ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ
ਪੰਜਾਬ ਸੂਬੇ ਦੇ ਵਿਚ ਇਸ ਸਮੇਂ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਬਹੁਤ ਤੇਜ਼ ਹੋ ਗਈਆਂ ਹਨ। ਇਸ ਸਮੇਂ ਵਿੱਚ ਸਿਆਸਤ ਦੇ ਕਈ ਰੰਗ ਲੋਕਾਂ ਨੂੰ ਦੇਖਣ ਦੇ ਲਈ ਮਿਲ ਰਹੇ ਹਨ। ਇਨ੍ਹਾਂ ਚੋਣਾਂ ਦੇ ਮੱਦੇ ਨਜ਼ਰ ਹੀ ਪੰਜਾਬ ਦੇ ਵੱਖ ਵੱਖ ਥਾਂਵਾਂ ਉੱਪਰ ਹਿੰ-ਸ-ਕ ਘਟਨਾਵਾਂ ਹੋਣ ਦੇ ਸਮਾਚਾਰ ਵੀ ਪ੍ਰਾਪਤ ਹੋਏ ਹਨ। ਇਸ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਇੱਕ ਪਾਰਟੀ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਹੋੜ ਵੀ ਇਸ ਸਮੇਂ ਵਧੇਰੇ ਦੇਖੀ ਜਾ ਰਹੀ ਹੈ।
ਇਸੇ ਦੇ ਚਲਦੇ ਹੋਏ ਅੱਜ ਪੰਜਾਬ ਦੀ ਇੱਕ ਮੁੱਖ ਪਾਰਟੀ ਦੇ ਕੁਝ ਅਹਿਮ ਆਗੂਆਂ ਨੇ ਆਪਣੇ ਸਾਥੀਆਂ ਦੇ ਨਾਲ ਦੂਸਰੀ ਸਿਆਸੀ ਪਾਰਟੀ ਦੇ ਵਿਚ ਕਦਮ ਰੱਖ ਲਿਆ ਹੈ। ਪ੍ਰਾਪਤ ਹੋ ਰਹੀ ਜਾਣਕਾਰੀ ਅਨੁਸਾਰ ਇਹ ਦਲ ਬਦਲੀ ਦਾ ਝਟਕਾ ਅਕਾਲੀ ਦਲ ਨੂੰ ਲੱਗਾ ਹੈ ਜਿਸ ਵਿਚ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਬੀਟਾ ਤੂਰ ਅਤੇ ਜੀਤ ਸਿੰਘ ਚਹਿਲ ਨੇ ਆਪਣੇ ਸਾਥੀਆਂ ਸਮੇਤ ਸੂਬੇ ਦੇ ਕੈਬਿਨੇਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਜਿਸ ਦਾ ਕੈਬਨਿਟ ਮੰਤਰੀ ਵੱਲੋਂ ਖੁੱਲ੍ਹੇ ਦਿਲ ਨਾਲ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਦੋਵੇਂ ਆਗੂ ਕਾਂਗਰਸ ਪਾਰਟੀ ਦੀਆਂ ਸਮਾਜ ਸੁਧਾਰਕ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੀ ਪਾਰਟੀ ਵਿੱਚ ਆਏ ਹਨ। ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਜ਼ਰੂਰ ਦਿੱਤਾ ਜਾਵੇਗਾ। ਜ਼ਿਕਰ ਯੋਗ ਹੈ ਕਿ ਕੈਬਨਿਟ ਆਗੂ ਵਿਜੈ ਇੰਦਰ ਸਿੰਗਲਾ ਨਗਰ ਕੌਂਸਲ ਚੋਣਾਂ ਦੇ ਚਲਦੇ ਹੋਏ ਭਵਾਨੀਗੜ੍ਹ ਸ਼ਹਿਰ ਦੇ ਵਾਰਡ ਨੰਬਰ 4 ਤੋਂ ਕਾਂਗਰਸ ਪਾਰਟੀ ਵੱਲੋਂ ਖੜੇ ਉਮੀਦਵਾਰ ਸੰਜੀਵ ਕੁਮਾਰ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਆਏ ਹੋਏ ਸਨ।
ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਪਾਰਟੀ ਅਬਜ਼ਰ ਬਰ ਕੁਲਵੰਤ ਰਾਏ ਸਿੰਗਲਾ, ਵਾਰਡ ਨੰ. 4 ਤੋਂ ਉਮੀਦਵਾਰ ਸੰਜੀਵ ਕੁਮਾਰ, ਪਰਦੀਪ ਕੱਦ ਮਾਰਕੀਟ ਕਮੇਟੀ ਚੇਅਰਮੈਨ, ਵਰਿੰਦਰ ਪੰਨਵਾਂ ਬਲਾਕ ਸੰਮਤੀ ਚੇਅਰਮੈਨ, ਜਗਤਾਰ ਨਮਾਦਾਂ, ਮਹੇਸ਼ ਕੁਮਾਰ ਵਰਮਾ, ਰਣਜੀਤ ਸਿੰਘ ਤੂਰ, ਸੁਖਜਿੰਦਰ ਸਿੰਘ ਤੂਰ, ਸੁਖਵੀਰ ਸਿੰਘ ਸੁੱਖੀ, ਵਿਪਨ ਸ਼ਰਮਾ, ਫਕੀਰ ਚੰਦ ਸਿੰਗਲਾ, ਸੁਖਮਹਿੰਦਰ ਪਾਲ ਸਿੰਘ ਤੂਰ, ਸੁਰਜੀਤ ਸਿੰਘ ਮੱਟਰਾਂ, ਬਿੱਟੂ ਖਾਨ, ਜੀਤ ਸਿੰਘ, ਗਿੰਨੀ ਕੱਦ ਅਤੇ ਜਰਨੈਲ ਸਿੰਘ ਤੋਂ ਇਲਾਵਾ ਹੋਰ ਕਈ ਖਾਸ ਸ਼ਖਸੀਅਤਾਂ ਮੌਜੂਦ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …