ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਇੱਕ ਤੋਂ ਬਾਅਦ ਇੱਕ ਸੋਗਮਈ ਖਬਰਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਗੱਲ ਕੀਤੀ ਜਾਵੇ ਦੇਸ਼ ਦੇ ਵੱਖ ਵੱਖ ਖੇਤਰਾਂ ਦੀ ਤਾਂ ਵੱਖ-ਵੱਖ ਖੇਤਰਾਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਰੋਨਾ ਦੀ ਚਪੇਟ ਵਿਚ ਆ ਗਈਆਂ ਸਨ। ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕਰ ਲਈ ਗਈ ਸੀ। ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਕਈ ਸਖਸ਼ੀਅਤਾਂ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈਆ। ਇਸ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆਂ ਬੀਮਾਰੀਆਂ ਅਤੇ ਕਈ ਹੋਰ ਹਾਦਸਿਆਂ ਦੇ ਵਿੱਚ ਵੀ ਕਈ ਸਖਸ਼ੀਅਤਾਂ ਦੀ ਜਾਨ ਜਾ ਰਹੀ ਹੈ।
ਜਿੱਥੇ ਇਨ੍ਹਾਂ ਸ਼ਖਸੀਅਤਾਂ ਦੇ ਜਾਣ ਨਾਲ ਇਨ੍ਹਾਂ ਦੀ ਕਮੀ ਇਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਹੈ । ਉੱਥੇ ਹੀ ਇਨ੍ਹਾਂ ਸ਼ਖਸੀਅਤਾਂ ਦੇ ਵੱਖ-ਵੱਖ ਖੇਤਰਾਂ ਵਿੱਚ ਵੀ ਇਨ੍ਹਾਂ ਦੀ ਜਗ੍ਹਾ ਕੋਈ ਨਹੀਂ ਲੈ ਸਕਦਾ। ਇਨ੍ਹਾਂ ਦੇ ਜਾਣ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਰਿਹਾ ਹੈ। ਹੁਣ ਸਾਬਕਾ ਮੁੱਖ ਮੰਤਰੀ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਅੱਜ ਇਥੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦੇ ਗੰਭੀਰ ਬਿਮਾਰ ਹੋਣ ਦੀ ਖਬਰ ਸਾਹਮਣੇ ਆਈ ਸੀ। ਜਿੱਥੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਨੂੰ ਲਖਨਊ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ।
ਉਥੇ ਹੀ ਉੱਤਰ ਪ੍ਰਦੇਸ਼ ਤੇ ਮੌਜੂਦ ਮੁੱਖ ਮੰਤਰੀ ਯੋਗੀ ਵੀ ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ 2 ਵਾਰੀ ਮਿਲਣ ਲਈ ਗਏ ਸਨ। ਦੱਸਿਆ ਗਿਆ ਹੈ ਕਿ 12 ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖ ਭਾਲ ਕਰ ਰਹੀ ਸੀ ਅਤੇ ਪਿਛਲੇ ਡੇਢ ਮਹੀਨੇ ਤੋਂ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਸੀ। ਉਨ੍ਹਾਂ ਦੀ ਕਿਡਨੀ ਦੇ ਇਨਫੈਕਸ਼ਨ ਦੇ ਵਧ ਜਾਣ ਕਾਰਨ ਉਨ੍ਹਾਂ ਨੂੰ ਇਹ ਸਾਰੀ ਸਮੱਸਿਆ ਪੇਸ਼ ਆਈ ਸੀ।
ਜਿੱਥੇ ਉਨ੍ਹਾਂ ਦੇ ਡਾਇਲਸਿਸ ਕਰਦੇ ਸਮੇਂ ਬੀ ਪੀ ਦੇ ਵਧ ਜਾਣ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆਉਣ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਹੋ ਗਈ ਸੀ। ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਣ ਤੇ ਉਨ੍ਹਾਂ ਨੂੰ ਵੈਂਟੀਲੇਟਰ ਉਪਰ ਰੱਖਿਆ ਗਿਆ ਸੀ। ਉਥੇ ਹੀ ਹੁਣ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …