ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਲਗਾਤਾਰ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਰਚਾ ਲਾ ਕੇ ਡਟੇ ਹੋਏ ਹਨ। ਜਿੱਥੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੁਣ ਤੱਕ ਹੋਈਆਂ 11 ਦੌਰ ਦੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਉਥੇ ਹੀ ਕਿਸਾਨੀ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਪੰਜਾਬ ਦੇ ਗਾਇਕ ਅਤੇ ਕਲਾਕਾਰਾਂ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ ਇਨ੍ਹਾਂ ਤੋਂ ਇਲਾਵਾ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਵੱਲੋਂ ਵੀ ਸੰਘਰਸ਼ ਕਰ ਰਹੇ ਕਿਸਾਨਾਂ ਦਾ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ।
ਕੇਂਦਰ ਸਰਕਾਰ ਦੇ ਖਿਲਾਫ਼ ਸੰ-ਘ-ਰ-ਸ਼ ਕਰਦੇ ਹੋਏ ਕਿਸਾਨਾਂ ਵੱਲੋਂ 26 ਜਨਵਰੀ ਨੂੰ ਦਿੱਲੀ ਵਿਚ ਟ੍ਰੈਕਟਰ ਪਰੇਡ ਦਾ ਆਯੋਜਨ ਵੀ ਕੀਤਾ ਗਿਆ ਸੀ। ਹੁਣ 26 ਜਨਵਰੀ ਮਾਮਲੇ ਵਿੱਚ ਇੱਕ ਲੱਖ ਦੇ ਇਨਾਮ ਵਾਲੇ ਵਿਅਕਤੀ ਨੂੰ ਪੰਜਾਬ ਤੋਂ ਗ੍ਰਿ-ਫ-ਤਾ-ਰ ਕੀਤਾ ਗਿਆ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿਚ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲੇ ਵਿੱਚ ਹੋਈ ਘਟਨਾ ਨੂੰ ਲੈ ਕੇ ਸਰਕਾਰ ਵੱਲੋਂ ਕਈ ਕਿਸਾਨ ਆਗੂਆਂ ਅਤੇ ਕਈ ਹੋਰ ਨੌਜਵਾਨਾਂ ਦੇ ਨਾਮ ਦੋਸ਼ੀ ਵਜੋਂ ਐਲਾਨੇ ਗਏ ਸਨ।
ਜਿੱਥੇ ਸਰਕਾਰ ਵੱਲੋਂ ਬਹੁਤ ਸਾਰੇ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਉੱਥੇ ਹੀ ਅਦਾਕਾਰ ਦੀਪ ਸਿੱਧੂ ਅਤੇ ਲੱਖੇ ਸਿਧਾਣੇ ਤੋਂ ਇਲਾਵਾ ਹੋਰ ਵੀ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਉੱਪਰ ਕਈ ਤਰ੍ਹਾਂ ਦੇ ਮਾਮਲੇ ਦਰਜ ਕੀਤੇ ਗਏ ਸਨ। ਅਤੇ ਇਨ੍ਹਾਂ ਦੀ ਗ੍ਰਿ-ਫ-ਤਾ-ਰੀ ਲਈ ਸਰਕਾਰ ਵੱਲੋਂ ਇਕ-ਇਕ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਹੁਣ ਦਿੱਲੀ ਦੀ ਡੀਸੀਪੀ ਸਪੈਸ਼ਲ ਸੈਲ ਸੰਜੀਵ ਯਾਦਵ ਵੱਲੋਂ ਪੰਜਾਬੀ ਨੌਜਵਾਨ ਗੁਰਜੋਤ ਸਿੰਘ ਦੀ ਗ੍ਰਿ-ਫ-ਤਾ-ਰੀ ਦੀ ਪੁਸ਼ਟੀ ਕੀਤੀ ਗਈ ਹੈ।
ਇਸ ਨੌਜਵਾਨ ਤੇ ਦਿੱਲੀ ਪੁਲਿਸ ਵੱਲੋਂ ਇੱਕ ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ ਵੀ ਕੀਤਾ ਗਿਆ ਸੀ। ਕਿਉਂ ਕਿ ਦਿੱਲੀ ਵਿਚ 26 ਜਨਵਰੀ ਨੂੰ ਲਾਲ ਕਿਲੇ ਤੇ ਨਿਸ਼ਾਨ ਸਾਹਿਬ ਦਾ ਝੰਡਾ ਲਹਿਰਾਉਣ ਦੇ ਦੋਸ਼ ਵਿੱਚ ਇਸ ਨੌਜਵਾਨ ਨੂੰ ਗ੍ਰਿ-ਫ-ਤਾ-ਰ ਕੀਤਾ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਇਸ ਨੌਜਵਾਨ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਨੌਜਵਾਨ 26 ਜਨਵਰੀ ਨੂੰ ਟ੍ਰੈਕਟਰ ਪਰੇਡ ਵਿੱਚ ਮੌਜੂਦ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …