ਹੁਣੇ ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੀ ਜਵਾਨੀ ਤੇ ਕਿਸਾਨੀ ਇੱਕ ਜੁੱਟ ਹੋ ਕੇ ਪਿਛਲੇ ਸਾਲ 26 ਨਵੰਬਰ ਤੋਂ ਲੈ ਕੇ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਹਨ। ਰਾਜ ਪੱਧਰ ਤੇ ਕੀਤਾ ਜਾਣ ਵਾਲਾ ਪ੍ਰਦਰਸ਼ਨ ਉਸ ਸਮੇਂ ਜਨ-ਅੰਦੋਲਨ ਬਣ ਗਿਆ, ਜਦੋਂ ਦੇਸ਼ ਦੇ ਸਭ ਕਿਸਾਨਾਂ ਵੱਲੋਂ ਦਿੱਲੀ ਨੂੰ ਘੇਰਦੇ ਹੋਏ ਆਪਣਾ ਸੰਘਰਸ਼ ਜਾਰੀ ਕੀਤਾ ਗਿਆ ਸੀ। ਇਸ ਕਿਸਾਨੀ ਸੰਘਰਸ਼ ਦੀ ਅਗਵਾਈ ਬਹੁਤ ਸਾਰੇ ਕਿਸਾਨ ਆਗੂਆਂ ਵੱਲੋਂ ਕੀਤੀ ਜਾ ਰਹੀ ਹੈ।
ਇਸ ਕਿਸਾਨੀ ਸੰਘਰਸ਼ ਵਿੱਚ ਸਭ ਤੋਂ ਵਧੇਰੇ ਹਮਾਇਤ ਕਰਨ ਵਾਲੀ ਪੰਜਾਬ ਦੀ ਉਹ ਜੱਥੇਬੰਦੀ ਮਾਲਵਾ ਖੇਤਰ ਨਾਲ ਸਬੰਧਿਤ ਹੈ। ਉਸ ਵਿੱਚ ਔਰਤਾਂ ਵੱਲੋਂ ਵੀ ਵੱਧ ਚੜ੍ਹ ਕੇ ਇਸ ਕਿਸਾਨੀ ਸੰਘਰਸ਼ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ। ਇਨ੍ਹਾਂ ਦੀ ਅਗਵਾਈ ਇਸ ਸੰਗਠਨ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਕੀਤੀ ਜਾ ਰਹੀ ਹੈ। ਹੁਣ ਮਸ਼ਹੂਰ ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ। ਉਗਰਾਹਾ ਜਥੇ ਬੰਦੀ ਦੇ ਆਗੂ ਜੁਗਿੰਦਰ ਸਿੰਘ ਉਗਰਾਹਾ ਮਾਲਵਾ ਖੇਤਰ ਵਿੱਚ ਭੀੜ ਨੂੰ ਵਧਾਉਣ ਲਈ ਜਾਣੇ ਜਾਂਦੇ ਹਨ।
ਉਨ੍ਹਾਂ ਦੇ ਸਹੀ ਫ਼ੈਸਲੇ ਅਤੇ ਦੂਰਅੰਦੇਸ਼ੀ ਸਦਕਾ ਹੀ ਦਿੱਲੀ ਦੀ ਸਰਹੱਦ ਤੇ ਇਸ ਜਥੇ ਬੰਦੀ ਤੇ ਸਭ ਤੋਂ ਵਧੇਰੇ ਲੋਕ ਪਹੁੰਚੇ ਹੋਏ ਹਨ। ਹੁਣ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਦੇ ਕਰੋਨਾ ਤੋਂ ਪ੍ਰਭਾਵਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ ਫੇਫੜਿਆਂ ਦੀ ਇਨਫੈਕਸ਼ਨ ਸਬੰਧੀ ਜਾਂਚ ਕਰਾਉਣ ਵਾਸਤੇ ਹਸਪਤਾਲ ਲਿਆਂਦਾ ਗਿਆ ਸੀ ਜਿਥੇ ਉਨ੍ਹਾਂ ਦਾ ਕਰੋਨਾ ਟੈਸਟ ਵੀ ਕੀਤਾ ਗਿਆ। ਕਰੋਨਾ ਦੀ ਰਿਪੋਰਟ ਪਾਜ਼ੀਟਿਵ ਆਉਣ ਤੇ ਉਨ੍ਹਾਂ ਨੂੰ ਕਰੋਨਾ ਵਾਰਡ ਵਿਚ ਦਾਖ਼ਲ ਕੀਤਾ ਗਿਆ ਹੈ।
ਹੁਣ ਉਹ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਵੱਲੋਂ ਹੁਣ ਗੁਰਦਾਸਪੁਰ ਵਿੱਚ ਹੋਣ ਵਾਲੀ ਕਿਸਾਨ ਰੈਲੀ ਵਿੱਚ ਸ਼ਾਮਲ ਹੋਣ ਦੇ ਆਪਣੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਇਸ ਸੰਗਠਨ ਵੱਲੋਂ ਦਿੱਲੀ ਦੇ ਟਿਕਰੀ ਬਾਰਡਰ ਤੇ ਵੀ ਮੋਰਚਾ ਸੰਭਾਲਿਆ ਹੋਇਆ ਹੈ। ਉਨ੍ਹਾਂ ਬਾਰੇ ਖਬਰ ਮਿਲਦੇ ਹੀ ਸਭ ਕਿਸਾਨ ਯੂਨੀਅਨਾਂ ਅਤੇ ਕਿਸਾਨਾਂ ਵੱਲੋਂ ਉਨ੍ਹਾਂ ਦੇ ਜਲਦ ਠੀਕ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …