Breaking News

ਹੁਣੇ ਹੁਣੇ ਮਸ਼ਹੂਰ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਲਈ ਆਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਿੱਖ ਸੰਸਥਾਵਾਂ ਹਨ, ਜਿਨ੍ਹਾਂ ਵੱਲੋਂ ਸਿੱਖ ਧਰਮ ਦਾ ਪ੍ਰਚਾਰ ਕੀਤਾ ਜਾਂਦਾ ਹੈ ਅਤੇ ਲੋਕਾਂ ਨੂੰ ਗੁਰੂ ਦੇ ਲੜ ਲਾਇਆ ਜਾਂਦਾ ਹੈ। ਅਜਿਹੀਆਂ ਸੰਸਥਾਵਾਂ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੇ ਲੋਕਾਂ ਦੀ ਰਹਿਨੁਮਾਈ ਵੀ ਕੀਤੀ ਜਾਂਦੀ ਹੈ। ਉਥੇ ਹੀ ਅਜਿਹੀਆਂ ਸੰਸਥਾਵਾਂ ਵੱਲੋਂ ਕ੍ਰੋਨਾ ਦੇ ਦੌਰ ਵਿੱਚ ਵੀ ਲੋਕਾਂ ਦੀ ਅੱਗੇ ਆ ਕੇ ਮਦਦ ਕੀਤੀ ਗਈ ਸੀ ਅਤੇ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਬੇਰੁਜ਼ਗਾਰ ਲੋਕਾਂ ਨੂੰ ਰਾਸ਼ਨ ਤੱਕ ਵੀ ਮੁਹਈਆ ਕਰਵਾਇਆ ਗਿਆ ਸੀ। ਉਥੇ ਹੀ ਕਿਸਾਨੀ ਸੰਘਰਸ਼ ਦੇ ਵਿਚ ਵੀ ਅਜਿਹੀਆਂ ਸੰਸਥਾਵਾਂ ਵੱਲੋਂ ਅੱਗੇ ਆ ਕੇ ਕਿਸਾਨਾਂ ਦੀ ਭਰਪੂਰ ਮਦਦ ਕੀਤੀ ਗਈ। ਕਿਸਾਨਾਂ ਦੇ ਹੱਕ ਵਿੱਚ ਅਜਿਹੀਆਂ ਸੰਸਥਾਵਾਂ ਵੱਲੋਂ ਹਾਅ ਦਾ ਨਾਅਰਾ ਮਾਰਿਆ ਗਿਆ। ਜਿਸ ਸਦਕਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੀ ਸਹਾਇਤਾ ਹੋ ਸਕੇ।

ਉੱਥੇ ਹੀ ਕਿਸਾਨਾਂ ਦੇ ਨਾਲ ਜੁੜਨ ਲਈ ਵੀ ਅਜਿਹੀਆਂ ਸੰਸਥਾਵਾਂ ਵੱਲੋਂ ਸਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਉਥੇ ਹੀ ਕੁਝ ਸੰਸਥਾਵਾਂ ਦੇ ਮੁਖੀ ਵੀ ਆਏ ਦਿਨ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਵਿਵਾਦਾਂ ਨਾਲ ਜੁੜ ਜਾਂਦੇ ਹਨ ਅਤੇ ਚਰਚਾ ਵਿੱਚ ਬਣੇ ਰਹਿੰਦੇ ਹਨ। ਹੁਣ ਮਸ਼ਹੂਰ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ । ਹੁਣ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਬਾਰੇ ਮਿਲੀ ਖਬਰ ਅਨੁਸਾਰ ਉਹ ਇਸ ਸਮੇਂ ਇਕ ਵਾਰ ਮੁੜ ਵਿਵਾਦਾਂ ਵਿਚ ਘਿਰ ਗਏ ਹਨ ਅਤੇ ਉਨ੍ਹਾਂ ਦੇ ਖਿਲਾਫ ਮਾਮਲਾ ਵੀ ਦਰਜ ਕਰਵਾਇਆ ਗਿਆ ਹੈ।

ਇਹ ਮਾਮਲਾ ਰਾਜਸਥਾਨ ਦੇ ਅਨੂਪਗੜ੍ਹ ਥਾਣੇ ਵਿੱਚ ਹਰਭਜਨ ਸਿੰਘ ਨਾਂ ਦੇ ਵਿਅਕਤੀ ਵੱਲੋਂ ਭਾਈ ਰਣਜੀਤ ਸਿੰਘ ਅਤੇ ਸਤਵਿੰਦਰ ਸਿੰਘ ਖਿਲਾਫ ਦਰਜ ਕਰਵਾਇਆ ਗਿਆ ਹੈ। ਜਿਸ ਵਿਚ ਉਨ੍ਹਾਂ ਖ਼ਿਲਾਫ਼ ਇਹ ਦੋਸ਼ ਲਗਾਇਆ ਗਿਆ ਹੈ ਉਨ੍ਹਾਂ ਵੱਲੋਂ ਸਿੱਖ ਭਾਈਚਾਰੇ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਕਾਰਨ ਇਨ੍ਹਾਂ ਦੋਹਾਂ ਆਰੋਪੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉੱਥੇ ਹੀ ਇਨ੍ਹਾਂ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਵੀ ਕੀਤੀ ਗਈ ਹੈ।

ਇਹ ਮਾਮਲਾ ਉਸ ਸਮੇਂ ਨਾਲ ਜੁੜਿਆ ਦੱਸਿਆ ਗਿਆ ਹੈ ਜਦੋਂ ਕੁਝ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ਉਪਰ ਇਕ ਵੀਡੀਓ ਵਾਇਰਲ ਹੋਈ ਸੀ। ਜਿਸ ਵਿੱਚ ਇੱਕ ਸਤਵਿੰਦਰ ਸਿੰਘ ਵੱਲੋਂ ਲਾਈਵ ਹੋ ਕੇ ਆਪਣੇ ਕੇਸ ਕਤਲ ਕੀਤੇ ਜਾਣ ਦੀ ਵੀਡੀਓ ਸਾਂਝੀ ਕੀਤੀ ਗਈ ਸੀ। ਇਹ ਵਿਅਕਤੀ ਭਾਈ ਰਣਜੀਤ ਸਿੰਘ ਦਾ ਸਾਥੀ ਹੈ। ਏਸੇ ਲਈ ਹੀ ਇਨ੍ਹਾਂ ਦੋਹਾਂ ਖਿਲਾਫ ਰਾਜਸਥਾਨ ਦੇ ਅਨੂਪਗੜ੍ਹ ਥਾਣੇ ਵਿੱਚ ਇਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …