ਆਈ ਤਾਜ਼ਾ ਵੱਡੀ ਖਬਰ
ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਲੋਕਾਂ ਵਾਸਤੇ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਅੱਗੇ ਅਪੀਲ ਵੀ ਕੀਤੀ ਗਈ ਹੈ। ਜਿਸ ਸਦਕਾ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਇਆ ਜਾ ਸਕੇ। ਪਹਿਲਾਂ ਵੀ ਉਨ੍ਹਾਂ ਵੱਲੋਂ ਪੰਜਾਬ ਵਿੱਚ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਹੈਰਾਨ ਕੀਤੇ ਜਾ ਰਹੇ ਹਨ ਜਿਸ ਸਦਕਾ ਕਿਸਾਨਾਂ ਨੂੰ ਭਰਪੂਰ ਫਾਇਦਾ ਹੋ ਸਕੇ। ਇਸ ਲਈ ਹੀ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਕਿਸਾਨਾਂ ਦੇ ਹਿਤੈਸ਼ੀ ਅਤੇ ਜਲਦੀ ਹੀ ਸਮੱਸਿਆਵਾਂ ਦਾ ਨਿਪਟਾਰਾ ਕਰਨ ਵਾਲੇ ਮੁੱਖ ਮੰਤਰੀ ਵਜੋਂ ਵੇਖਿਆ ਜਾ ਰਿਹਾ ਹੈ।
ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 15 ਨਵੰਬਰ ਤੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੇ ਮੁੱਖ ਮੰਤਰੀ ਵੱਲੋਂ ਜਿੱਥੇ ਪਹਿਲਾਂ ਕਿਸਾਨਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਐਲਾਨ ਕੀਤੇ ਗਏ ਹਨ, ਉਥੇ ਹੀ ਹੁਣ ਉਨ੍ਹਾਂ ਵੱਲੋਂ 15 ਨਵੰਬਰ ਤੋਂ ਪੰਜਾਬ ਵਿੱਚ ਸਹਿਕਾਰੀ ਅਤੇ ਨਿੱਜੀ ਖੰਡ ਮਿੱਲਾਂ ਵਿੱਚ ਗੰਨੇ ਦੀ ਪਿੜਾਈ ਸ਼ੁਰੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਹੈ।
ਉਨ੍ਹਾਂ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ ਜਿੱਥੇ ਪੰਜਾਬ ਸਰਕਾਰ ਵੱਲੋਂ ਗੰਨੇ ਦਾ ਖਰੀਦ ਮੁੱਲ ਵੀ ਵਧਾ ਦਿੱਤਾ ਗਿਆ ਹੈ ਜਿਸ ਦੀ ਕੀਮਤ 360 ਰੁਪਏ ਪ੍ਰਤੀ ਕੁਇੰਟਲ ਕੀਤੀ ਗਈ ਹੈ। ਪੰਜਾਬ ਦੀਆਂ ਸਾਰੀਆਂ ਗੰਨਾ ਮਿੱਲਾਂ ਵੱਲੋਂ ਹੋਣ ਕਿਸਾਨਾਂ ਦੀ ਗੰਨੇ ਦੀ ਫਸਲ ਦੀ ਪਿੜਾਈ ਸ਼ੁਰੂ ਕੀਤੀ ਜਾ ਸਕਦੀ ਹੈ। ਉਥੇ ਹੀ ਕੈਲੰਡਰ ਪ੍ਰਣਾਲੀ ਦੇ ਅਨੁਸਾਰ ਸੂਬੇ ਦੀਆਂ ਮਿੱਲਾਂ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਹੈ ਜਿਸ ਕਾਰਨ ਬਹੁਤ ਸਾਰੇ ਕਿਸਾਨਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਹੁੰਦੀਆਂ ਹਨ।
ਬਹੁਤ ਸਾਰੇ ਕਿਸਾਨਾਂ ਦੀ ਮੁੱਖ ਫਸਲ ਗੰਨਾ ਹੈ ,ਜਿਸ ਦੀ ਪੈਦਾਵਾਰ ਹੀ ਉਨ੍ਹਾਂ ਦੀ ਕਮਾਈ ਦਾ ਮੁੱਖ ਸਾਧਨ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਾਝਾ ਅਤੇ ਦੁਆਬਾ ਦੇ ਕਿਸਾਨਾਂ ਨਾਲ ਗੰਨੇ ਦੀ ਫਸਲ ਸਬੰਧੀ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਸਾਰੀਆਂ ਮਿੱਲਾਂ ਵਿੱਚ 15 ਨਵੰਬਰ ਤੋਂ ਗੰਨੇ ਦੀ ਪਿੜਾਈ ਦਾ ਕੰਮ ਸ਼ੁਰੂ ਹੋ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …