ਆਈ ਤਾਜਾ ਵੱਡੀ ਖਬਰ
ਵਿਸ਼ਵ ਵਿੱਚ ਫੈਲੀ ਹੋਈ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਟੀਕਾਕਰਣ ਅਭਿਆਨ ਸ਼ੁਰੂ ਕੀਤਾ ਗਿਆ ਹੈ। ਉਥੇ ਹੀ ਭਾਰਤ ਵਿੱਚ ਵੀ ਕਰੋਨਾ ਟੀਕਾਕਰਣ ਆਰੰਭ ਕੀਤਾ ਗਿਆ ਸੀ। ਤਾਂ ਜੋ ਕਰੋਨਾ ਦੀ ਦੂਜੀ ਲਹਿਰ ਨੂੰ ਕਾਬੂ ਕੀਤਾ ਜਾ ਸਕੇ। ਭਾਰਤ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਰੋਕ ਲਗਾ ਦਿਤੀ ਗਈ ਸੀ। ਭਾਰਤ ਵਿਚ ਵੀ ਜਿਥੇ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਉਸ ਨੂੰ ਦੇਖਦੇ ਹੋਏ, ਹਵਾਈ ਉਡਾਨਾਂ ਉੱਪਰ ਲਾਗੂ ਕੀਤੀ ਗਈ ਪਾਬੰਦੀ ਨੂੰ ਵੀ ਅੱਗੇ ਵਧਾ ਦਿਤਾ ਗਿਆ ਹੈ।
ਹੁਣ ਹਵਾਈ ਯਾਤਰੀਆਂ ਲਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਦੇਸ਼ ਵੱਲੋਂ ਭਾਰਤ ਤੇ ਲਗਾ ਦਿੱਤੀ ਗਈ ਹੈ ਇਹ ਪਾਬੰਦੀ। ਭਾਰਤ ਵਿਚ ਵੱਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਭਾਰਤ ਵਿੱਚ ਆਉਣ ਜਾਣ ਵਾਲੀਆਂ ਬਹੁਤ ਸਾਰੀਆਂ ਹਵਾਈ ਉਡਾਨਾਂ ਉਪਰ ਕਈ ਦੇਸ਼ਾਂ ਵੱਲੋਂ ਪਾਬੰਦੀਆਂ ਲਗਾਈਆਂ ਗਈਆਂ ਹਨ। ਤਾਂ ਜੋ ਭਾਰਤ ਦਾ ਵੈਰੀਐਟ ਉਨ੍ਹਾਂ ਦੇਸ਼ਾਂ ਵਿੱਚ ਨਾ ਜਾ ਸਕੇ। ਸੰਯੁਕਤ ਅਰਬ ਅਮੀਰਾਤ ਵੱਲੋਂ ਵੀ ਭਾਰਤ ਵਿੱਚ ਆਉਣ ਜਾਣ ਵਾਲੀਆਂ ਉਡਾਣਾਂ ਉੱਪਰ 14 ਜੂਨ ਤੱਕ ਪਾਬੰਦੀ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਸੀ। ਜਿਸ ਲਈ ਭਾਰਤ ਵਿੱਚੋਂ ਆਉਣ ਜਾਣ ਵਾਲੀਆਂ ਉਡਾਣਾਂ ਬੰਦ ਸਨ।
ਭਾਰਤ ਵਿੱਚ ਜਿੱਥੇ ਅੰਤਰਰਾਸ਼ਟਰੀ ਉਡਾਨਾਂ ਨੂੰ ਪਿਛਲੇ ਸਾਲ ਮਾਰਚ ਤੋਂ ਹੀ ਅਣਮਿਥੇ ਸਮੇਂ ਲਈ ਬੰਦ ਕੀਤਾ ਗਿਆ ਹੈ। ਉਥੇ ਹੀ ਕੁਝ ਖਾਸ ਉਡਾਨਾਂ ਨੂੰ ਸਮਝੌਤੇ ਤਹਿਤ ਚਲਾਇਆ ਜਾ ਰਿਹਾ ਹੈ। ਉਥੇ ਹੀ ਸ਼ਹਿਰੀ ਹਵਾਬਾਜ਼ੀ ਤੇ ਡਾਇਰੈਕਟੋਰੇਟ ਜਨਰਲ ਨੇ ਕਿਹਾ ਹੈ ਕਿ ਮੌਜੂਦਾ ਸਮੇਂ ਨੂੰ ਦੇਖਦੇ ਹੋਏ ਸਮਰੱਥ ਅਧਿਕਾਰੀ ਹਰ ਮੁੱਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣਵੇਂ ਰੂਟਾਂ ਤੇ ਅੰਤਰਰਾਸ਼ਟਰੀ ਉਡਾਨਾਂ ਦੀ ਆਗਿਆ ਦੇ ਸਕਦੇ ਹਨ।
ਭਾਰਤ ਵਿੱਚ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸੰਯੁਕਤ ਅਰਬ ਅਮੀਰਾਤ ਵੱਲੋਂ ਭਾਰਤ ਤੋਂ ਆਉਣ ਵਾਲੀਆਂ ਉਡਾਨਾਂ ਉਪਰ 25 ਅਪ੍ਰੈਲ ਨੂੰ ਰੋਕ ਲਗਾ ਦਿੱਤੀ ਗਈ। ਜਿੱਥੇ ਪਹਿਲੇ 14 ਜੂਨ ਤੱਕ ਪਬੰਦੀ ਲਗਾਉਣ ਦਾ ਐਲਾਨ ਕੀਤਾ ਗਿਆ ਸੀ ਉਸ ਨੂੰ ਹੁਣ ਵਧਾ ਕੇ 30 ਜੂਨ ਤੱਕ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਸੰਯੁਕਤ ਅਰਬ ਅਮੀਰਾਤ ਵੱਲੋਂ ਐਤਵਾਰ ਨੂੰ ਆਪਣੀ ਵੈਬਸਾਈਟ ਉਪਰ ਜਾਰੀ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …