ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਬਹੁਤ ਸਾਰੀਆਂ ਅਜਿਹੀਆਂ ਰਾਜਨੀਤਿਕ ਸਖ਼ਸ਼ੀਅਤਾਂ ਹਨ ਜਿਨ੍ਹਾਂ ਦੀ ਦੇਣ ਸਦਕਾ ਦੇਸ਼ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਬਾਹਰ ਕੱਢਿਆ ਗਿਆ ਸੀ। ਦੇਸ਼ ਦੀ ਵਾਗਡੋਰ ਸੰਭਾਲਣ ਵਾਲੇ ਬਹੁਤ ਸਾਰੇ ਪਰਧਾਨਮੰਤਰੀ ਅਜਿਹੇ ਹਨ , ਜਿਨ੍ਹਾਂ ਵੱਲੋਂ ਕੀਤੇ ਗਏ ਕਾਰਜ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਜਿਨ੍ਹਾਂ ਦੀ ਦੂਰ ਅੰਦੇਸ਼ੀ ਸੋਚ ਦੇ ਸਦਕਾ ਦੇਸ਼ ਨੂੰ ਬੁਲੰਦੀਆਂ ਤੱਕ ਪਹੁੰਚਾਇਆ ਗਿਆ। ਜਿਸ ਸਮੇਂ ਉਨ੍ਹਾਂ ਵੱਲੋਂ ਦੇਸ਼ ਦੀ ਵਾਗਡੋਰ ਸੰਭਾਲੀ ਗਈ ਤਾਂ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ। ਜਿਨ੍ਹਾਂ ਆਪਣੀ ਸੋਚ ਸਮਝ ਦੇ ਸਦਕਾ ਦੇਸ਼ ਨੂੰ ਕੁਝ ਹੀ ਸਮੇਂ ਵਿਚ ਆਰਥਿਕ ਮੰਦੀ ਦੇ ਦੌਰ ਵਿੱਚੋਂ ਬਾਹਰ ਕੱਢ ਲਿਆਂਦਾ ਅਤੇ ਸਾਰੇ ਲੋਕਾਂ ਲਈ ਇੱਕ ਮਿਸਾਲ ਬਣ ਗਏ ਸਨ।
ਹੁਣ ਹਸਪਤਾਲ ਤੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਿੱਥੇ ਕੱਲ ਸਿਹਤ ਖਰਾਬ ਹੋਣ ਦੌਰਾਨ ਇਹ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉੱਥੇ ਹੀ ਇਸ ਸਾਲ ਦੇ ਵਿਚ ਅਪਰੈਲ ਮਹੀਨੇ ਦੌਰਾਨ ਕਰੋਨਾ ਦੀ ਚਪੇਟ ਵਿਚ ਵੀ ਆ ਗਏ ਸਨ। ਜਿੱਥੇ ਉਨ੍ਹਾਂ ਨੂੰ ਸਿਹਤਯਾਬ ਹੋਣ ਪਿੱਛੋਂ ਛੁੱਟੀ ਦੇ ਦਿੱਤੀ ਗਈ ਸੀ। ਪਰ ਅਪ੍ਰੈਲ ਮਹੀਨੇ ਵਿੱਚ ਦੁਬਾਰਾ ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਸੀ।
ਹੁਣ ਉਨ੍ਹਾਂ ਨੂੰ ਬੁਖਾਰ ਹੋਣ ਤੋਂ ਬਾਅਦ ਵਧੇਰੇ ਕਮਜ਼ੋਰੀ ਮਹਿਸੂਸ ਹੋ ਰਹੀ ਸੀ ਜਿਥੇ ਡਾਕਟਰਾਂ ਦੀ ਸਲਾਹ ਅਨੁਸਾਰ ਹੀ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਜਾ ਰਿਹਾ ਹੈ। ਜਿਨ੍ਹਾਂ ਦੱਸਿਆ ਕਿ ਉਹ ਹੁਣ ਪਹਿਲਾਂ ਦੇ ਮੁਕਾਬਲੇ ਠੀਕ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਹੁਣ ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਮਿਲਣ ਤੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਡਵੀਆਂ ਹਾਲ ਚਾਲ ਪੁੱਛਣ ਵਾਸਤੇ ਏਮਜ਼ ਹਸਪਤਾਲ ਵਿੱਚ ਗਏ ਸਨ।
ਜਿਨ੍ਹਾਂ ਨੇ ਡਾਕਟਰਾਂ ਦੀ ਨਿਗਰਾਨੀ ਹੇਠ ਮਨਮੋਹਨ ਸਿੰਘ ਨਾਲ ਗੱਲਬਾਤ ਕੀਤੀ। ਡਾਕਟਰਾਂ ਦੀ ਪੂਰੀ ਟੀਮ ਵਲੋਂ 89 ਸਾਲਾ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਇਲਾਜ ਕੀਤਾ ਜਾ ਰਿਹਾ ਹੈ । ਉਹਨਾਂ ਦੇ ਬੁਖਾਰ ਦੇ ਟੈਸਟ ਕਰਵਾਏ ਜਾਣ ਤੋ ਬਾਅਦ ਹੀ ਹਸਪਤਾਲ ਦਾਖਲ ਕਰਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਹਾਲਤ ਪਹਿਲਾਂ ਦੇ ਮੁਕਾਬਲੇ ਠੀਕ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …