ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਤਾਲਾਬੰਦੀ ਕੀਤੀ ਗਈ ਹੈ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਬਚਾਈ ਰੱਖਣ ਲਈ ਟੀਕਾਕਰਣ ਮੁਹਿੰਮ ਵੀ ਸ਼ੁਰੂ ਕੀਤੀ ਗਈ ਸੀ। ਜਿਸ ਵਿੱਚ ਸਰਕਾਰ ਵੱਲੋਂ 18 ਸਾਲ ਤੋ 45 ਸਾਲ ਦੇ ਉਮਰ ਵਰਗ ਦੇ ਲੋਕਾਂ ਨੂੰ ਵੀ ਟੀਕਾਕਰਨ ਕੀਤੇ ਜਾਣ ਦੇ ਆਦੇਸ਼ ਲਾਗੂ ਕੀਤੇ ਗਏ ਸਨ। ਉਥੇ ਹੀ ਕਰੋਨਾ ਵੈਕਸੀਨ ਦੀ ਆਈ ਕਮੀ ਕਾਰਨ ਇਸ ਟੀਕਾਕਰਣ ਨੂੰ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਜਿੱਥੇ 45 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ। ਉਥੇ ਹੀ ਟੀਕਿਆਂ ਦੀ ਕਮੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਹੋਰ ਟੀਕਿਆਂ ਦੀ ਮੰਗ ਕੀਤੀ ਗਈ ਸੀ। ਤਾਂ ਜੋ ਸਾਰੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਸਕੇ।
ਹੁਣ ਸੁਖਬੀਰ ਸਿੰਘ ਬਾਦਲ ਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਪ੍ਰਾਪਤ ਕਰੋਨਾ ਟੀਕਿਆਂ ਦੀ ਵਿਕਰੀ ਪੰਜਾਬ ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਨੂੰ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਸੀ। ਜਿਸ ਦਾ ਵਿਰੋਧ ਕੀਤੇ ਜਾਣ ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਵਿਕਰੀ ਨੂੰ ਬੰਦ ਕਰ ਦਿੱਤਾ ਸੀ। ਕਿਉਂਕਿ ਸਰਕਾਰੀ ਹਸਪਤਾਲਾਂ ਵਿੱਚ ਜਿੱਥੇ ਕਰੋਨਾ ਦਾ ਟੀਕਾ ਫਰੀ ਲਗਾਇਆ ਜਾ ਰਿਹਾ ਹੈ। ਉਥੇ ਹੀ ਨਿੱਜੀ ਹਸਪਤਾਲਾਂ ਵੱਲੋਂ ਮੋਟੀ ਰਕਮ ਵਸੂਲੀ ਜਾ ਰਹੀ ਹੈ।
ਇਸ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੀ ਰਿਹਾਇਸ਼ ਦੇ ਬਾਹਰ 7 ਜੂਨ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਇਸ ਗੈਰ ਕਨੂੰਨੀ ਵਿਕਰੀ ਦੀ ਸੀ ਬੀ ਆਈ ਜਾਂਚ ਕੀਤੇ ਜਾਣ ਦੀ ਵੀ ਮੰਗ ਕੀਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਹੈ ਕਿ ਤੁਰੰਤ ਕਾਂਗਰਸ ਸਰਕਾਰ ਵੱਲੋਂ ਆਮ ਆਦਮੀ ਦੇ ਖ਼ਿਲਾਫ਼ ਕੀਤੇ ਜਾ ਰਹੇ ਇਸ ਵਿਤਕਰੇ ਨੂੰ ਤੁਰੰਤ ਬੰਦ ਕੀਤਾ ਜਾਵੇ। ਨਹੀਂ ਤਾਂ ਉਹ ਇਨਸਾਫ਼ ਲਈ ਅਦਾਲਤ ਦਾ ਦਰਵਾਜ਼ਾ ਖੜਕਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਕਰੋਨਾ ਦੀ ਡੋਜ਼ ਜੋ 400 ਵਿਚ ਪੈਂਦੀ ਹੈ, ਉਹ ਪ੍ਰਾਈਵੇਟ ਹਸਪਤਾਲਾਂ ਵਿੱਚ 1060 ਰੁਪਏ ਵਿਚ ਵੇਚੀ ਜਾ ਰਹੀ ਹੈ। ਤੇ ਨਿੱਜੀ ਹਸਪਤਾਲਾਂ ਵੱਲੋਂ ਇਹ ਟੀਕਾ 1560 ਰੁਪਏ ਵਿਚ ਵੇਚਿਆ ਜਾ ਰਿਹਾ ਹੈ। ਇਸ ਨਾਲ ਕਾਂਗਰਸ ਸਰਕਾਰ ਵੱਲੋਂ ਮੋਟੀਆਂ ਕਮਾਈਆਂ ਕਰਕੇ ਕਰੋਨਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਵੱਲੋਂ ਇਹ ਟੀਕਾਕਰਨ ਮੁਫ਼ਤ ਕੀਤੇ ਜਾਣ ਦਾ ਵੀ ਐਲਾਨ ਕੀਤਾ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …