ਰਾਧਾ ਸਵਾਮੀ ਡੇਰਾ ਮੁਖੀ ਨੇ ਕੀਤਾ ਇਹ ਵੱਡਾ ਐਲਾਨ
ਇਸ ਵੇਲੇ ਸਾਰੇ ਪਾਸੇ ਕੋਰੋਨਾ ਵਾਇਰਸ ਨੇ ਹਾਹਕਾਰ ਮਚਾਈ ਹੋਈ ਹੈ। ਲੱਖਾਂ ਦੀ ਗਿਣਤੀ ਵਿਚ ਰੋਜਾਨਾ ਕੋਰੋਨਾ ਦੇ ਕੇਸ ਸੰਸਾਰ ਤੇ ਆ ਰਹੇ ਹਨ। ਇਸ ਦੇ ਕਾਰਨ ਸਾਰੇ ਪਾਸੇ ਕਈ ਤਰਾਂ ਦੀਆਂ ਪਾਬੰਦੀਆਂ ਲਗੀਆਂ ਹੋਈਆਂ ਹਨ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਹੁਣ ਕੋਰੋਨਾ ਵਾਇਰਸ ਦਾ ਕਰਕੇ ਰਾਧਾ ਸਵਾਮੀ ਬਿਆਸ ਡੇਰੇ ਨੇ ਇੱਕ ਵੱਡਾ ਐਲਾਨ ਕਰ ਦਿੱਤਾ ਹੈ।
ਪੰਜਾਬ ‘ਚ ਕੋਰੋਨਾ ਨੇ ਭਿ ਆ ਨ ਕ ਰੂਪ ਧਾਰਨ ਕੀਤਾ ਹੋਇਆ ਹੈ, ਜਿਸ ਦੇ ਮੱਦੇਨਜ਼ਰ ਜਿੱਥੇ ਰੋਜ਼ਾਨਾ ਵੱਡੀ ਗਿਣਤੀ ‘ਚ ਕੋਰੋਨਾ ਦੇ ਮਰੀਜ਼ ਸਾਹਮਣੇ ਆ ਰਹੇ ਹਨ, ਉੱਥੇ ਹੀ ਲੋਕ ਮੌਤ ਦੇ ਮੂੰਹ ‘ਚ ਵੀ ਜਾ ਰਹੇ ਹਨ। ਇਸ ਨੂੰ ਦੇਖਦਿਆਂ ਹੀ ਡੇਰਾ ਬਿਆਸ ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ।
ਕੋਰੋਨਾ ਦੇ ਖ਼ ਤ – ਰੇ ਨੂੰ ਦੇਖਦਿਆਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਿਰਧਾਰਿਤ ਸਾਰੇ ਸਤਿਸੰਗ ਪ੍ਰੋਗਰਾਮ ਫਰਵਰੀ-2021 ਤੱਕ ਰੱਦ ਕਰ ਦਿੱਤੇ ਗਏ ਹਨ। ਇਸ ਸਬੰਧੀ ਡੇਰੇ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ‘ਚ ਦੱਸਿਆ ਗਿਆ ਕਿ ਕੋਰੋਨਾ ਆਫ਼ਤ ਦੌਰਾਨ ਦੇਸ਼ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਡੇਰਾ ਬਿਆਸ ‘ਚ ਕਰਵਾਏ ਜਾਣ ਵਾਲੇ ਬਾਬਾ ਜੀ ਦੇ ਸਾਰੇ ਸਤਿਸੰਗਾਂ ਤੋਂ ਇਲਾਵਾ ਨਾਮ-ਦਾਨ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਪੰਜਾਬ ਤੋਂ ਇਲਾਵਾ ਵੱਖ-ਵੱਖ ਸੂਬਿਆਂ ’ਚ ਸਥਿਤ ਸਾਰੇ ਸਤਿਸੰਗ ਘਰਾਂ ‘ਚ ਵੀ ਫਰਵਰੀ-2021 ਤੱਕ ਸਤਿਸੰਗ ਨਹੀਂ ਕਰਵਾਇਆ ਜਾਵੇਗਾ। ਇਸ ਦੌਰਾਨ ਡੇਰੇ ‘ਚ ਸੰਗਤ ਦੀ ਐਂਟਰੀ ਵੀ ਨਹੀਂ ਹੋਵੇਗੀ। ਇਸ ਮਿਆਦ ਦੌਰਾਨ ਡੇਰੇ ਦੇ ਸਾਰੇ ਹੋਸਟਲ, ਸਰਾਵਾਂ ਅਤੇ ਸ਼ੈੱਡਾਂ ਵੀ ਬੰਦ ਰਹਿਣਗੀਆਂ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …