Breaking News

ਹੁਣੇ ਹੁਣੇ ਸੁਖਬੀਰ ਬਾਦਲ ਨੇ ਕੇਂਦਰ ਤੇ ਲਾਇਆ ਇਹ ਇਲਜਾਮ – ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਇਹ ਕਿਸਾਨ ਅੰਦੋਲਨ ਸ਼ੁਰੂ ਹੋਇਆ ਸੀ। ਉਸ ਸਮੇਂ ਤੋਂ ਹੀ ਹਰ ਵਰਗ ਵੱਲੋਂ ਇਸ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ,ਰਿਲਾਇੰਸ ਦੇ ਪੈਟ੍ਰੋਲ ਪੰਪ ਬੰਦ ਕਰਕੇ ,ਟੋਲ ਪਲਾਜ਼ਾ ਤੇ ਰੇਲਵੇ ਲਾਈਨਾਂ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਉਥੇ ਹੀ ਬਾਕੀ ਸਿਆਸੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਭਰਪੂਰ ਹਮਾਇਤ ਦਿੱਤੀ ਗਈ।

ਹੁਣ ਜਿੱਥੇ 25,26 ਨਵੰਬਰ ਤੋਂ ਕਿਸਾਨ ਜਥੇਬੰਦੀਆਂ ਦਿੱਲੀ, ਹਰਿਆਣਾ ਦੇ ਸਿੰਘੂ ਬਾਰਡਰ ਤੇ ਮੋਰਚਾ ਲਾ ਕੇ ਡਟੀਆਂ ਹੋਈਆਂ ਹਨ। ਉੱਥੇ ਹੀ 8 ਦਸੰਬਰ ਦੇ ਬੰਦ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਜਿਸ ਨੂੰ ਸਭ ਕਿਸਾਨ ਜਥੇਬੰਦੀਆਂ ਵੱਲੋਂ ਆਪਸੀ ਸਲਾਹ ਮਸ਼ਵਰੇ ਤੋਂ ਬਾਅਦ ਇਸ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਗਿਆ ਸੀ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਤੇ ਇਲਜ਼ਾਮ ਲਗਾਇਆ ਹੈ।

ਜਿਸ ਕਰਕੇ ਸਭ ਪਾਸੇ ਚਰਚਾ ਹੋ ਰਹੀ ਹੈ। ਕਾਫੀ ਸਮੇਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ ਬਾਰੇ ਆਪਣੀ ਚੁੱਪੀ ਤੋੜਦਿਆਂ ਹੋਇਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੇਂਦਰ ਸਰਕਾਰ ਦੇ ਖਿਲਾਫ ਖੁੱਲ੍ਹ ਕੇ ਬੋਲੇ ਹਨ। ਉਨ੍ਹਾਂ ਕੇਂਦਰ ਸਰਕਾਰ ਦੇ ਕਈ ਗੰਭੀਰ ਦੋਸ਼ ਲਾਏ ਹਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਲਈ ਕਾਰਵਾਈ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਸਰਕਾਰ ਨਾਲ ਨਾਤਾ ਤੋੜਨ ਤੋਂ ਬਾਅਦ ਕਿਸਾਨਾਂ ਦੇ ਹੱਕ ਵਿੱਚ ਪਹਿਲੀ ਵਾਰ ਇਹ ਬਿਆਨ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਦੱਸ ਕੇ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਗਰ ਸਰਕਾਰ ਨੂੰ ਇਹ ਅੱਤਵਾਦੀ ਲੱਗਦੇ ਹਨ ਤੇ ਫਿਰ ਕਿਉਂ ਬਾਰ-ਬਾਰ ਗੱਲਬਾਤ ਲਈ ਬੁਲਾਇਆ ਜਾਂਦਾ ਹੈ। ਉਹਨਾਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਬਾਰੇ ਵੀ ਖੰਡਨ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਨਹੀਂ ਭੁੱਲਣਾ ਚਾਹੀਦਾ ਕਿ ਦੇਸ਼ ਦੇ ਅਨਾਜ ਵਿਚ 80 ਫ਼ੀਸਦੀ ਯੋਗਦਾਨ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਹੈ।

ਇਹ ਅੰਦੋਲਨ ਪੰਜਾਬ ਤੇ ਹਰਿਆਣਾ ਦਾ ਨਹੀਂ ਬਲਕਿ ਪੂਰੇ ਦੇਸ਼ ਦੇ ਕਿਸਾਨਾਂ ਦਾ ਹੈ। ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ 100 ਸਾਲਾ ਸਥਾਪਨਾ ਦਿਵਸ 14 ਦਸੰਬਰ ਨੂੰ ਮਨਾਏ ਜਾਣ ਬਾਰੇ ਵੀ ਜਾਣਕਾਰੀ ਦਿੱਤੀ। ਅੱਜ ਸੁਖਬੀਰ ਸਿੰਘ ਬਾਦਲ ਦਰਬਾਰ ਸਾਹਿਬ ਕੰਪਲੈਕਸ ਵਿਚ ਸਥਿਤ ਸ੍ਰੀ ਅਕਾਲ ਤਖ਼ਤ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੀ ਆਖੰਡ ਪਾਠ ਆਰੰਭ ਕਰਨ ਸਮੇਂ ਪਹੁੰਚੇ ਸਨ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …