Breaking News

ਹੁਣੇ ਹੁਣੇ 9 ਤਰੀਕ ਨੂੰ ਕੇਂਦਰ ਨਾਲ ਹੋ ਰਹੀ ਮੀਟਿੰਗ ਬਾਰੇ ਕਿਸਾਨ ਜਥੇਬੰਦੀਆਂ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਕਾਫੀ ਲੰਮੇ ਸਮੇਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਲਈ ਹਰ ਵਰਗ ਮੋਢੇ ਨਾਲ ਮੋਢਾ ਲਗਾ ਕੇ ਖੜਾ ਹੋਇਆ ਹੈ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈ ਗੱਲਬਾਤ ਬੇਸਿੱਟਾ ਰਹਿਣ ਕਾਰਨ ਇਹ ਸੰਘਰਸ਼ ਹੋਰ ਤੇਜ਼ ਹੁੰਦਾ ਜਾ ਰਿਹਾ ਹੈ ਜਿਸ ਦੇ ਸਿੱਟੇ ਵਜੋਂ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ, ਜਿਸ ਦੀ ਸਭ ਵਰਗ ਵੱਲੋਂ ਵੱਧ ਚੜ੍ਹ ਕੇ ਹਮਾਇਤ ਕੀਤੀ ਜਾ ਰਹੀ ਹੈ।

ਉਥੇ ਹੀ 9 ਦਸੰਬਰ ਲਈ ਕੇਂਦਰ ਨਾਲ ਹੋ ਰਹੀ ਮੀਟਿੰਗ ਬਾਰੇ ਕਿਸਾਨ ਜਥੇਬੰਦੀਆਂ ਨੇ ਇਕ ਐਲਾਨ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਵਿਚਕਾਰ ਹੋਈਆਂ ਪਹਿਲੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਸਨ। ਹੁਣ ਕਿਸਾਨ ਜਥੇਬੰਦੀਆਂ ਵੱਲੋਂ ਕਿਹਾ ਗਿਆ ਹੈ ਕਿ ਅਗਲੀ ਮੀਟਿੰਗ ਵਿੱਚ ਸਿਰਫ ਖੇਤੀ ਕਨੂੰਨਾਂ ਨੂੰ ਰੱਦ ਕਰਨ ਦੀ ਗੱਲ ਹੋਵੇਗੀ। ਉਸ ਤੋਂ ਬਿਨਾ ਕੋਈ ਗੱਲ ਨਹੀਂ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਸਾਡੇ ਬੱਚਿਆਂ ਅਤੇ ਬਜ਼ੁਰਗਾਂ ਦੀ ਚਿੰਤਾ ਕਰਨ ਦੀ ਕੇਂਦਰ ਸਰਕਾਰ ਨੂੰ ਕੋਈ ਵੀ ਜ਼ਰੂਰਤ ਨਹੀਂ ਹੈ।

ਸਾਡੀਆਂ ਯੂਨੀਅਨਾਂ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰ ਸਕਦੀਆਂ ਹਨ। ਪਿਛਲੀਆਂ ਮੀਟਿੰਗਾਂ ਵਿੱਚ ਕਿਸਾਨਾਂ ਨੇ ਸਰਕਾਰ ਵੱਲੋਂ ਕਾਨੂੰਨਾਂ ਵਿੱਚ ਸੁਧਾਰ ਕਰਨ ਦੇ ਸੁਝਾਅ ਨੂੰ ਨਕਾਰ ਦਿੱਤਾ ਸੀ। ਕੁਝ ਕਿਸਾਨ ਆਗੂਆਂ ਨੇ ਆਪਣੇ ਮੂੰਹ ਤੇ ਉਂਗਲਾਂ ਰੱਖ ਕੇ ਹੱਥਾਂ ਵਿਚ ਹਾਂ ਜਾਂ ਨਾਂ ਲਿਖਿਆ ਹੋਇਆ ਕਾਗਜ਼ ਹੀ ਦਿਖਾਈ ਦੇ ਰਿਹਾ ਸੀ। ਵਿਗਿਆਨ ਭਵਨ ਵਿਖੇ ਹੋਈ 5 ਵੇਂ ਗੇੜ ਦੀ ਮੀਟਿੰਗ ਵਿੱਚ ਕਿਸਾਨਾਂ ਨੇ ਮੋਨ ਧਾਰਨ ਕਰਕੇ ਸਰਕਾਰ ਨੂੰ ਹਾਂ ਜਾਂ ਨਾਂਹ ਵਿੱਚ ਜਵਾਬ ਦੇਣ ਲਈ ਕਿਹਾ ਸੀ ਕਿ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਰਹੇ ਹਨ ਜਾ ਨਹੀਂ।

ਜਥੇਬੰਦੀਆਂ ਨੇ ਕਿਹਾ ਹੈ ਕਿ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਕਾਇਮ ਹੈ ਅਤੇ ਇਸ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚਾੜਿਆ ਜਾਵੇਗਾ। 8 ਦਸੰਬਰ ਦੇ ਬੰਦ ਲਈ ਕਿਸਾਨ ਜਥੇਬੰਦੀਆਂ ਅੱਜ ਬੈਠਕ ਕਰਨਗੀਆ ਅਤੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਸਰਕਾਰ ਨੇ 9 ਦਸੰਬਰ ਨੂੰ ਅਗਲੀ ਮੀਟਿੰਗ ਦੀ ਤਜਵੀਜ਼ ਰੱਖੀ ਹੈ ਅਤੇ ਵਿਚਾਰ ਵਟਾਂਦਰੇ ਮਗਰੋਂ ਪੁਖਤਾ ਪ੍ਰਸਤਾਵ ਪੇਸ਼ ਕਰਨ ਲਈ ਕਿਸਾਨ ਜਥੇਬੰਦੀਆਂ ਤੋਂ ਸਮਾਂ ਵੀ ਮੰਗਿਆ ਹੈ।ਕਿਸਾਨ ਜਥੇਬੰਦੀ ਬੇਕੇਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਸੋਧ ਕਰਨ ਦੀ ਗੱਲ ਕਰ ਰਹੀ ਹੈ ਇਸ ਦਾ ਮਤਲਬ ਹੈ ਕਿ ਕਾਨੂੰਨ ਗਲਤ ਬਣੇ ਹਨ ਅਤੇ ਸਰਕਾਰ ਨੂੰ ਇਨ੍ਹਾਂ ਕਨੂੰਨਾਂ ਨੂੰ ਰੱਦ ਕਰਨ ਤੇ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ।

Check Also

ਇਹ ਬਜ਼ੁਰਗ 110 ਸਾਲਾਂ ਦੀ ਉਮਰ ਚ ਖੁਦ ਕਰਦੇ ਆਪਣਾ ਸਾਰਾ ਕੰਮ , ਦਸਿਆ ਲੰਬੀ ਜਿੰਦਗੀ ਦਾ ਰਾਜ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਜਵਾਨੀ ਦੇ ਵਿੱਚ ਖਾਦੀਆਂ ਚੰਗੀਆਂ ਖੁਰਾਕਾਂ ਬੁੜਾਪੇ ਦੇ ਵਿੱਚ …