ਆਈ ਤਾਜ਼ਾ ਵੱਡੀ ਖਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁੱਦੇ ਤੇ ਬਿਰਾਜਮਾਨ ਹੁੰਦੇ ਹੀ ਲੋਕਾਂ ਦੇ ਹਿਤਾ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਜਿੱਥੇ ਪੰਜਾਬ ਵਿੱਚ ਕਿਸਾਨਾਂ ਦੀ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਦੀਵਾਲੀ ਤੋਂ ਪਹਿਲਾਂ ਮੁਆਵਜਾ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਨੂੰ ਵੀ ਰੁਜ਼ਗਾਰ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ। ਉਹਨਾਂ ਵੱਲੋਂ ਸਾਦਗੀ ਨਾਲ ਕੀਤੇ ਜਾ ਰਹੇ ਕੰਮਾਂ ਦੀ ਸਾਰੀਆਂ ਪਾਰਟੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਕੀਤੇ ਜਾਂਦੇ ਕਾਰਜਾਂ ਨੂੰ ਦੇਖਦੇ ਹੋਏ ਹੀ ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਅਗਲੇ ਸਾਲ ਹੋਣ ਵਾਲੀਆ 2022 ਦੀਆਂ ਚੋਣਾਂ ਵਿੱਚ ਵੀ ਉਹਨਾਂ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਦੀ ਮੰਗ ਕੀਤੀ ਗਈ ਹੈ।
ਹੁਣ ਮੁੱਖ ਮੰਤਰੀ ਚੰਨੀ ਵੱਲੋਂ 8 ਨਵੰਬਰ ਲਈ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਲੁਧਿਆਣਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੈਬਨਿਟ ਦੀ ਮੀਟਿੰਗ ਸ਼ੁਰੂ ਕੀਤੀ ਗਈ ਹੈ। ਜਿਸ ਵਿੱਚ ਪੰਜਾਬ ਦੇ ਕਈ ਅਹਿਮ ਮੁੱਦਿਆਂ ਤੇ ਗੱਲਬਾਤ ਕੀਤੀ ਜਾਵੇਗੀ ਜਿਸ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਮਾਮਲਾ ਅਤੇ ਕੇਂਦਰ ਸਰਕਾਰ ਵੱਲੋਂ ਬੀਐਸਐਫ਼ ਦੇ ਦਾਇਰੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ।
ਇਸ ਮੀਟਿੰਗ ਦੇ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਨਹੀਂ ਹੋਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 8 ਨਵੰਬਰ ਨੂੰ ਵੀ ਵਿਸ਼ੇਸ਼ ਸਦਨ ਬੁਲਾਏਂ ਜਾਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬ ਵਿੱਚ ਸਰਹੱਦੀ ਖੇਤਰ ਵਿੱਚ ਬੀਐਸਐਫ ਦੇ ਅਧਿਕਾਰ ਨੂੰ ਵਧਾਏ ਜਾਣ ਵਾਲੇ ਫ਼ੈਸਲੇ ਨੂੰ ਕੇਂਦਰ ਸਰਕਾਰ ਦਾ ਗਲਤ ਫੈਸਲਾ ਦੱਸਿਆ ਗਿਆ ਹੈ। ਉੱਥੇ ਹੀ ਹੁਣ ਉਨ੍ਹਾਂ ਵੱਲੋਂ 8 ਨਵੰਬਰ ਨੂੰ ਸਰਵਪਾਰਟੀ ਮੀਟਿੰਗ ਵਿੱਚ ਵਿਸ਼ੇਸ਼ ਸਦਨ ਬੁਲਾਇਆ ਜਾ ਰਿਹਾ ਹੈ।
ਜਿੱਥੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੈਬਨਿਟ ਦੀ ਅਹਿਮ ਬੈਠਕ ਬੁਲਾ ਕੇ 8 ਨਵੰਬਰ ਲਈ ਇਹ ਵੱਡਾ ਐਲਾਨ ਕੀਤਾ ਗਿਆ ਹੈ। ਉਥੇ ਹੀ ਅੱਜ ਇਹ ਵੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਆਪਣੀ ਨਵੀਂ ਪਾਰਟੀ ਨੂੰ ਲੈ ਕੇ ਕਈ ਖੁਲਾਸੇ ਕੀਤੇ ਜਾ ਸਕਦੇ ਹਨ ਜਿੱਥੇ ਅੱਜ ਉਨ੍ਹਾਂ ਵੱਲੋਂ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …