ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸਿਆਸੀ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਜਿੱਥੇ ਖੇਤੀ ਕਾਨੂੰਨਾਂ ਦੇ ਕਾਰਨ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਿੱਥੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਟੁੱਟ ਗਿਆ। ਉੱਥੇ ਹੀ ਬਹੁਤ ਸਾਰੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਪਿਛਲੇ ਕਈ ਮਹੀਨਿਆਂ ਤੋਂ ਚਲਿਆ ਆ ਰਿਹਾ ਹੈ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਉੱਥੇ ਹੀ ਬਹੁਤ ਸਾਰੇ ਵਿਧਾਇਕ ਅਤੇ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਇਹ ਮਾੜੀ ਖਬਰ ਸਾਹਮਣੇ ਆਈ ਹੈ। ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵਿੱਚ ਫੇਰ ਬਦਲ ਹੋ ਰਿਹਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਲਖਵਿੰਦਰ ਸਿੰਘ ਲੱਖੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡਦੇ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਲਖਵਿੰਦਰ ਸਿੰਘ ਲੱਖੀ ਜੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਨ। ਅਤੇ ਆਪਣੇ ਪਿੰਡ ਆਬਾਦਗੜ੍ਹ ਦੇ ਇਸ ਮੌਕੇ ਤੇ ਮੌਜੂਦ ਸਰਪੰਚ ਵੀ ਹਨ। ਜਿੰਨਾ ਵਲੋ ਹੁਣ ਸਿਆਸੀ ਬਦਲਾਅ ਨੂੰ ਦੇਖਦੇ ਹੋਏ ਪਾਰਟੀ ਨੂੰ ਬਦਲਿਆ ਗਿਆ ਹੈ। ਉਥੇ ਹੀ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਵਿਧਾਇਕ ਅਮਿਤ ਵਿੱਜ ਵਲੋਂ ਜੀ ਆਇਆ ਆਖਿਆ ਗਿਆ ਹੈ। ਉਥੇ ਹੀ ਉਹਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਬਲਦੇਵ ਰਾਜ ਨੂੰ ਵੀ ਕਾਂਗਰਸ ਵਿੱਚ ਸ਼ਾਮਲ ਕੀਤਾ ਗਿਆ ਹੈ।
ਬੀਤੇ ਮਹੀਨਿਆਂ ਵਿੱਚ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਵੀ ਉਨ੍ਹਾਂ ਵੱਲੋਂ ਪਠਾਨਕੋਟ ਨਗਰ ਨਿਗਮ ਦੀਆਂ ਚੋਣਾਂ ਲੜੀਆਂ ਗਈਆਂ ਸਨ। ਉਸ ਸਮੇਂ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਸ ਸਮੇਂ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੀ ਟਿਕਟ ਤੇ ਕੌਂਸਲਰ ਦੀਆਂ ਚੋਣਾਂ ਲੜੀਆਂ ਗਈਆਂ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …