ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਦੇਸ਼ ਅੰਦਰ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ਉਪਰ ਸ਼ੁਰੂ ਹੋਇਆ ਹੈ। ਉਸ ਸਮੇਂ ਤੋਂ ਪੰਜਾਬ ਦੇ ਗਾਇਕ ਅਤੇ ਅਦਾਕਾਰ ਕਿਸਾਨਾਂ ਨੂੰ ਭਰਪੂਰ ਸਮਰਥਨ ਦੇ ਰਹੇ ਹਨ। ਜਿੱਥੇ ਇਨ੍ਹਾਂ ਪੰਜਾਬੀ ਗਾਇਕਾਂ ਵੱਲੋਂ ਕਿਸਾਨੀ ਸੰਘਰਸ਼ ਲੈ ਕੇ ਪੰਜਾਬੀ ਗੀਤ ਗਾਏ ਗਏ ਹਨ, ਜਿਸ ਨਾਲ ਕਿਸਾਨਾਂ ਦਾ ਜੋਸ਼ ਹੋਰ ਵਧ ਗਿਆ ਹੈ। ਉਥੇ ਹੀ ਕਿਸਾਨੀ ਸੰਘਰਸ਼ ਨੂੰ ਨੇਪਰੇ ਚਾੜ੍ਹਨ ਲਈ ਇਨ੍ਹਾਂ ਗਾਇਕਾਂ ਤੇ ਅਦਾਕਾਰਾ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ਤੇ ਆਪਣੀ ਸ਼ਮੂਲੀਅਤ ਦਰਜ਼ ਕਰਵਾਈ ਜਾ ਰਹੀ ਹੈ। ਜਿਸ ਨਾਲ ਕਿਸਾਨਾਂ ਨੂੰ ਹਰ ਪੰਜਾਬੀ ਦੇ ਉਨ੍ਹਾਂ ਦੇ ਨਾਲ ਹੋਣ ਦਾ ਭਰੋਸਾ ਮਿਲ ਸਕੇ। ਉਥੇ ਹੀ ਪੰਜਾਬੀ ਗਾਇਕ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਹਮੇਸ਼ਾ ਚਰਚਾ ਵਿਚ ਰਹਿੰਦੇ ਹਨ।
ਜਿੱਥੇ ਪਿਛਲੇ ਦਿਨੀਂ ਰਣਜੀਤ ਬਾਵਾ ਕੰਗਣਾ ਰਣੌਤ ਨੂੰ ਲੈ ਕੇ ਟਵੀਟ ਕਰਦੇ ਨਜ਼ਰ ਆਏ ਹਨ ਉਥੇ ਹੀ ਹੁਣ ਉਨ੍ਹਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਆ ਕੇ ਉਨ੍ਹਾਂ ਦੀ ਮਦਦ ਕਰਨ ਵਾਲੇ ਰਾਮ ਸਿੰਘ ਰਾਣਾ ਦੇ ਹੱਕ ਵਿਚ ਨਿਤਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦੀ ਹਮਾਇਤ ਕਰਨ ਵਾਸਤੇ ਰਣਜੀਤ ਬਾਵਾ ਵੱਲੋਂ ਇੱਕ ਪੋਸਟ ਸੋਸ਼ਲ ਮੀਡੀਆ ਤੇ ਕਾਫੀ ਸਾਂਝੀ ਕੀਤੀ ਗਈ ਹੈ। ਇਹ ਰਾਮ ਸਿੰਘ ਰਾਣਾ ਉਹ ਇਨਸਾਨ ਹੈ ਜਿਸ ਨੇ ਆਪਣੇ ਹੋਟਲ ਨੂੰ ਗੋਲਡਨ ਹੱਟ ਦਾ ਨਾਮ ਦਿੱਤਾ ਹੈ।
ਜੋ ਉਸ ਨੇ ਉਸ ਸਮੇਂ ਤੋਂ ਕਿਸਾਨਾਂ ਨੂੰ ਸਮਰਪਿਤ ਕੀਤਾ ਹੈ ਜਿਸ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਸ਼ੁਰੂ ਕੀਤਾ ਗਿਆ ਸੀ। ਜੋ ਪਿਛਲੇ 7 ਮਹੀਨਿਆਂ ਤੋਂ ਕਿਸਾਨਾਂ ਨੂੰ ਇਸ ਅੰਦੋਲਨ ਵਿੱਚ ਪਾਣੀ, ਦੁੱਧ, ਅਤੇ ਲੰਗਰ ਦੀ ਸੇਵਾ ਮੁਹਈਆ ਕਰਵਾ ਰਿਹਾ ਹੈ। ਉੱਥੇ ਹੀ ਹੁਣ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਹਮਾਇਤ ਨੂੰ ਦੇਖਦੇ ਹੋਏ ਉਸ ਦੇ ਕੁਰੂਕਸ਼ੇਤਰ ਵਾਲੇ ਦੂਜੇ ਹੋਟਲ ਅੱਗੇ ਬੈਰੀਕੇਡ ਲਗਾ ਦਿੱਤੇ ਗਏ ਹਨ। ਜਿਸ ਨਾਲ ਸੜਕ ਨੂੰ ਪੂਰੀ ਤਰਾਂ ਬੰਦ ਕਰ ਦਿੱਤਾ ਗਿਆ ਹੈ।
ਕੇਂਦਰ ਸਰਕਾਰ ਦੀ ਇਸ ਹਰਕਤ ਨੂੰ ਦੇਖਦੇ ਹੋਏ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰਾਮ ਸਿੰਘ ਰਾਣਾ ਦੇ ਹੱਕ ਵਿੱਚ ਆ ਕੇ ਉਨ੍ਹਾਂ ਦੇ ਹੋਟਲ ਦਾ ਰਸਤਾ ਜਲਦੀ ਖੁਲਵਾਉਣ ਵਿੱਚ ਉਨ੍ਹਾਂ ਦੀ ਮਦਦ ਕਰਨ , ਇਸ ਲਈ ਉਨ੍ਹਾਂ ਨੇ ਸਾਰਿਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ ਅਤੇ ਸੋਸ਼ਲ ਮੀਡੀਆ ਉਪਰ ਸਾਂਝੀ ਕੀਤੀ ਗਈ ਇਸ ਵੀਡੀਓ ਵਿੱਚ ਵੀ ਲੋਕਾਂ ਵੱਲੋਂ ਕੁਮੈਂਟੇਟਰ ਕਰਕੇ ਰਾਮ ਸਿੰਘ ਰਾਣਾ ਦੇ ਨਾਲ ਹੋਣ ਦਾ ਐਲਾਨ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …