Breaking News

ਹੁਣੇ ਹੁਣੇ ਰਾਸ਼ਟਰੀ ਪੱਧਰ ਦੀ ਖਿਡਾਰਨ ਅਤੇ ਉਸਦੇ ਭਰਾ ਨੂੰ ਸ਼ਰੇਆਮ ਏਦਾਂ ਦਿੱਤੀ ਗਈ ਮੌਤ , ਮਾਂ ਗੰਭੀਰ ਜਖਮੀ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਆਏ ਦਿਨ ਵਧ ਰਹੀਆਂ ਅ-ਪ-ਰਾ-ਧਿ-ਕ ਘਟਨਾਵਾਂ ਵਿਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ ਜਿੱਥੇ ਸਰਕਾਰ ਵੱਲੋਂ ਅਜਿਹੇ ਅਪਰਾਧੀਆਂ ਨੂੰ ਠੱਲ ਪਾਉਣ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਪੂਰੀ ਤਰ੍ਹਾਂ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਉਥੇ ਹੀ ਕੁਝ ਅਪਰਾਧੀਆਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਦਿਨ-ਦਿਹਾੜੇ ਅੰਜ਼ਾਮ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਅਜਿਹੇ ਲੋਕਾਂ ਦੀ ਚਪੇਟ ਵਿਚ ਆ ਰਹੀਆਂ ਹਨ। ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਦੇ ਪਿੱਛੇ ਕੁਝ ਆਪਸੀ ਰੰਜਸ਼ ਦੀਆਂ ਘਟਨਾਵਾਂ ਵੀ ਸਾਹਮਣੇ ਆ ਜਾਂਦੀਆਂ ਹਨ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਹੋ ਰਿਹਾ ਹੈ। ਹੁਣ ਏਥੇ ਇਸ ਰਾਸ਼ਟਰੀ ਪੱਧਰ ਦੀ ਖਿਡਾਰਨ ਅਤੇ ਉਸਦੇ ਭਰਾ ਨੂੰ ਸ਼ਰੇਆਮ ਇਸ ਤਰਾਂ ਦਿੱਤੀ ਗਈ ਮੌਤ ,ਜਿੱਥੇ ਮਾਂ ਗੰਭੀਰ ਜਖਮੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਰਿਆਣਾ ਦੇ ਸੋਨੀਪਤ ਸਾਹਮਣੇ ਆਈ ਹੈ ਜਿੱਥੇ ਪਹਿਲਵਾਨ ਨਿਸ਼ਾ ਦਹੀਆ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਉਥੇ ਹੀ ਨਿਸ਼ਾ ਦਹੀਆ ਦੀ ਮਾਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਉਸ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਹਰਿਆਣਾ ਦੇ ਸੋਨੀਪਤ ਵਿਚ ਸੁਸ਼ੀਲ ਕੁਮਾਰ ਅਕੈਡਮੀ ਵਿਚ ਇੱਕ ਅਣਪਛਾਤੇ ਹਮਲਾਵਰ ਨੇ ਗੋਲੀਆਂ ਚਲਾ ਕੇ ਹਮਲਾ ਕਰਦੇ ਹੋਏ ਰਾਸ਼ਟਰੀ ਪੱਧਰ ਦੀ ਪਹਿਲਵਾਨ ਨਿਸ਼ਾ ਦਹੀਆ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਨਿਸ਼ਾ ਦਹੀਆ ਦੀ ਮਾਂ ਵੀ ਉਸ ਜਗ੍ਹਾ ਤੇ ਮੌਜੂਦ ਸੀ। ਅੱਜ ਵਾਪਰੀ ਇਸ ਘਟਨਾ ਨਾਲ ਜਿੱਥੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਕਈ ਤਰਾਂ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਪਿੱਛੇ ਦੇ ਕਾਰਨਾਂ ਬਾਰੇ ਅਜੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Check Also

30 ਸਾਲ ਪਹਿਲਾਂ ਮਰੀ ਧੀ ਲਈ ਲਾੜਾ ਲੱਭ ਰਿਹਾ ਪਰਿਵਾਰ , ਹੁਣ ਕਰਵਾਇਆ ਵਿਆਹ ਵਜ੍ਹਾ ਜਾਣ ਉੱਡ ਜਾਣਗੇ ਹੋਸ਼

ਆਈ ਤਾਜਾ ਵੱਡੀ ਖਬਰ  ਆਏ ਦਿਨ ਹੀ ਸੋਸ਼ਲ ਮੀਡੀਆ ਦੇ ਉੱਪਰ ਕੁਝ ਅਜਿਹੀਆਂ ਵੀਡੀਓਜ਼ ਤੇ …