ਆਈ ਤਾਜਾ ਵੱਡੀ ਖਬਰ
ਖੇਡਾਂ ਜਿਥੇਂ ਇਨਸਾਨ ਨੂੰ ਸਰੀਰਕ ਤੌਰ ਤੇ ਤੰਦਰੁਸਤ ਰੱਖਦੀਆਂ ਹਨ। ਉਥੇ ਹੀ ਵੱਖ ਵੱਖ ਖੇਤਰਾਂ ਵਿੱਚ ਬਹੁਤ ਸਾਰੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰਦੀਆਂ ਹਨ। ਬਹੁਤ ਸਾਰੀ ਨੌਜਵਾਨ ਪੀੜ੍ਹੀ ਖੇਡਾਂ ਦੀ ਬਦੌਲਤ ਹੀ ਕਈ ਖੇਤਰਾਂ ਵਿੱਚ ਅੱਗੇ ਆ ਰਹੀ ਹੈ। ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਵੱਲੋਂ ਖੇਡਾਂ ਨੂੰ ਹੀ ਆਪਣਾ ਕੰਮ ਬਣਾਇਆ ਗਿਆ ਹੈ। ਜਿਸ ਕਾਰਨ ਉਹਨਾਂ ਸਾਰੇ ਖਿਡਾਰੀਆਂ ਨੇ ਆਪਣੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਅਜਿਹੇ ਖਿਡਾਰੀਆਂ ਨੂੰ ਸਰਕਾਰ ਨੇ ਸਮੇਂ-ਸਮੇਂ ਉੱਪਰ ਬਹੁਤ ਸਾਰੀਆਂ ਸਹੂਲਤਾਂ ਵੀ ਮੁਹਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।
ਇਸ ਲਈ ਹੀ ਸਰਕਾਰ ਵੱਲੋਂ ਸਕੂਲਾਂ ਵਿੱਚ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਹੁਣ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਐਨਸੀਸੀ ਦੀ ਸਿੱਖਿਆ ਵੀ ਦੇਣੀ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਦੇ ਜ਼ਰੀਏ ਬੱਚੇ ਅੱਗੇ ਜਾ ਕੇ ਫੌਜ ਵਿੱਚ ਜਾ ਸਕਦੇ ਹਨ। ਹੁਣ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕੇਮਟੀ ਪ੍ਰਧਾਨ ਜਗੀਰ ਕੌਰ ਨੇ ਇਹ ਵੱਡਾ ਐਲਾਨ ਕੀਤਾ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਟੋਕਿਓ ਓਲੰਪਿਕ ਵਿਚ ਜਿੱਥੇ ਬਹੁਤ ਸਾਰੇ ਭਾਰਤੀ ਖਿਡਾਰੀਆਂ ਵੱਲੋਂ ਚੰਗਾ ਪ੍ਰਦਰਸ਼ਨ ਕੀਤਾ ਗਿਆ ਹੈ ਉਥੇ ਹੀ ਸਾਹਮਣੇ ਆਈ ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕੇਮਟੀ ਪ੍ਰਧਾਨ ਜਗੀਰ ਕੌਰ ਨੇ ਓਲੰਪਿਕ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਹਾਕੀ ਭਾਰਤੀ ਪੁਰਸ਼ ਹਾਕੀ ਟੀਮ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਤ ਕੀਤੇ ਜਾਣ ਦਾ ਐਲਾਨ ਕੀਤਾ ਹੈ।
ਜਿਸ ਵਿੱਚ ਇਸ ਟੀਮ ਨੂੰ SGPC ਵੱਲੋਂ 1 ਕਰੋੜ ਰੁਪਏ ਦੀ ਇਨਾਮ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਪਟਿਆਲਾ ਪਹੁੰਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤਾ ਗਿਆ ਹੈ।।
ਇਸ ਤਰ੍ਹਾਂ ਹੀ ਪੰਜਾਬ ਦੀ ਧੀ ਓਲੰਪਿਕ ਵਿੱਚ ਡਿਸਕੱਸ ਥ੍ਰੋ ਖਿਡਾਰੀ ਕਮਲਪ੍ਰੀਤ ਤੇ ਮਹਿਲਾ ਹਾਕੀ ਖਿਡਾਰੀ ਗੁਰਜੀਤ ਕੌਰ ਤੋਂ ਇਲਾਵਾ ਪੰਜਾਬ ਦੇ 10 ਹਾਕੀ ਖਿਡਾਰੀਆਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ ਜਿਸ ਵਿੱਚ ਐੱਸ ਜੀ ਪੀ ਸੀ ਵੱਲੋਂ 1 ਕਰੋੜ ਰੁਪਏ ਇਨਾਮ ਵੱਜੋਂ ਦਿੱਤੇ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਇਸ ਐਲਾਨ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਉੱਥੇ ਹੀ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …