ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਪਿਛਲੇ ਦਿਨੀਂ ਉਹਨਾਂ ਵੱਲੋਂ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਗਈ ਸੀ। ਜਿਥੇ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਅਪੀਲ ਕੀਤੀ ਗਈ ਸੀ। ਉੱਥੇ ਹੀ ਪੰਜਾਬ ਸਰਹੱਦੀ ਸੂਬਾ ਹੋਣ ਦੇ ਕਾਰਨ ਸਰਹੱਦ ਉੱਪਰ ਸੁਰੱਖਿਆ ਨੂੰ ਵਧਾਉਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ,ਕਿਉਂਕਿ ਗੁਆਂਢੀ ਦੇਸ਼ ਵੱਲੋਂ ਕਈ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁ-ਕ-ਸਾ-ਨ ਹੋ ਜਾਂਦਾ ਹੈ।
ਹੁਣ ਸੁਖਬੀਰ ਬਾਦਲ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਜਿਥੇ ਸਰਹੱਦੀ ਖੇਤਰਾਂ ਉਪਰ ਬੀ ਐਸ ਐਫ ਨੂੰ 50 ਕਿਲੋਮੀਟਰ ਤੱਕ ਦਾ ਦਾਇਰਾ ਦੇ ਦਿੱਤਾ ਗਿਆ। ਜਿਸ ਕਾਰਨ ਪੰਜਾਬ ਵਿੱਚ ਆਪਣਾ ਖੇਤਰ ਘਟਦਾ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਖਿਲਾਫ਼ ਨਾਅਰੇਬਾਜੀ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ।
ਜਿੱਥੇ ਉਨ੍ਹਾਂ ਵੱਲੋਂ ਧਰਨਾ ਲਗਾਇਆ ਗਿਆ ਸੀ ਉੱਥੇ ਹੀ ਸੈਕਟਰ 3 ਦੀ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਥਾਣੇ ਲਿਆਂਦਾ ਗਿਆ ਹੈ। ਹੁਣ ਉਹਨਾਂ ਸਾਰਿਆਂ ਵੱਲੋਂ ਧਰਨਾ ਥਾਣੇ ਦੇ ਅੰਦਰ ਹੀ ਲਗਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਹਿਲਾਂ ਕੈਪਟਨ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਵਾਇਆ ਗਿਆ ਉਥੇ ਹੀ ਹੁਣ ਸਰਕਾਰ ਵੱਲੋਂ ਸੂਬੇ ਦੇ ਅਧਿਕਾਰ ਕੇਂਦਰ ਸਰਕਾਰ ਦੇ ਹੱਥ ਦਿੱਤੇ ਜਾ ਰਹੇ ਹਨ। ਇਸ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੀ ਮੁਸ਼ਕਲ ਸਥਿਤੀ ਨੂੰ ਸਮਝ ਦੇ ਹੋਏ ਆਪਣੇ ਹੱਕਾਂ ਦੀ ਲੜਾਈ ਲੜੀ ਜਾ ਰਹੀ ਹੈ।
ਕਿਉਂਕਿ ਅਗਰ ਬੀਐਸਐਫ ਦਾ ਦਾਇਰਾ ਵਧਾ ਦਿੱਤਾ ਜਾਵੇਗਾ ਪੰਜਾਬ ਵਿੱਚ ਪੁਲਿਸ ਦਾ ਕੋਈ ਕੰਮ ਨਹੀਂ ਰਹਿ ਜਾਵੇਗਾ। ਕੱਲ੍ਹ ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਦਬਾਉਣ ਲਈ ਇਸ ਦਾਇਰੇ ਨੂੰ ਸੌ ਕਿਲੋਮੀਟਰ ਤੱਕ ਵਧਾ ਦਿੱਤਾ ਜਾਵੇਗਾ। ਇਸ ਲਈ ਪੰਜਾਬ ਸਰਕਾਰ ਨੂੰ ਪੰਜਾਬ ਸੂਬੇ ਦੇ ਹੱਕਾਂ ਲਈ ਕੇਂਦਰ ਸਰਕਾਰ ਦੇ ਖਿਲਾਫ਼ ਲੜਨਾ ਚਾਹੀਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …