ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਪੰਜਾਬ ਵਿੱਚ ਸਿਆਸਤ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਸਾਰੇ ਲੋਕਾਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਵੀ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਥੇ ਹੀ ਕਈ ਲੋਕਾਂ ਦੇ ਹੋਰ ਪਾਰਟੀ ਵਿੱਚ ਜਾਣ ਉਪਰ ਬਹੁਤ ਸਾਰੇ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ। ਕਿਸਾਨੀ ਸੰਘਰਸ਼ ਦੇ ਦੌਰਾਨ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਭਾਜਪਾ ਸਰਕਾਰ ਦਾ ਵਿਰੋਧ ਕੀਤਾ ਗਿਆ। ਉਥੇ ਹੀ ਆਉਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜਿਆ ਜਾ ਰਿਹਾ ਹੈ। ਜਿੱਥੇ ਹੁਣ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਬਚਿਆ ਹੈ ਉਥੇ ਹੀ ਇਹ ਚੋਣ ਪ੍ਰਚਾਰ ਕਰਨ ਵਾਸਤੇ ਬਹੁਤ ਸਾਰੇ ਲੋਕ ਪੰਜਾਬ ਵਿੱਚ ਵੀ ਆ ਰਹੇ ਹਨ।
ਹੁਣ ਭਾਜਪਾ ਵਿੱਚ ਸ਼ਾਮਲ ਹੋਏ ਮਨਜਿੰਦਰ ਸਿੰਘ ਸਿਰਸਾ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਕੰਮ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿਥੇ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਪਾਰਟੀ ਨੂੰ ਛੱਡਣ ਕਾਰਨ ਕਾਫੀ ਚਰਚਾ ਵਿਚ ਰਹੇ ਹਨ। ਉਥੇ ਹੀ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੋਣ ਪ੍ਰਚਾਰ ਵਾਸਤੇ ਮੁਹਾਲੀ ਅਤੇ ਚੰਡੀਗੜ੍ਹ ਵਿਚ ਸਫ਼ਰ ਕਰ ਰਹੇ ਹਨ।
ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਦੇ ਨਾਲ ਰਾਣਾ ਸੋਢੀ ਨੂੰ ਵੀ ਸੀ ਆਰ ਪੀ ਐਫ ਦੀ ਟੀਮ ਸੁਰੱਖਿਆ ਵਾਸਤੇ ਤਾਇਨਾਤ ਕੀਤੀ ਗਈ ਹੈ। ਮਨਜਿੰਦਰ ਸਿਰਸਾ ਨੂੰ ਜਿਥੇ ਪਹਿਲਾਂ ਹੀ ਵਾਈ ਕੈਟਾਗਿਰੀ ਦੀ ਸੁਰੱਖਿਆ ਮੁਹਇਆ ਕਰਵਾਈ ਗਈ ਸੀ।
ਉਨ੍ਹਾਂ ਦੀ ਸੁਰੱਖਿਆ ਵਾਸਤੇ 6 ਮੈਂਬਰੀ ਟੀਮ ਨੂੰ ਤਾਇਨਾਤ ਕੀਤਾ ਗਿਆ ਸੀ। ਪਾਰਟੀ ਨੂੰ ਬਦਲਣ ਅਤੇ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਭਾਜਪਾ ਵਿੱਚ ਸ਼ਾਮਲ ਹੋਣ ਤੇ ਉਹਨਾਂ ਨੂੰ ਜ਼ੈੱਡ ਸੁਰੱਖਿਆ ਪ੍ਰਦਾਨ ਕਰ ਦਿੱਤੀ ਗਈ ਹੈ। ਜਿੱਥੇ ਹੁਣ ਉਨ੍ਹਾਂ ਦੀ ਸੁਰੱਖਿਆ ਲਈ ਸੀ ਆਰ ਪੀ ਐਫ ਦੀ 18 ਮੈਂਬਰੀ ਟੀਮ ਨੂੰ ਤੈਨਾਤ ਕੀਤਾ ਗਿਆ ਹੈ। ਮਨਜਿੰਦਰ ਸਿੰਘ ਸਿਰਸਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਹੁਣ ਸੀ ਆਰ ਪੀ ਐਫ ਨੂੰ ਸੰਭਾਲ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …