Breaking News

ਹੁਣੇ ਹੁਣੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਆਈ ਇਹ ਮਾੜੀ ਖਬਰ

ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ

ਦੇਸ਼ ਵਿੱਚ ਜਿੱਥੇ ਕਿਸਾਨੀ ਸੰਘਰਸ਼ ਨੂੰ ਚੱਲਦੇ ਹੋਏ ਬਹੁਤ ਸਮਾਂ ਹੋ ਚੁੱਕਾ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਕਾਰ ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗ ਬੇਨਤੀਜਾ ਰਹੀਆਂ ਹਨ। ਜਿਥੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਪ੍ਰਸਤਾਵ ਜਾਰੀ ਕੀਤਾ ਗਿਆ। ਓਥੇ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਕੇਂਦਰ ਸਰਕਾਰ ਦੇ ਇਸ ਫੈਸਲੇ ਕਾਰਨ ਹੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱ-ਟ ਚੁੱਕਾ ਹੈ। ਜਿਸ ਦਾ ਖਮਿਆਜ਼ਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿਚ ਹੋਈਆਂ ਨਗਰ ਨਿਗਮ ,ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਭੁਗਤਣਾ ਪਿਆ ਹੈ। ਜਿੱਥੇ ਬਹੁਤ ਸਾਰੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਪਾਰਟੀ ਦਾ ਸਾਥ ਛੱਡਦੇ ਹੋਏ ਕਾਂਗਰਸ ਦਾ ਫੜਿਆ ਗਿਆ ਸੀ। ਉੱਥੇ ਹੀ ਕਾਂਗਰਸ ਦੇ ਬਹੁਤ ਸਾਰੇ ਆਗੂਆਂ ਵੱਲੋਂ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਨੂੰ ਜੁਆਇਨ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਇੱਕ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਉਨ੍ਹਾਂ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬਹੁਤ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਥੇ ਹੀ ਹੁਣ ਮੋਗਾ ਤੋਂ ਕਾਂਗਰਸ ਪਾਰਟੀ ਦੇ ਨੇਤਾ ਜਗਦੀਸ਼ ਸ਼ਰਮਾ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਵੱਲੋਂ ਚੁੱਕੇ ਗਏ ਇਸ ਕਦਮ ਨਾਲ ਅੱਜ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਝਟਕਾ ਲਗਾ ਹੈ। ਆਮ ਆਦਮੀ ਤੇ ਬਹੁਤ ਸਾਰੇ ਮੈਂਬਰਾਂ ਦੀ ਮੌਜੂਦਗੀ ਵਿੱਚ ਜਗਦੀਸ਼ ਸ਼ਰਮਾ ਨੇ ਆਮ ਆਦਮੀ ਪਾਰਟੀ ਵਿੱਚ ਵਾਪਸੀ ਕੀਤੀ ਹੈ।

ਜ਼ਿਲ੍ਹਾ ਪ੍ਰਧਾਨ ਹਰਮਨ ਬਰਾੜ ਨੇ ਦੱਸਿਆ ਕਿ ਜਗਦੀਸ਼ ਸ਼ਰਮਾ ਨੂੰ ਪਾਰਟੀ ਵਿਚ ਉਹਨਾਂ ਦੀਆਂ ਪੁਰਾਣੀਆਂ ਸੇਵਾਵਾਂ ਨੂੰ ਦੇਖਦੇ ਹੋਏ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਬਲਜੀਤ ਕੁਮਾਰ ਨਾਰੰਗ, ਵਿਨੈ ਚੌਧਰੀ ,ਮੰਗਤ ਰਾਏ , ਬਲੂਤੇ ਕਿਰਨ ਕੁਮਾਰ, ਰਾਜਾ ਰਾਮ, ਪਰਦੀਪ ਕੁਮਾਰ ਆਦਿ ਆਪ ਆਗੂ ਹਾਜ਼ਰ ਸਨ। ਇਸ ਤੋਂ ਪਹਿਲਾਂ ਜਗਦੀਸ਼ ਸ਼ਰਮਾ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਰਹਿ ਚੁੱਕੇ ਹਨ। ਜਿਨ੍ਹਾਂ ਨੇ ਪਾਰਟੀ ਦਾ ਮੁੱਢ ਬੰਨਣ ਲਈ ਦਿਨ ਰਾਤ ਇੱਕ ਕੀਤਾ,ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਵਿੱਚ ਪੰਜ ਸਾਲ ਕੰਮ ਕੀਤਾ ਪਰ ਜੋ ਆਮ ਆਦਮੀ ਪਾਰਟੀ ਵੱਲੋਂ ਮਾਣ ਸਨਮਾਨ ਦਿੱਤਾ ਗਿਆ , ਉਹ ਬੇਮਿਸਾਲ ਸੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …