Breaking News

ਹੁਣੇ ਹੁਣੇ ਮੌਜੂਦਾ ਹਾਲਾਤਾਂ ਨੂੰ ਦੇਖ ਕੈਪਟਨ ਨੇ ਪੰਜਾਬ ਚ ਜਾਰੀ ਕਰਤਾ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਸਮੇਂ ਤੋਂ ਜਿੱਥੇ ਕਰੋਨਾ ਦੀ ਦੂਜੀ ਲਹਿਰ ਕਾਰਨ ਪੰਜਾਬ ਵਿੱਚ ਕਰੋਨਾ ਦੀ ਸਥਿਤੀ ਬਹੁਤ ਜ਼ਿਆਦਾ ਭਿਆਨਕ ਬਣੀ ਹੋਈ ਸੀ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਨੂੰ ਦੇਖਦੇ ਹੋਏ ਪੰਜਾਬ ਵਿੱਚ ਮਿੰਨੀ ਤਾਲਾਬੰਦੀ ਨੂੰ 10 ਜੂਨ ਤੱਕ ਵਧਾ ਦਿੱਤੇ ਜਾਣ ਦੇ ਆਦੇਸ਼ ਦਿੱਤੇ ਹਨ। ਉਥੇ ਹੀ ਰਾਤ ਦਾ ਕਰਫ਼ਿਊ ਵੀ ਜਾਰੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਤਾਂ ਜੋ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਠੱਲ ਪਾਈ ਜਾ ਸਕੇ।

ਹੁਣ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਲਈ ਐਲਾਨ ਜਾਰੀ ਕੀਤਾ ਗਿਆ ਹੈ। ਜਿਸ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਦੇ ਕੇਸਾਂ ਨੂੰ ਕੁਝ ਠੱਲ੍ਹ ਪਈ ਹੈ, ਉਥੇ ਹੀ ਬਲੈਕ ਫੰਗਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਪੰਜਾਬ ਵਿੱਚ ਜਿਥੇ ਹੁਣ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਕਮੀ ਦਰਜ ਕੀਤੀ ਗਈ ਹੈ। ਉਥੇ ਹੀ ਸਰਕਾਰ ਵੱਲੋਂ ਪਾਬੰਦੀਆਂ ਨੂੰ ਅਜੇ ਸਖਤੀ ਨਾਲ ਲਾਗੂ ਰੱਖੇ ਜਾਣ ਦੇ ਵੀ ਆਦੇਸ਼ ਦਿੱਤੇ ਗਏ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਖਤਰਾ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਬਹੁਤ ਸਾਰੇ ਸੂਬਿਆਂ ਵਿੱਚ ਜਿੱਥੇ ਬਲੈਕ ਫੰਗਸ ਨੂੰ ਮਾਹਵਾਰੀ ਐਲਾਨ ਦਿੱਤਾ ਗਿਆ ਸੀ। ਉੱਥੇ ਹੀ ਹੁਣ ਪੰਜਾਬ ਦੇ ਵਿਚ ਵੀ ਇਸ ਨੂੰ ਸਰਕਾਰ ਵੱਲੋਂ ਮਹਾਮਾਰੀ ਐਕਟ ਦੇ ਤਹਿਤ ਮਹਾਮਾਰੀ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਹਨ ਕਿ ਬਲੈਕ ਫੰਗਸ ਨੂੰ ਹਲਕੇ ਵਿਚ ਨਹੀਂ ਲਿਆ ਜਾਣਾ ਚਾਹੀਦਾ। ਇਸ ਲਈ ਸੂਬੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਇਸ ਦੀਆਂ ਦਵਾਈਆਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ ਅਤੇ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਮਰੀਜ਼ਾਂ ਦਾ ਇਲਾਜ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਕਰੋਨਾ ਦੇ ਨਾਲ ਨਾਲ ਬਲੈਕ ਫੰਗਸ ਨੂੰ ਲੈ ਕੇ ਵੀ ਚੌਕਸੀ ਵਰਤਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਸਾਵਧਾਨੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਇਲਾਵਾ ਬਾਕੀ ਬਿਮਾਰੀਆਂ ਨੂੰ ਲੈ ਕੇ ਵੀ ਚਿੰਤਤ ਰਹਿਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਬਿਮਾਰੀਆਂ ਸਬੰਧੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇ।

Check Also

ਮਸ਼ਹੂਰ ਪੰਜਾਬੀ ਐਕਟਰ ਦੇ ਘਰ ਲੱਗੀ ਭਿਆਨਕ ਅੱਗ , ਖੁਦ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ  ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨ੍ਹਾਂ ਵੱਲੋਂ …