Breaking News

ਹੁਣੇ ਹੁਣੇ ਮਸ਼ਹੂਰ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਲਈ ਆਈ ਮਾੜੀ ਖਬਰ

ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਸਿੱਖ ਪ੍ਰਚਾਕ ਭਾਈ ਰਣਜੀਤ ਸਿੰਘ ਢੰਡਰੀਆਂ ਵਾਲਿਆਂ ਬਾਰੇ ਆ ਰਹੀ ਹੈ ਜਿਹਨਾਂ ਦੇ ਬਾਰੇ ਵਿਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ।

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿਚ ਪੰਥ ਨਾਲ ਸੰਬੰਧਤ ਕਈ ਮਸਲੇ ਵਿਚਾਰੇ ਗਏ। ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਸ ਇਕੱਤਰਤਾ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਸੰਬੰਧੀ ਵੀ ਵੱਡਾ ਫ਼ੈਸਲਾ ਲਿਆ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਆਖਿਆ ਗਿਆ ਹੈ ਕਿ ਭਾਈ ਰਣਜੀਤ ਸਿਘ ਢੱਡਰੀਆਂਵਾਲੇ ਵਲੋਂ ਬੋਲੇ ਕਥਨਾ ਦੇ ਸੰਬੰਧ ਵਿਚ ਪ -ੜ -ਤਾ -ਲ ਲਈ ਬਣਾਈ ਵਿਦਵਾਨਾਂ ਦੀ ਸਬ-ਕਮੇਟੀ ਦੀ ਰਿਪੋਰਟ ਪੁੱਜ ਗਈ ਹੈ।

ਇਸ ਰਿਪੋਰਟ ਅਨੁਸਾਰ ਢੱਡਰੀਆਂਵਾਲੇ ਨੇ ਗੁਰਮਤਿ ਪ੍ਰਤੀ ਕੁਝ ਗ਼-ਲ- ਤ ਬਿਆਨੀਆਂ ਕੀਤੀਆਂ ਹਨ ਅਤੇ ਇਹ ਇਨ੍ਹਾਂ ਕਥਨਾ ਸੰਬੰਧੀ ਸਪੱਸ਼ਟੀਕਰਨ ਦੇਣ ਤੋਂ ਵੀ ਇਨਕਾਰੀ ਹੋਇਆ ਹੈ। ਇਸ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਵਿਚਾਰ ਕਰਨ ਉਪਰੰਤ ਫ਼ੈਸਲਾ ਹੋਇਆ ਹੈ

ਕਿ ਗੁਰੂ ਗ੍ਰੰਥ-ਗੁਰੂ ਗ੍ਰੰਥ ਨੂੰ ਸਮਰਪਿਤ ਤੇ ਪ੍ਰੰਪਰਾਵਾਂ ਦੀ ਰਾਖੀ ਲਈ ਵਚਨਬੱਧ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ, ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਆਦੇਸ਼ ਦਿੱਤਾ ਜਾਂਦਾ ਹੈ ਕਿ ਜਦੋਂ ਤਕ ਢੱਡਰੀਆਂਵਾਲਾ ਆਪਣੇ ਗ਼– ਲ- ਤ ਬਿਆਨਾਂ ਲਈ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਮੁ-ਆ- ਫ਼ੀ ਨਹੀਂ ਮੰਗਦਾ ਉਦੋਂ ਤਕ ਇਸ ਦੇ ਸਮਾਗਮ ਨਾ ਕਰਵਾਏ ਜਾਣ।

ਇੰਨਾ ਹੀ ਨਹੀਂ ਪੰਜ ਸਿੰਘ ਸਾਹਿਬਾਨਾਂ ਨੇ ਚਿਤਾਵਨੀ ਦਿੰਦੇ ਹੋਏ ਆਖਿਆ ਹੈ ਕਿ ਜੇਕਰ ਕੋਈ ਢੱਡਰੀਆਂਵਾਲੇ ਦਾ ਸਮਗਾਮ ਕਰਵਾਉਂਦਾ ਹੈ ਤਾਂ ਅ-ਣ-ਸੁ-ਖਾ- ਵੀਂ ਘਟਨਾ ਲਈ ਉਹ ਖ਼ੁਦ ਜ਼ਿੰਮੇਵਾਰ ਹੋਵੇਗਾ। ਸਿੰਘ ਸਾਹਿਬਾਨਾਂ ਨੇ ਸਿੱਖ ਸੰਗਤ ਨੂੰ ਆਖਿਆ ਹੈ ਕਿ ਨਾ ਤਾਂ ਢੱਡਰੀਆਂਵਾਲੇ ਨੂੰ ਸੁਣਿਆ ਜਾਵੇ ਅਤੇ ਨਾ ਹੀ ਇਸ ਦੀਆਂ ਵੀਡੀਓ ਆਦਿ ਅੱਗੇ ਸਾਂਝੀਆਂ ਕੀਤੀਆਂ। ਜੇਕਰ ਅਜੇ ਵੀ ਇਹ ਬਾਜ਼ ਨਾ ਆਇਆ ਤਾਂ ਇਸ ‘ਤੇ ਸ-ਖ਼- ਤ ਕਾਰਵਾਈ ਕੀਤੀ ਜਾਵੇਗੀ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …