ਆਈ ਤਾਜ਼ਾ ਵੱਡੀ ਖਬਰ
ਅੱਜ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਤੇ ਹਨ ਜਿੱਥੇ ਪੰਜਾਬ ਆ ਕੇ ਉਹ ਅੱਜ ਪੀਜੀਆਈ ਸੈਟੇਲਾਈਟ ਸੈਂਟਰ ਸਮੇਤ ਕਰੋੜਾਂ ਰੁਪਿਆਂ ਦੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ । ਪ੍ਰਧਾਨਮੰਤਰੀ ਦੇ ਪੰਜਾਬ ਦੌਰੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਇਸ ਦੀਆਂ ਤਿਆਰੀਆਂ ਚੱਲ ਰਹੀਆਂ ਸਨ । ਉੱਥੇ ਹੀ ਅੱਜ ਪੰਜਾਬ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਦੌਰੇ ਦਾ ਵਿਰੋਧ ਕੀਤਾ ਜਾ ਰਿਹਾ ਹੈ । ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਰੈਲੀ ਵਿੱਚ ਬਹੁਤ ਸਾਰੇ ਸਿਆਸੀ ਲੀਡਰ ਪਹੁਚ ਰਹੇ ਹਨ । ਇਸੇ ਵਿਚਕਾਰ ਹੁਣ ਸੁਖਦੇਵ ਸਿੰਘ ਢੀਂਡਸਾ ਨੂੰ ਲੈ ਕੇ ਇਕ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ , ਕਿ ਸੁਖਦੇਵ ਸਿੰਘ ਢੀਂਡਸਾ ਅੱਜ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ।
ਜਿਸ ਦੇ ਚਲਦੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਉਨ੍ਹਾਂ ਦੇ ਵੱਲੋਂ ਇਸ ਸੰਬੰਧੀ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਹੋਇਆ ਦੱਸਿਆ ਗਿਆ ਕਿ ਉਨ੍ਹਾਂ ਨੂੰ ਆਪਣੇ ਕੋਰੋਨਾ ਪਾਜ਼ਟਿਵ ਹੋਣ ਸਬੰਧੀ ਉਸ ਸਮੇਂ ਜਾਣਕਾਰੀ ਪ੍ਰਾਪਤ ਹੋਈ ਜਦ ਉਹ ਸੰਗਰੂਰ ਤੋਂ ਫਿਰੋਜ਼ਪੁਰ ਦੇ ਰਸਤੇ ਵਿੱਚ ਸਨ । ਜਿਵੇਂ ਹੀ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਉਸੇ ਸਮੇਂ ਉਨ੍ਹਾਂ ਨੂੰ ਵਾਪਸ ਮੁੜਨਾ ਪਿਆ । ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਦੋ ਤਿੱਨ ਦੌਰਾਨ ਜੋ ਲੋਕ ਮੇਰੇ ਸੰਪਰਕ ਵਿੱਚ ਆਏ ਸਨ ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ ।
ਜ਼ਿਕਰਯੋਗ ਹੈ ਕਿ ਦੇਸ਼ ਭਰ ਦੇ ਵਿੱਚ ਇੱਕ ਵਾਰ ਫਿਰ ਰੋ ਕਰੋਨਾ ਮਹਾਂਮਾਰੀ ਅਪਣੀਅਾਂ ਜਡ਼੍ਹਾਂ ਮ-ਜ਼-ਬੂ-ਤ ਕਰਦੀ ਹੋਈ ਵਿਖਾਈ ਦੇ ਰਹੀ ਹੈ । ਹਾਲਾਂਕਿ ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਆਪਣੇ ਆਪਣੇ ਸੂਬੇ ਦੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਲਈ ਵੱਖ ਵੱਖ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ।
ਪੰਜਾਬ ਸਰਕਾਰ ਦੇ ਵਲੋ ਵੀ ਪੰਜਾਬ ਦੇ ਵਿਚ ਨਾਈਟ ਕਰਫ਼ਿਊ ਲਗਾ ਦਿੱਤਾ ਗਿਆ ਹੈ ਤੇ ਅੱਜ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਰੈਲੀ ਕੀਤੀ ਜਾਣੀ ਹੈ ,ਪਰ ਉਨ੍ਹਾਂ ਦੀ ਰੈਲੀ ਸਬੰਧੀ ਕੋਈ ਵੀ ਪਾਬੰਦੀ ਨਹੀਂ ਲਗਾਈ ਗਈ ਹੈ ਤੇ ਬਹੁਤ ਸਾਰੇ ਸਿਆਸੀ ਲੀਡਰ ਅੱਜ ਉਨ੍ਹਾਂ ਦੀ ਰੈਲੀ ਵਿੱਚ ਵੀ ਸ਼ਾਮਲ ਹੋਣਗੇ । ਜਿਸ ਤੋਂ ਪਹਿਲਾਂ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ । ਜਿਸ ਦੇ ਚੱਲਦੇ ਅੱਜ ਉਹ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿੱਚ ਸ਼ਾਮਲ ਨਹੀਂ ਹੋ ਸਕਣਗੇ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …