Breaking News

ਹੁਣੇ ਹੁਣੇ ਰਾਤ ਦੇ ਹਨੇਰੇ ਚ ਪੰਜਾਬ ਚ ਇੱਥੇ ਵਾਪਰਿਆ ਕਹਿਰ , ਛਾਈ ਇਲਾਕੇ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਬਹੁਤ ਸਾਰੇ ਪੁੱਖਤਾ ਇੰਤਜ਼ਾਮ ਕੀਤੇ ਜਾਂਦੇ ਹਨ। ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਥੇ ਹੀ ਲੋਕਾਂ ਨੂੰ ਵੀ ਸੜਕੀ ਆਵਾਜਾਈ ਦੇ ਦੌਰਾਨ ਬਹੁਤ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਜਿਸ ਸਦਕਾ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸ ਦੇ ਬਾਵਜੂਦ ਵੀ ਆਏ ਦਿਨ ਪੰਜਾਬ ਅੰਦਰ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਪੰਜਾਬ ਵਿੱਚ ਵਾਪਰਨ ਵਾਲੇ ਇਹਨਾਂ ਭਿਆਨਕ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਇਹ ਸੜਕ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਬਹੁਤ ਸਾਰੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਨ੍ਹਾਂ ਹਾਦਸਿਆਂ ਦੇ ਵਿੱਚ ਅੱਜ ਉਸ ਸਮੇਂ ਵਾਧਾ ਹੋਇਆ ਜਦੋਂ ਰਾਤ ਦੇ ਹਨੇਰੇ ਵਿੱਚ ਪੰਜਾਬ ਵਿੱਚ ਇੱਥੇ ਕਹਿਰ ਵਾਪਰਿਆ ਹੈ ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਤੋਂ ਸਾਹਮਣੇ ਆਈ ਹੈ ਜਿੱਥੇ ਗਿੱਲ ਨਹਿਰ ਕੋਲ ਇਕ ਬੇਕਾਬੂ ਤੇਜ਼ ਰਫਤਾਰ ਕਾਰ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਦੁਗਰੀ ਦੀ ਸੀ ਆਰ ਪੀ ਐਫ ਕਲੋਨੀ ਦਾ ਨਿਵਾਸੀ ਪਰਮਿੰਦਰ ਸਿੰਘ ਆਪਣੇ ਕੰਮ ਤੋਂ ਛੁੱਟੀ ਹੋਣ ਦੇ ਬਾਅਦ ਈਸ਼ਵਰ ਨਗਰ ਵੱਲੋਂ ਬਾਈਪਾਸ ਪੁੱਲ ਤੇ ਚੜ੍ਹਿਆ ਸੀ। ਉਸ ਸਮੇਂ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਕਾਰ ਦੀ ਰਫਤਾਰ ਇੰਨੀ ਜ਼ਿਆਦਾ ਤੇਜ਼ ਸੀ ਕਿ ਮੋਟਰਸਾਈਕਲ ਸਵਾਰ ਨੂੰ 20 ਮੀਟਰ ਤੱਕ ਦੂਰ ਘੜੀਸਦੇ ਹੋਏ ਲੈ ਗਈ। ਕਾਰ ਵਿੱਚ ਸਵਾਰ ਵਿਅਕਤੀ ਨੇ ਸ਼ਰਾਬ ਪੀਤੀ ਹੋਈ ਸੀ ਤੇ ਜੋ ਇਸ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।

ਪੁਲਿਸ ਵੱਲੋਂ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਮੌਕੇ ਉਪਰ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਕਾਰ ਚਾਲਕ ਮੌਕੇ ਤੇ ਕਾਰ ਨੂੰ ਛੱਡ ਕੇ ਫਰਾਰ ਹੋ ਗਿਆ ਜਿਥੇ ਪੁਲਿਸ ਵੱਲੋਂ ਕਾਰ ਨੂੰ ਕਬਜ਼ੇ ਵਿਚ ਲੈ ਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਹ ਘਟਨਾ ਕਰੀਬ 10 ਵਜੇ ਦੀ ਹੈ। ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
 

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …