ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ
ਵਿਸ਼ਵ ਵਿਚ ਜਿਥੇ ਕਰੋਨਾ ਸਭ ਪਾਸੇ ਹਾਵੀ ਹੋ ਰਹੀ ਹੈ। ਉੱਥੇ ਭਾਰਤ ਵਿੱਚ ਵੱਖ ਵੱਖ ਚੋਣਾਂ ਹੋਣ ਕਾਰਨ ਸਿਆਸਤ ਗਰਮਾਈ ਹੋਈ। ਕਰੋਨਾ ਦੇ ਚਲਦੇ ਹੋਏ ਜਿੱਥੇ ਕਈ ਚੋਣਾਂ ਮੁਲਤਵੀ ਕੀਤੀਆਂ ਗਈਆਂ ਸਨ ਉਥੇ ਮੁੜ ਕਰੋਨਾ ਦੇ ਦੌਰ ਵਿੱਚ ਵੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਦੀ ਸਿਆਸਤ ਵਿੱਚ ਵੀ ਇਸ ਸਮੇਂ ਸਥਿਤੀ ਕਾਫੀ ਗਰਮਾਈ ਹੋਈ ਹੈ। ਕਿਉਂਕਿ ਜਿਥੇ ਪੰਜਾਬ ਅੰਦਰ ਹੋਈਆਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਸਭ ਸਿਆਸੀ ਪਾਰਟੀਆਂ ਵੱਲੋਂ ਜ਼ੋਰ ਅਜ਼ਮਾਇਸ਼ ਕੀਤੀ ਗਈ ਸੀ। ਉੱਥੇ ਬਹੁਤ ਜਗ੍ਹਾ ਉਪਰ ਕਾਂਗਰਸ ਪਾਰਟੀ ਜਿੱਤ ਪ੍ਰਾਪਤ ਕਰਨ ਵਿਚ ਕਾਮਯਾਬ ਰਹੀ ਹੈ। ਪੰਜਾਬ ਵਿੱਚ ਕਿਸਾਨੀ ਸੰਘਰਸ਼ ਦੇ ਵਿਰੋਧ ਵਜੋਂ ਭਾਜਪਾ ਅਕਾਲੀ ਦਲ ਗਠਜੋੜ ਦੀ ਟੁੱ-ਟ ਚੁੱਕਾ ਹੈ।
ਹੁਣ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰ-ਣ-ਨੀ-ਤੀ-ਆਂ ਉਲੀਕੀਆਂ ਜਾ ਰਹੀਆਂ ਹਨ। ਇਸ ਸਮੇਂ ਜਿਥੇ ਪੱਛਮੀ ਬੰਗਾਲ ਦੀਆਂ ਚੋਣਾਂ ਚਰਚਾ ਦਾ ਮੁੱਦਾ ਬਣੀਆਂ ਹੋਈਆਂ ਹਨ। ਉੱਥੇ ਹੀ ਹੋਰ ਹੋਣ ਵਾਲੀਆਂ ਬਹੁਤ ਸਾਰੀਆਂ ਵੱਖ ਵੱਖ ਚੋਣਾਂ ਚਰਚਾ ਵਿੱਚ ਹਨ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਜਿੱਥੇ ਪੰਜਾਬ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਬਹੁਤ ਘੱਟ ਸੀਟਾਂ ਪ੍ਰਾਪਤ ਹੋਈਆਂ ਹਨ।
ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਵਿਚ ਹੋਣ ਵਾਲੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਬਹੁਤ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਹੋਣ ਵਾਲੀਆਂ ਇਨ੍ਹਾਂ ਚੋਣਾਂ ਵਿਚ ਅਕਾਲੀ ਦਲ ਪਾਰਟੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਹੀ ਭਰੀਆਂ ਜਾਣੀਆਂ ਸ਼ੁਰੂ ਹੋ ਚੁੱਕੀਆਂ ਹਨ ਜਦਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ 7 ਅਪ੍ਰੈਲ ਐਲਾਨੀ ਗਈ ਹੈ।
ਚੋਣਾਂ 25 ਅਪ੍ਰੈਲ ਨੂੰ ਕਰਵਾਈਆ ਜਾਣਗੀਆ ਅਤੇ ਨਤੀਜਾ 28 ਅਪ੍ਰੈਲ ਨੂੰ ਐਲਾਨ ਦਿੱਤਾ ਜਾਵੇਗਾ। ਜਾਰੀ ਕੀਤੇ ਨੋਟੀਫਿਕੇਸ਼ਨ ਦੇ ਮੁਤਾਬਕ ਸਿਰਫ਼ ਧਾਰਮਿਕ ਪਾਰਟੀਆਂ ਹੀ ਚੋਣ ਲ-ੜ-ਨ ਦੇ ਯੋਗ ਹਨ। ਇਸ ਲਈ ਜਿਨ੍ਹਾਂ 8 ਪਾਰਟੀਆਂ ਦਾ ਨਾਮ ਸਾਹਮਣੇ ਆਇਆ ਹੈ ਉਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨਹੀਂ ਹੈ। ਇਸ ਵਾਰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ ਦੀਆਂ ਚੋਣਾਂ ਵਿੱਚ ਅਕਾਲੀ ਦਲ ਸ਼ਾਮਲ ਨਾ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਵਿੱਚ ਪਰੇਸ਼ਾਨੀ ਦੇਖੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …