Breaking News

ਹੁਣੇ ਹੁਣੇ ਰੈਲੀ ਤੇ ਗਈ ਹਰਸਿਮਰਤ ਬਾਦਲ ਬਾਰੇ, ਆਈ ਇਹ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਬਾਰੇ ਵਿਚ ਆ ਰਹੀ ਹੈ। ਅੱਜ ਅਕਾਲੀ ਦਲ ਵਲੋਂ ਕਿਸਾਨਾਂ ਦੇ ਹੱਕ ਵਿਚ ਇੱਕ ਵੱਡੀ ਕਿਸਾਨ ਰੈਲੀ ਕੱਢੀ ਗਈ ਸੀ ਜੋ ਕੇ ਚੰਡੀਗੜ੍ਹ ਵਿਖੇ ਜਾ ਕੇ ਸਮਾਪਤ ਹੋਣੀ ਸੀ। ਹੁਣ ਇੱਕ ਵੱਡੀ ਖਬਰ ਰੈਲੀ ਤੋਂ ਆ ਰਹੀ ਹੈ।

ਚੰਡੀਗੜ੍ਹ ਦੇ ਬਾਰਡਰ ‘ਤੇ ਧਰਨਾ ਦੇ ਰਹੇ ਹਰਸਿਮਰਤ ਕੌਰ ਬਾਦਲ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਾਲਾ ਕਾਫਲਾ ਚੰਡੀਗੜ੍ਹ ਦੇ ਬਾਰਡਰ ‘ਤੇ ਪੁਲਿਸ ਵੱਲੋਂ ਰੋਕ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਵੱਲੋਂ ਅਕਾਲੀ ਵਰਕਰਾਂ ਸਮੇਤ ਚੰਡੀਗੜ੍ਹ ਦੇ ਬਾਰਡਰ ‘ਤੇ ਧਰਨਾ ਲਾ ਦਿੱਤਾ ਸੀ।

ਪੁਲਿਸ ਵੱਲੋਂ ਜਦੋਂ ਧਰਨੇ ਤੋਂ ਹਰਸਿਮਰਤ ਕੌਰ ਬਾਦਲ ਨੂੰ ਹਿਰਾਸਤ ‘ਚ ਲਿਆ ਗਿਆ ਤਾਂ ਅਕਾਲੀ ਵਰਕਰ ਭੜਕ ਗਏ ਅਤੇ ਉਨ੍ਹਾਂ ਵੱਲੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ ਅਤੇ ਜ਼ਬਰਦਰਸਤ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਵਲੋਂ ਵਰਕਰਾਂ ‘ਤੇ ਲਾਠੀਚਾਰਜ ਕਰ ਦਿੱਤਾ ਗਿਆ ਅਤੇ ਵਰਕਰਾਂ ਨੂੰ ਉੱਥੋਂ ਖਦੇੜ ਦਿੱਤਾ ਗਿਆ।

ਦਸਣ ਯੋਗ ਹੈ ਕੇ ਕਿਸਾਨਾਂ ਲਈ ਇੱਕ ਨਵਾਂ ਖੇਤੀ ਬਿੱਲ ਕੇਂਦਰ ਸਰਕਾਰ ਦੁਆਰਾ ਲਿਆਂਦਾ ਗਿਆ ਹੈ। ਜਿਸਦਾ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਬਿੱਲ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਵੱਖ ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਧਰਨੇ ਲਗਾਏ ਜਾ ਰਹੇ। ਕਿਸਾਨਾਂ ਦੀ ਹਮਾਇਤ ਵਿਚ ਹੁਣ ਰਾਹੁਲ ਗਾਂਧੀ ਨੇ ਵੀ ਐਲਾਨ ਕਰ ਦਿੱਤਾ ਅਤੇ 3, 4 ਅਤੇ 5 ਅਕਤੂਬਰ ਨੂੰ ਉਹ ਵੀ ਇਕ ਵਿਸ਼ਾਲ ਰੈਲੀ ਪੰਜਾਬ ਚ ਕਰਨ ਜਾ ਰਹੇ ਹਨ।

Check Also

SHO ਵਲੋਂ ਛੁੱਟੀ ਨਾ ਦੇਣ ਦੀ ਜਿੱਦ ਨੇ ਕਾਂਸਟੇਬਲ ਦੀ ਪਤਨੀ ਅਤੇ ਨਵਜਨਮੀ ਬੱਚੀ ਦੀ ਲਈ ਜਾਨ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਕਿ ਜ਼ਿੱਦੀ ਇਨਸਾਨ ਜ਼ਿੰਦਗੀ ‘ਚ ਬਹੁਤ ਜਿਆਦਾ ਮੁਸੀਬਤਾਂ ਝੱਲਦਾ …