈ। ਪਰ ਹੁਣ ਤਾਂ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਦੇ ਨਤੀਜੇ ਵਜੋਂ ਇਹ ਸੰਘਰਸ਼ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਉਧਰ ਹੁਣ ਬੀ ਜੇ ਪੀ ਨੇ ਵੀ ਪੰਜਾਬ ਲਈ ਇੱਕ ਵੱਡਾ ਐਲਾਨ ਕੀਤਾ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਜਿੱਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਸੰਘਰਸ਼ ਵਿੱਚ ਜਿੱਥੇ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾ ਅਤੇ ਵਿਦੇਸ਼ਾਂ ਵਿਚ ਵੱਸਦੇ ਭਾਰਤੀਆਂ ਅਤੇ ਪੰਜਾਬੀਆਂ ਵੱਲੋ ਵਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਪੰਜਾਬ ਵਿੱਚ ਕੀਤਾ ਜਾ ਰਿਹਾ ਭਾਜਪਾ ਆਗੂਆਂ ਦਾ ਘਿਰਾਓ ਲਗਾਤਾਰ ਜਾਰੀ ਹੈ। ਇਸ ਸਬੰਧੀ ਹੁਣ ਭਾਜਪਾ ਦੇ ਲੀਡਰ ਮਦਨ ਮੋਹਨ ਮਿੱਤਲ ਨੇ ਵੀ ਇਕ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨੇਤਾਵਾਂ ਦੇ ਘਰਾਂ ਅੱਗੇ ਲੱਗਣ ਵਾਲੇ ਧਰਨਿਆਂ ਦੌਰਾਨ ਲੋਕਾਂ ਨੂੰ ਹਟਾਉਣ ਵਿਚ ਪੁਲਸ ਨਾਕਾਮ ਰਹੀ ਹੈ।
ਇਸ ਲਈ ਹੁਣ ਭਾਜਪਾ ਦੇ ਨੇਤਾਵਾਂ ਵੱਲੋਂ ਵੀ ਪੰਜਾਬ ਵਿੱਚ ਰੈਲੀਆਂ ਕੱਢੀਆਂ ਜਾਣਗੀਆਂ। ਇਨ੍ਹਾਂ ਰੈਲੀਆਂ ਦੌਰਾਨ ਅਗਰ ਕੋਈ ਅਣਹੋਣੀ ਵਾਪਰਦੀ ਹੈ ਤਾਂ ਉਸ ਦਾ ਜੁੰਮੇਵਾਰ ਪੁਲਸ ਪ੍ਰਸ਼ਾਸਨ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਦੇ ਨੇਤਾ ਆਪਣੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦੇ ਹੋਏ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਉਹ ਲੋਕਾਂ ਨੂੰ ਦੱਸਣਗੇ ਕਿ ਕੈਪਟਨ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ। ਅਗਰ ਇਸ ਦੌਰਾਨ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਲਈ ਪੁਲਿਸ ਜਿੰਮੇਵਾਰ ਹੋਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …