ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ 26 ਨਵੰਬਰ ਨੂੰ ਕਿਸਾਨਾਂ ਦੇ ਇਸ ਕਿਸਾਨੀ ਸੰਘਰਸ਼ ਨੂੰ ਦਿੱਲੀ ਦੀਆਂ ਬਰੂਹਾਂ ਤੇ ਸ਼ੁਰੂ ਕੀਤੇ ਹੋਏ ਇਕ ਸਾਲ ਦਾ ਸਮਾਂ ਹੋ ਜਾਵੇਗਾ। ਕੇਂਦਰ ਸਰਕਾਰ ਜਿੱਥੇ ਆਪਣੇ ਅੜਿਅਲ ਰਵਈਏ ਉਪਰ ਅੜੀ ਹੋਈ ਹੈ, ਉਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਜਥੇਬੰਦੀਆਂ ਵੱਲੋਂ ਹੁਣ 26 ਨਵੰਬਰ ਨੂੰ ਇਕ ਸਾਲ ਦਾ ਸਮਾਂ ਹੋ ਜਾਣ ਤੇ ਅਗਲੀ ਰਣਨੀਤੀ ਉਲੀਕੀ ਗਈ ਹੈ।
ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼-ਹੀ-ਦ ਵੀ ਹੋ ਚੁੱਕੇ ਹਨ। ਹੁਣ ਮੁੱਖ ਮੰਤਰੀ ਚੰਨੀ ਵੱਲੋਂ ਇਨ੍ਹਾਂ ਲੋਕਾਂ ਨੂੰ 2-2 ਲੱਖ ਰੁਪਏ ਦੇਣ ਦਾ ਅਚਾਨਕ ਹੀ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਕਿਸਾਨਾਂ ਵੱਲੋਂ ਸੰਘਰਸ਼ ਕਰਦੇ ਹੋਏ 26 ਜਨਵਰੀ ਦੇ ਮੌਕੇ ਤੇ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਉਥੇ ਹੀ ਦਿੱਲੀ ਵਿੱਚ ਲਾਲ ਕਿਲੇ ਦੀ ਵਾਪਰੀ ਘਟਨਾ ਦੇ ਕਾਰਨ ਵੀ ਬਹੁਤ ਸਾਰੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਜਿੱਥੇ ਕਿਸਾਨਾਂ ਵੱਲੋਂ ਲਾਲ ਕਿਲੇ ਤੇ ਜਾ ਕੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ ਸੀ। ਜਿਸ ਕਾਰਨ ਇਹ ਮਸਲਾ ਕਾਫੀ ਵਿਵਾਦ ਦਾ ਕਾਰਨ ਵੀ ਬਣ ਗਿਆ ਸੀ। ਉਸ ਸਮੇਂ ਇਸ ਹਾਦਸੇ ਦੇ ਦੋਸ਼ੀ ਮੰਨਦੇ ਹੋਏ ਕੇਂਦਰ ਸਰਕਾਰ ਵੱਲੋਂ 83 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਚੰਨੀ ਸਰਕਾਰ ਵੱਲੋਂ ਹੁਣ ਇਨ੍ਹਾਂ 83 ਲੋਕਾਂ ਨੂੰ ਇਕ ਵੱਡੀ ਰਾਹਤ ਦਿੱਤੀ ਜਾ ਰਹੀ ਹੈ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਵੱਲੋਂ ਹਿੰਸਾ ਦਾ ਸ਼ਿਕਾਰ ਹੋਏ ਇਨ੍ਹਾਂ ਲੋਕਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਆਵਜ਼ੇ ਵਜੋਂ ਦਿੱਤੇ ਜਾਣ ਦਾ ਐਲਾਨ ਕੀਤਾ ਹੈ।
ਇਸ ਰਾਸ਼ੀ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਉਹ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਕੇਂਦਰ ਸਰਕਾਰ ਨੂੰ ਅਪੀਲ ਵੀ ਕਰ ਚੁੱਕੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …