ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀਆਂ ਦੋ ਹਜਾਰ ਬਾਈ ਦੀਆਂ ਚੋਣਾਂ ਨੇੜੇ ਆ ਗਈਆਂ ਹੈ । ਜਿਸ ਨੂੰ ਲੈ ਕੇ ਸਿਆਸੀ ਹਲਚਲ ਹੁਣ ਤੋਂ ਹੀ ਸ਼ੁਰੂ ਹੋ ਚੁੱਕੀ ਹੈ । ਹਰ ਇਕ ਸਿਆਸੀ ਪਾਰਟੀ ਦੇ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਵੱਧ ਤੋਂ ਵੱਧ ਤੋਂ ਅਜਿਹੇ ਕਾਰਜ ਕਰਨ ਜਿਸ ਦੇ ਨਾਲ ਦੋ ਹਜਾਰ ਬਾਈ ਦੇ ਵਿਚ ਉਨ੍ਹਾਂ ਦੀ ਸਰਕਾਰ ਬਣ ਸਕੇ । ਸਿਆਸਤ ਵੀਹ ਸੌ ਬਾਈ ਦੀਆਂ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਦੇ ਨਾਲ ਗਰਮਾਈ ਹੋਈ ਹੈ । ਤੇ ਸਿਆਸੀ ਪਾਰਟੀਆਂ ਦੇ ਵਿੱਚ ਲਗਾਤਾਰ ਹੀ ਅਦਲਾ ਬਦਲੀ ਵੀ ਜਾਰੀ ਹੈ । ਇਸ ਵਿਚਕਾਰ ਹੁਣ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਦੇ ਨਾਲ ਜੁੜੀ ਹੋਈ ਇੱਕ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ।
ਦਰਅਸਲ ਅਕਾਲੀ ਦਲ ਦੇ ਇਕ ਸੀਨੀਅਰ ਆਗੂ ਦੇ ਵੱਲੋਂ ਆਪਣੇ ਅਹੁਦੇ ਅਸਤੀਫ਼ਾ ਦੇ ਦਿੱਤਾ ਗਿਆ ਹੈ । ਸ੍ਰੀ ਚਮਕੌਰ ਸਾਹਿਬ ਤੋਂ ਸਾਬਕਾ ਕੈਬਨਿਟ ਮੰਤਰੀ ਹਰਮੋਹਨ ਸੰਧੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ । ਜ਼ਿਕਰਯੋਗ ਹੈ ਕਿ ਹਰਮੋਹਨ ਸੰਧੂ ਸਵਰਗਵਾਸੀ ਬੀਬੀ ਸਤਵੰਤ ਕੌਰ ਸੰਧੂ ਦੇ ਪੁੱਤਰ ਹਨ । ਹਰਮੋਹਨ ਸੰਧੂ ਦੇ ਵੱਲੋਂ ਆਪਣੇ ਅਸਤੀਫ਼ੇ ਦੀ ਜਾਣਕਾਰੀ ਫੇਸਬੁੱਕ ਤੇ ਦਿੱਤੀ ਗਈ ਹੈ ।ਅਤੇ ਫੇਸਬੁੱਕ ਤੇ ਉਨ੍ਹਾਂ ਦੇ ਵੱਲੋਂ ਦਿੱਤੇ ਅਸਤੀਫ਼ੇ ਵਿਚ ਲਿਖਿਆ ਗਿਆ ਹੈ ਕਿ ਉਨ੍ਹਾਂ ਨੂੰ ਵੀਹ ਫਰਵਰੀ ਦੋ ਹਜਾਰ ਉਨੀ ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵਿੱਚ ਸ਼ਾਮਲ ਕੀਤਾ ਸੀ ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮੇਰੀ ਸਵਰਗਵਾਸੀ ਮਾਤਾ ਸਤਵੰਤ ਕੌਰ ਸੰਧੂ ਅਤੇ ਮੇਰੇ ਵੱਡੇ ਭਰਾ ਭਰਜਾਈ ਨੇ ਲੋਕਾਂ ਦੀ ਭਲਾਈ ਲਈ ਬਹੁਤ ਸਾਰੇ ਕਾਰਜ ਕੀਤੇ ਹਨ । ਪਿਛਲੇ ਕਈ ਸਾਲਾਂ ਤੋਂ ਸਾਡਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਮਿਲ ਕੇ ਲੋਕਾਂ ਦੀ ਭਲਾਈ ਦੇ ਕਾਰਜ ਕੀਤੇ ਹਨ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਕੁਝ ਐਮਐਲਏ ਅਤੇ ਕੋਈ ਐੱਸਜੀਪੀਸੀ ਦੇ ਮੈਂਬਰ ਸਾਡੇ ਪੰਥ ਤੋਂ ਉਲਟ ਕੰਮ ਕਰ ਰਹੇ ਹਨ। ਮੈਂ ਉਨ੍ਹਾਂ ਦੇ ਹੱਕ ਵਿੱਚ ਨਹੀਂ ਹਾਂ ।
ਬਾਰਾਂ ਜੂਨ ਦੇ ਸਮਝੌਤੇ ਤੋਂ ਬਾਅਦ ਦੀ ਹਲਕੇ ਦੀ ਸੰਗਤ ਦੀ ਅਪੀਲ ਕਰਨ ਦੇ ਬਾਵਜੂਦ ਵੀ ਸਾਨੂੰ ਚੋਣ ਨਿਸ਼ਾਨ ਤੱਕੜੀ ਨਹੀਂ ਦਿੱਤਾ ਗਿਆ ਅਤੇ ਸਾਡੇ ਪਰਿਵਾਰ ਦੀ ਅਕਾਲੀ ਦਲ ਨੂੰ ਇਕ ਬਹੁਤ ਵੱਡੀ ਦੇਣ ਹੈ । ਜਿਸ ਦੇ ਚੱਲਦੇ ਅੱਜ ਮੈਂ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ । ਇਸ ਲੀਡਰ ਦੇ ਅਸਤੀਫੇ ਤੋਂ ਬਾਅਦ ਅਕਾਲੀ ਦਲ ਨੂੰ ਇੱਕ ਬਹੁਤ ਵੱਡਾ ਘਾਟਾ ਹੋਇਆ ਹੈ । ਕਿਉਂਕਿ ਇਸ ਲੀਡਰ ਦੇ ਪਰਿਵਾਰ ਨੇ ਪਿਛਲੇ ਕਈ ਸਾਲਾਂ ਤੋਂ ਅਕਾਲੀ ਦਲ ਦੇ ਨਾਲ ਜੁਡ਼ ਕੇ ਲੋਕਾਂ ਦੀ ਭਲਾਈ ਦੇ ਲਈ ਕਾਰਜ ਕੀਤੇ ਹਨ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …